ਬੱਲੂਆਣਾ, 11 ਜੂਨ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਹਿੰਮਤਪੁਰਾ ਵਿਖੇ ਬਾਬਾ ਲੱਖ ਦਾਤਾ ਪੀਰ ਦੀ ਦਰਗਾਹ 'ਤੇ ਵਿਸ਼ਾਲ ਭੰਡਾਰਾ 25 ਜੂਨ (11 ਹਾੜ) ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦਰਗਾਹ ਦੇ ਮੁੱਖ ਸੇਵਾਦਾਰ ਬਾਬਾ ਹਰਦੀਪ ਸਿੰਘ ਨੇ ਦੱਸਿਆ ਕਿ 23 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਪ੍ਰਕਾਸ਼ ਕਰਵਾਏ ਜਾਣਗੇ | 25 ਜੂਨ ਦਿਨ ਵੀਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ | ਭੋਗ ਉਪਰੰਤ ਵਿਸ਼ਾਲ ਭੰਡਾਰਾ ਅਤੇ ਅਤੁੱਟ ਲੰਗਰ ਵਰਤਾਏ ਜਾਣਗੇ |