21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਕਿ੍ਸ਼ੀ ਵਿਗਿਆਨ ਕੇਂਦਰ ਫ਼ਾਜ਼ਿਲਕਾ ਨੇ ਖੇਤ ਬਚਾਓ ਮੁਹਿੰਮ ਤਹਿਤ ਕਿਸਾਨਾਂ ਨੂੰ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 12-06-2026
ਫ਼ਾਜ਼ਿਲਕਾ, 11 ਜੂਨ (ਦਵਿੰਦਰ ਪਾਲ ਸਿੰਘ)-ਕਿ੍ਸ਼ੀ ਵਿਗਿਆਨ ਕੇਂਦਰ ਫ਼ਾਜ਼ਿਲਕਾ ਵਲੋਂ Tਖੇਤ ਬਚਾਓ ਮੁਹਿੰਮUਤਹਿਤ ਪਿੰਡ ਸਰਦਾਰਪੁਰਾ ਅਤੇ ਦੁਤਾਰਾਂਵਾਲੀ ਵਿਖੇ ਕਿਸਾਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਵਿਚ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਸੰਭਾਲ ਦੀ ਮਹੱਤਤਾ ਅਤੇ ਟਿਕਾਊ ਖੇਤੀ ਅਭਿਆਸਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਪਿ੍ਥਵੀ ਰਾਜ ਅਤੇ ਡਾ.ਰੁਪਿੰਦਰ ਕੌਰ ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਪਰਖ ਕਰਵਾਉਣ, ਸੰਤੁਲਿਤ ਖਾਦਾਂ ਦੀ ਵਰਤੋਂ ਕਰਨ ਅਤੇ ਹਰੀ ਖਾਦ ਅਪਣਾਉਣ ਲਈ ਪ੍ਰੇਰਿਤ ਕੀਤਾ | ਵਿਗਿਆਨੀਆਂ ਨੇ ਕਿਸਾਨਾਂ ਨੂੰ ਜ਼ਮੀਨ 'ਚ ਜੈਵਿਕ ਮਾਦਾ ਵਧਾਉਣ ਅਤੇ ਵਰਮੀ ਕੰਪੋਸਟ, ਗੋਬਰ ਦੀ ਖਾਦ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਨੂੰ ਅਪਣਾ ਕੇ ਖੇਤਾਂ ਦੀ ਸਿਹਤ ਵਿਚ ਸੁਧਾਰ ਕਰਨ ਦਾ ਸੁਨੇਹਾ ਦਿੱਤਾ | ਇਸ ਪ੍ਰੋਗਰਾਮ 'ਚ ਕਿਸਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਖੇਤ ਬਚਾਓ ਅਭਿਆਨ ਨੂੰ ਸਫਲ ਬਣਾਉਣ ਦਾ ਪ੍ਰਣ ਲਿਆ |
Ad Position 22
No active advertisement
ਪਿਛਲੀ ਖ਼ਬਰ 108 ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਜੀ ਦੀ ਸਾਲਾਨਾ ਬਰਸੀ 15 ਨੂੰ ਅਗਲੀ ਖ਼ਬਰ Tਮਨੁੱਖਤਾ ਦੀ ਸੇਵਾ ਸਰਬੱਤ ਦਾ ਭਲਾU ਨੇ 26ਵਾਂ ਵਿਸ਼ਾਲ ਖ਼ੂਨਦਾਨ ਕੈਂਪ
Ad Position 24