20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਟੱਕਰ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 12-06-2026
ਫ਼ਾਜ਼ਿਲਕਾ, 11 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਟੱਕਰ ਮਾਰਨ ਵਾਲੇ ਇਕ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੋਨੂੰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਆਸਿਫਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 7 ਮਈ ਨੂੰ ਉਹ ਰੋਜ਼ਾਨਾ ਦੀ ਤਰ੍ਹਾਂ ਮਜ਼ਦੂਰੀ ਦਾ ਕੰਮ ਖ਼ਤਮ ਕਰਕੇ ਆਪਣੀ ਸਕੂਟਰੀ 'ਤੇ ਸਵਾਰ ਹੋ ਕੇ ਘਰ ਜਾ ਰਿਹਾ ਸੀ | ਜਦੋਂ ਉਹ ਪਿੰਡ ਸੈਣੀਆਂ ਕੋਲ ਪੁੱਜਿਆ ਤਾਂ ਸਾਹਮਣੇ ਤੋਂ ਆ ਰਹੀ ਬਰੀਜ਼ਾ ਕਾਰ ਨੰਬਰ ਪੀ.ਬੀ-22-ਜੈਡ-0821 ਦੇ ਚਾਲਕ ਅਜੈ ਵਰਮਾ ਪੁੱਤਰ ਦੀਵਾਨ ਚੰਦ ਵਾਸੀ ਗਾਵੜੀ ਕੰਡਾ ਓਡਾ ਵਾਲੀ ਬਸਤੀ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਸਕੂਟਰੀ ਵਿਚ ਟੱਕਰ ਮਾਰ ਦਿੱਤੀ | ਹਾਦਸੇ ਵਿਚ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਸਕੂਟਰੀ ਦਾ ਵੀ ਨੁਕਸਾਨ ਹੋਇਆ | ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਮੀਨ ਦਾ ਸੌਦਾ ਕਰਕੇ ਧੋਖਾਧੜੀ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਬਜ਼ੁਰਗ ਦੀ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24