21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਅਬੋਹਰ ਵਿਖੇ ਕੱਲ੍ਹ ਨੂੰ ਹੋਵੇਗੀ ਓ.ਬੀ.ਸੀ ਮਹਾਂ ਸੰਮੇਲਨ ਰੈਲੀ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਭਰਨਗੇ ਹੁੰਕਾਰ

Ad Position 21
No active advertisement
ਅਜੀਤ ਡੈਸਕ 12-06-2026
ਅਬੋਹਰ, 11 ਜੂਨ (ਵਿਵੇਕ ਹੂੜੀਆ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਆਗਾਮੀ 13 ਜੂਨ ਨੂੰ ਅਬੋਹਰ ਦੀ ਨਵੀਂ ਅਨਾਜ ਮੰਡੀ ਵਿਖੇ ਇਕ ਵਿਸ਼ਾਲ ਸਰਵ ਸਮਾਜ ਓ.ਬੀ.ਸੀ.ਮਹਾ ਸੰਮੇਲਨ ਰੈਲੀ ਨੂੰ ਸੰਬੋਧਨ ਕਰਨਗੇ | ਇਸ ਮਹਾਂ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਵੀਰਵਾਰ ਨੂੰ ਸਥਾਨਕ ਵਿਧਾਇਕ ਸੰਦੀਪ ਜਾਖੜ ਦੇ ਨਿਵਾਸ ਅਸਥਾਨ 'ਤੇ ਇਕ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਦਾ ਆਯੋਜਨ ਕੀਤਾ ਗਿਆ | ਇਸ ਪ੍ਰੈੱਸ ਕਾਨਫ਼ਰੰਸ ਵਿਚ ਮੁੱਖ ਤੌਰ 'ਤੇ ਪਹੁੰਚੇ ਹਰਿਆਣਾ ਦੇ ਕੈਬਨਿਟ ਮੰਤਰੀ ਰਣਬੀਰ ਗੰਗਵਾ ਨੇ ਮੌਜੂਦਾ 'ਆਪ' ਸਰਕਾਰ 'ਤੇ ਤਿੱਖੇ ਸਿਆਸੀ ਹਮਲੇ ਕੀਤੇ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਭਾਜਪਾ ਦੀ ਸ਼ੁਰੂਆਤ ਅਬੋਹਰ ਤੋਂ ਹੋ ਚੁੱਕੀ ਹੈ, ਜਿੱਥੇ ਭਾਜਪਾ ਨੇ ਨਗਰ ਨਿਗਮ ਚੋਣਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 28 ਸੀਟਾਂ ਜਿੱਤ ਕੇ ਪੂਰਨ ਬਹੁਮਤ ਹਾਸਲ ਕੀਤਾ ਹੈ | ਕੈਬਨਿਟ ਮੰਤਰੀ ਰਣਬੀਰ ਗੰਗਵਾ ਨੇ ਕਿਹਾ ਕਿ ਉਹ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਅਬੋਹਰ, ਬੱਲੂਆਣਾ, ਜਲਾਲਾਬਾਦ ਅਤੇ ਫ਼ਾਜ਼ਿਲਕਾ ਖੇਤਰ ਦੇ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਮਿਲ ਰਹੇ ਹਨ | ਉਨ੍ਹਾਂ ਦੋਸ਼ ਲਾਇਆ ਕਿ ਪੇਂਡੂ ਖੇਤਰਾਂ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬੇਹੱਦ ਤੰਗ ਹਨ, ਕਿਉਂਕਿ ਪੰਜਾਬ ਵਿਚ ਨਸ਼ਾ ਲਗਾਤਾਰ ਪੈਰ ਪਸਾਰ ਰਿਹਾ ਹੈ | ਗੰਗਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਜੋ ਵੱਡੇ-ਵੱਡੇ ਵਾਅਦੇ ਕੀਤੇ ਸਨ, ਉਹ ਆਪਣੇ ਇੱਕ ਵੀ ਵਾਅਦੇ 'ਤੇ ਖਰੀ ਨਹੀਂ ਉੱਤਰੀ, ਜਿਸ ਕਾਰਨ ਜਨਤਾ ਵਿਚ ਭਾਰੀ ਰੋਸ ਹੈ | ਗੰਗਵਾ ਨੇ ਦੱਸਿਆ ਕਿ 13 ਜੂਨ ਦੀ ਇਸ ਇਤਿਹਾਸਕ ਅਬੋਹਰ ਰੈਲੀ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੋਂ ਇਲਾਵਾ ਕਈ ਵੱਡੇ ਚਿਹਰੇ ਸ਼ਾਮਲ ਹੋਣ ਜਾ ਰਹੇ ਹਨ, ਜਿਨ੍ਹਾਂ ਵਿਚ ਮੁੱਖ ਤੌਰ 'ਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਸੂਬਾ ਪ੍ਰਧਾਨ ਅਤੇ ਦਿੱਗਜ ਭਾਜਪਾ ਆਗੂ ਸੁਨੀਲ ਜਾਖੜ ਤੋਂ ਇਲਾਵਾ ਹਰਿਆਣਾ ਸਰਕਾਰ ਦੇ ਕਈ ਕੈਬਨਿਟ ਮੰਤਰੀ, ਵਿਧਾਇਕ ਅਤੇ ਪੰਜਾਬ-ਹਰਿਆਣਾ ਦੇ ਸੀਨੀਅਰ ਅਹੁਦੇਦਾਰ ਰੈਲੀ ਨੂੰ ਸੰਬੋਧਨ ਕਰਨਗੇ | ਕੈਬਨਿਟ ਮੰਤਰੀ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿੱਤ ਸ਼ਾਹ ਨੇ ਜੋ ਵਾਅਦਾ ਪੰਜਾਬ ਦੀ ਜਨਤਾ ਨਾਲ ਕੀਤਾ ਹੈ, ਉਸ 'ਤੇ ਲੋਕਾਂ ਨੂੰ ਅਟੁੱਟ ਵਿਸ਼ਵਾਸ ਹੈ | ਭਾਜਪਾ ਦੀ ਸਰਕਾਰ ਬਣਦੇ ਹੀ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਭ ਤੋਂ ਪਹਿਲਾ ਅਤੇ ਵੱਡਾ ਕਦਮ ਉਠਾਇਆ ਜਾਵੇਗਾ | ਉਨ੍ਹਾਂ ਨੇ ਅਬੋਹਰ, ਫ਼ਾਜ਼ਿਲਕਾ, ਬੱਲੂਆਣਾ, ਜਲਾਲਾਬਾਦ ਅਤੇ ਆਸ-ਪਾਸ ਦੇ ਤਮਾਮ ਖੇਤਰਾਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 13 ਜੂਨ ਨੂੰ ਹੋਣ ਵਾਲੀ ਇਸ ਰੈਲੀ ਵਿਚ ਰਿਕਾਰਡ ਗਿਣਤੀ 'ਚ ਪਹੁੰਚ ਕੇ ਇਸ ਨੂੰ ਸਫਲ ਬਣਾਉਣ | ਇਸ ਮੌਕੇ ਵਿਧਾਇਕ ਸੰਦੀਪ ਜਾਖੜ ਅਤੇ ਸਾਬਕਾ ਚੇਅਰਮੈਨ ਸੰਜੀਵ ਵਰਮਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ Tਮਨੁੱਖਤਾ ਦੀ ਸੇਵਾ ਸਰਬੱਤ ਦਾ ਭਲਾU ਨੇ 26ਵਾਂ ਵਿਸ਼ਾਲ ਖ਼ੂਨਦਾਨ ਕੈਂਪ ਅਗਲੀ ਖ਼ਬਰ ਬਿਜਲੀ ਗੁੱਲ ਰਹਿਣ ਤੋਂ ਪ੍ਰੇਸ਼ਾਨ ਲੋਕਾਂ ਨੇ ਬਿਜਲੀ ਦਫ਼ਤਰ ਅੱਗੇ ਲਾਇਆ ਧਰਨਾ
Ad Position 24