08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਮੈਨੇਜਮੈਂਟ ਦੇ ਅੜੀਅਲ ਵਤੀਰੇ ਖ਼ਿਲਾਫ਼ ਪੰਜਾਬ ਰੋਡਵੇਜ਼ ਡਿਪੂ ਦੂਜੇ ਦਿਨ ਵੀ ਰਿਹਾ ਬੰਦ, ਤਿੱਖੇ ਸੰਘਰਸ਼ ਦੀ ਚਿਤਾਵਨੀ

Ad Position 21
No active advertisement
ਅਜੀਤ ਡੈਸਕ 13-06-2026
ਫ਼ਾਜ਼ਿਲਕਾ, 12 ਜੂਨ(ਦਵਿੰਦਰ ਪਾਲ ਸਿੰਘ)-ਪੰਜਾਬ ਰੋਡਵੇਜ਼, ਪਨਬੱਸ, ਪੀ.ਆਰ.ਟੀ.ਸੀ.ਕੰਟਰੈਕਟ ਵਰਕਰਜ਼ ਯੂਨੀਅਨ ਸਬ ਡਿਪੂ ਫ਼ਾਜ਼ਿਲਕਾ ਵਲੋਂ ਮੈਨੇਜਮੈਂਟ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਅੜੀਅਲ ਰਵੱਈਏ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਦੂਜੇ ਦਿਨ ਵੀ ਡਿਪੂ ਮੁਕੰਮਲ ਤੌਰ 'ਤੇ ਬੰਦ ਰੱਖਿਆ ਗਿਆ ਅਤੇ ਮੈਨੇਜਮੈਂਟ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਹਾਜ਼ਰ ਯੂਨੀਅਨ ਦੇ ਸੂਬਾਈ ਆਗੂ ਉਡੀਕ ਕੰਬੋਜ ਅਤੇ ਪ੍ਰਧਾਨ ਰਵਿੰਦਰ ਸਿੰਘ ਰਿੰਕੂ ਨੇ ਦੱਸਿਆ ਕਿ ਕੁੱਝ ਮਹੀਨੇ ਪਹਿਲਾਂ ਬੱਸ 'ਤੇ ਡਰਾਈਵਰ ਨਵਨੀਤ ਸਿੰਘ ਅਤੇ ਕੰਡਕਟਰ ਸ਼ਾਮ ਸਿੰਘ ਦੀ ਫ਼ਾਜ਼ਿਲਕਾ ਤੋਂ ਚੰਡੀਗੜ੍ਹ ਲਈ ਡਿਊਟੀ ਸੀ | ਜਦੋਂ ਬੱਸ ਮੋਗਾ ਦੇ ਜੋਗਿੰਦਰਾ ਚੌਕ ਪਹੁੰਚੀ ਤਾਂ ਚੱਲਦੀ ਬੱਸ ਤੋਂ ਉੱਤਰਦੇ ਸਮੇਂ ਇਕ ਬੱਚੇ ਦੀ ਲੱਤ ਪਿਛਲੇ ਟਾਇਰ ਹੇਠਾਂ ਆ ਗਈ | ਇਸ ਹਾਦਸੇ ਸਬੰਧੀ ਡਰਾਈਵਰ ਅਤੇ ਕੰਡਕਟਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਦੋਵੇਂ ਮੁਲਾਜ਼ਮ ਇਸ ਵੇਲੇ ਜ਼ਮਾਨਤ 'ਤੇ ਹਨ, ਪਰ ਪਿਛਲੇ ਡੇਢ ਸਾਲ ਤੋਂ ਉਨ੍ਹਾਂ ਨੂੰ ਡਿਊਟੀ 'ਤੇ ਨਹੀਂ ਲਿਆ ਜਾ ਰਿਹਾ, ਜਦਕਿ ਵਿਭਾਗ ਵਲੋਂ ਇਸ ਮਾਮਲੇ ਦੀ ਜਾਂਚ ਵੀ ਮੁਕੰਮਲ ਕੀਤੀ ਜਾ ਚੁੱਕੀ ਹੈ | ਆਗੂਆਂ ਨੇ ਮੰਗ ਕੀਤੀ ਕਿ ਅਦਾਲਤ ਦੇ ਅੰਤਿਮ ਫ਼ੈਸਲੇ ਤੱਕ ਦੋਵਾਂ ਨੂੰ ਡਿਊਟੀ 'ਤੇ ਬਹਾਲ ਕੀਤਾ ਜਾਵੇ | ਯੂਨੀਅਨ ਆਗੂਆਂ ਨੇ ਦੱਸਿਆ ਕਿ 10 ਜੂਨ ਨੂੰ ਵੀ ਇਸੇ ਮੰਗ ਨੂੰ ਲੈ ਕੇ ਡਿਪੂ ਬੰਦ ਕੀਤਾ ਗਿਆ ਸੀ | ਉਸ ਸਮੇਂ ਜਨਰਲ ਮੈਨੇਜਰ ਅਤੇ ਮੁੱਖ ਦਫ਼ਤਰ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਸੀ ਕਿ ਅਗਲੇ ਦਿਨ ਮੁੱਖ ਦਫ਼ਤਰ ਵਿਖੇ ਮਸਲਾ ਹੱਲ ਕਰ ਦਿੱਤਾ ਜਾਵੇਗਾ, ਜਿਸ ਮਗਰੋਂ ਡਿਪੂ ਖੋਲ੍ਹ ਦਿੱਤਾ ਗਿਆ | ਪਰ 11 ਜੂਨ ਨੂੰ ਜਦੋਂ ਯੂਨੀਅਨ ਆਗੂ ਮੁੱਖ ਦਫ਼ਤਰ ਪਹੁੰਚੇ ਤਾਂ ਏ.ਡੀ.ਓ. ਰਾਜੀਵ ਕੁਮਾਰ ਦੱਤਾ ਨੇ ਮਾਮਲੇ ਨੂੰ ਟਾਲ ਦਿੱਤਾ ਅਤੇ ਡਾਇਰੈਕਟਰ ਨਾਲ ਮੁਲਾਕਾਤ ਵੀ ਨਹੀਂ ਕਰਵਾਈ | ਆਗੂਆਂ ਨੇ ਦੋਸ਼ ਲਾਇਆ ਕਿ ਫ਼ਿਰੋਜ਼ਪੁਰ ਦੇ ਜੀ.ਐਮ ਅਤੇ ਮੁੱਖ ਦਫ਼ਤਰ ਦੇ ਅਧਿਕਾਰੀਆਂ ਨੇ ਜਾਣਬੁੱਝ ਕੇ ਮਸਲਾ ਹੱਲ ਨਹੀਂ ਕੀਤਾ, ਜਿਸ ਕਾਰਨ ਉਨ੍ਹਾਂ ਨੂੰ ਮਜਬੂਰਨ 11 ਜੂਨ ਦੀ ਦੁਪਹਿਰ ਤੋਂ ਬਾਅਦ ਦੁਬਾਰਾ ਡਿਪੂ ਬੰਦ ਕਰਨਾ ਪਿਆ | ਇਸ ਮੌਕੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਨੇ ਚੇਤਾਵਨੀ ਦਿੱਤੀ ਸੀ ਕਿ ਜੇਕਰ ਮੈਨੇਜਮੈਂਟ ਨੇ ਤੁਰੰਤ ਕੋਈ ਹੱਲ ਨਾ ਕੱਢਿਆ ਤਾਂ ਉਨ੍ਹਾਂ ਵਲੋਂ ਪੰਜਾਬ ਦੇ 6 ਮੁੱਖ ਡਿਪੂ ਬੰਦ ਕੀਤੇ ਜਾਣਗੇ | ਇਸ ਧਰਨੇ ਪ੍ਰਦਰਸ਼ਨ ਦੌਰਾਨ ਸੀਨੀਅਰ ਉਪ ਪ੍ਰਧਾਨ ਗੁਰਵਿੰਦਰ ਸਿੰਘ ਸੰਘਾ, ਕੈਸ਼ੀਅਰ ਪਿ੍ੰਸ ਕੁਮਾਰ, ਸਹਾਇਕ ਸਕੱਤਰ ਸੁਰਿੰਦਰ ਕੁਮਾਰ, ਉਪ ਪ੍ਰਧਾਨ ਹਰਭਜਨ ਸਿੰਘ, ਚੇਅਰਮੈਨ ਪ੍ਰੀਤਪਾਲ ਸਿੰਘ ਗਿੱਲ, ਸਰਪ੍ਰਸਤ ਦਲਜੀਤ ਸਿੰਘ, ਵਰਕਸ਼ਾਪ ਉਪ ਪ੍ਰਧਾਨ ਹਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਅਹੁਦੇਦਾਰ ਅਤੇ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੱਸ ਸਟੈਂਡ ਦੇ ਪੁਰਾਣੇ ਸਟੇਡੀਅਮ 'ਚੋਂ ਵਿਅਕਤੀ ਦੀ ਲਾਸ਼ ਹੋਈ ਬਰਾਮਦ ਅਗਲੀ ਖ਼ਬਰ ਸਰਹੱਦੀ ਪਿੰਡ ਝੰਗੜ ਭੈਣੀ ਅੰਦਰ ਤੇਜ਼ ਤੂਫ਼ਾਨ ਕਾਰਨ ਸ਼ੈੱਡ ਡਿੱਗਣ ਨਾਲ ਲੜਕੀ ਦੀ ਮੌਤ
Ad Position 24