08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਪਤੀ-ਪਤਨੀ ਤੋਂ ਪਰਸ ਝਪਟ ਕੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਫਰਾਰ

Ad Position 21
No active advertisement
ਅਜੀਤ ਡੈਸਕ 13-06-2026
ਫ਼ਾਜ਼ਿਲਕਾ, 12 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਬਾਰਡਰ ਰੋਡ 'ਤੇ ਮੋਟਰਸਾਈਕਲ ਸਵਾਰ ਇਕ ਕਿਸਾਨ ਜੋੜੇ ਨਾਲ ਦਿਨ-ਦਿਹਾੜੇ ਲੁੱਟ-ਖੋਹ ਦੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪਤੀ-ਪਤਨੀ ਘਰ ਦਾ ਰਾਸ਼ਨ ਲੈਣ ਲਈ ਮੋਟਰਸਾਈਕਲ 'ਤੇ ਫ਼ਾਜ਼ਿਲਕਾ ਆ ਰਹੇ ਸਨ | ਜਿਵੇਂ ਹੀ ਉਹ ਬਾਰਡਰ ਰੋਡ 'ਤੇ ਬਣੇ ਫਲਾਈਓਵਰ 'ਤੇ ਪਹੁੰਚੇ ਤਾਂ ਪਿੱਛੋਂ ਆਏ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਨ੍ਹਾਂ ਨੂੰ ਧੱਕਾ ਮਾਰ ਕੇ ਹੇਠਾਂ ਡੇਗ ਦਿੱਤਾ ਅਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ | ਘਟਨਾ ਦੌਰਾਨ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਥਾਨਕ ਲੋਕਾਂ ਨੇ ਇਲਾਜ ਲਈ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਹੈ, ਜਿੱਥੇ ਪੀੜਤ ਪਰਿਵਾਰ ਵਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ | ਸਰਕਾਰੀ ਹਸਪਤਾਲ ਵਿਚ ਇਲਾਜ ਅਧੀਨ ਅÏਰਤ ਸਰਲਾ ਰਾਣੀ ਨੇ ਦੱਸਿਆ ਕਿ ਉਹ ਪਿੰਡ ਕਰਨੀ ਖੇੜਾ ਦੇ ਰਹਿਣ ਵਾਲੇ ਹਨ | ਅੱਜ ਉਹ ਆਪਣੇ ਪਤੀ ਨਾਲ ਫ਼ਾਜ਼ਿਲਕਾ ਆ ਰਹੇ ਸਨ ਕਿ ਜਿਵੇਂ ਹੀ ਬਾਰਡਰ ਰੋਡ ਫਲਾਈ ਓਵਰ 'ਤੇ ਚੜ੍ਹਨ ਲੱਗੇ ਤਾਂ ਪਿੱਛੋਂ ਮੋਟਰਸਾਈਕਲ 'ਤੇ ਸਵਾਰ ਤਿੰਨ ਨੌਜਵਾਨ ਆਏ, ਜਿਨ੍ਹਾਂ ਨੇ ਆਪਣੇ ਮੂੰਹ ਢਕੇ ਹੋਏ ਸਨ | ਲੁਟੇਰਿਆਂ ਨੇ ਪਿੱਛੋਂ ਉਸ ਦੇ ਪਤੀ ਦੇ ਕੁੜਤੇ ਦੀ ਲਟਕ ਰਹੀ ਜੇਬ ਨੂੰ ਜ਼ੋਰ ਦੀ ਖਿੱਚਿਆ, ਜਿਸ ਕਾਰਨ ਸੰਤੁਲਨ ਵਿਗੜ ਗਿਆ ਅਤੇ ਦੋਵੇਂ ਮੋਟਰਸਾਈਕਲ ਸਮੇਤ ਸੜਕ 'ਤੇ ਡਿਗ ਗਏ | ਪੀੜਤ ਅÏਰਤ ਨੇ ਫ਼ਾਜ਼ਿਲਕਾ ਦੀ ਕਾਨੂੰਨ ਵਿਵਸਥਾ 'ਤੇ ਵੀ ਗੰਭੀਰ ਸਵਾਲ ਖੜ੍ਹੇ ਕੀਤੇ ਹਨ | ਜ਼ਖ਼ਮੀ ਕਿਸਾਨ ਅਸ਼ੋਕ ਕੁੱਕੜ ਦੇ ਪੁੱਤਰ ਅਮਨ ਨੇ ਦੱਸਿਆ ਕਿ ਘਟਨਾ ਦੌਰਾਨ ਮੁਲਜ਼ਮ ਉਸ ਦੇ ਪਿਤਾ ਕੋਲੋਂ ਕਰੀਬ 16 ਹਜ਼ਾਰ ਰੁਪਏ ਦੀ ਨਕਦੀ ਅਤੇ ਜ਼ਰੂਰੀ ਕਾਗ਼ਜ਼ਾਤ ਨਾਲ ਭਰਿਆ ਪਰਸ ਖੋਹ ਕੇ ਲੈ ਗਏ ਹਨ | ਉਸ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੱਧਰ 'ਤੇ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ ਅਤੇ ਫ਼ਿਲਹਾਲ ਸ਼ੱਕੀ ਲੋਕਾਂ ਦੀ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ | ਪੀੜਤ ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਪਿੰਡ ਝੰਗੜ ਭੈਣੀ ਅੰਦਰ ਤੇਜ਼ ਤੂਫ਼ਾਨ ਕਾਰਨ ਸ਼ੈੱਡ ਡਿੱਗਣ ਨਾਲ ਲੜਕੀ ਦੀ ਮੌਤ ਅਗਲੀ ਖ਼ਬਰ ਅਬੋਹਰ ਦੇ ਵਿਗੜ ਰਹੇ ਹਾਲਾਤਾਂ 'ਤੇ ਚਿੰਤਨ ਅਤੇ ਜਨ-ਜਾਗਰੂਕਤਾ ਦੀ ਲੋੜ-ਗਗਨ ਚੁੱਘ
Ad Position 24