08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਬੱਸ ਸਟੈਂਡ ਦੇ ਪੁਰਾਣੇ ਸਟੇਡੀਅਮ 'ਚੋਂ ਵਿਅਕਤੀ ਦੀ ਲਾਸ਼ ਹੋਈ ਬਰਾਮਦ

Ad Position 21
No active advertisement
ਅਜੀਤ ਡੈਸਕ 13-06-2026
ਅਬੋਹਰ, 12 ਜੂਨ (ਵਿਵੇਕ ਹੂੜੀਆ)-ਅਬੋਹਰ ਦੇ ਬੱਸ ਸਟੈਂਡ ਨੇੜੇ ਬਣੇ ਪੁਰਾਣੇ ਸਟੇਡੀਅਮ ਵਿਚ ਇਕ ਵਿਅਕਤੀ ਦੀ ਲਾਸ਼ ਸ਼ੱਕੀ ਹਾਲਾਤਾਂ ਵਿਚ ਪਈ ਮਿਲੀ | ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਸਿਟੀ-1 ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ 'ਨਰ ਸੇਵਾ ਨਰਾਇਣ ਸੇਵਾ ਸਮਿਤੀ' ਦੇ ਸਹਿਯੋਗ ਨਾਲ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ | ਦੱਸਿਆ ਜਾ ਰਿਹਾ ਹੈ ਕਿ ਮਿ੍ਤਕ ਦੇ ਸਰੀਰ 'ਤੇ ਕਈ ਥਾਵਾਂ 'ਤੇ ਡੂੰਘੀਆਂ ਸੱਟਾਂ ਦੇ ਨਿਸ਼ਾਨ ਹਨ | ਮਿ੍ਤਕ ਦੀ ਪਛਾਣ ਕਰਕੇ ਇਸ ਦੀ ਸੂਚਨਾ ਉਸ ਦੇ ਪਰਿਵਾਰ ਵਾਲਿਆਂ ਨੂੰ ਦੇ ਦਿੱਤੀ ਗਈ ਹੈ | ਮਿ੍ਤਕ ਦੋ ਬੱਚਿਆਂ ਦਾ ਪਿਤਾ ਸੀ, ਜੋ ਕਿ ਕੱਲ੍ਹ ਰਾਤ ਤੋਂ ਹੀ ਘਰੋਂ ਗ਼ਾਇਬ ਸੀ ਅਤੇ ਅੱਜ ਉਸ ਦੀ ਲਾਸ਼ ਪੁਰਾਣੇ ਸਟੇਡੀਅਮ ਵਿਚ ਝਾੜੀਆਂ ਨੇੜਿਓਾ ਮਿਲੀ | ਜਾਣਕਾਰੀ ਅਨੁਸਾਰ ਕਰੀਬ 30 ਸਾਲਾ ਸਮੀਰ ਪੁੱਤਰ ਮਦਨ ਲਾਲ, ਜੋ ਕਿ ਅਨਾਜ ਮੰਡੀ ਵਿਚ ਤੋਲੇ (ਤੋਲਣ ਵਾਲੇ) ਵਜੋਂ ਕੰਮ ਕਰਦਾ ਸੀ, ਦੀ ਲਾਸ਼ ਅੱਜ ਸਵੇਰੇ ਪੁਰਾਣੇ ਸਟੇਡੀਅਮ ਵਿਚ ਪਈ ਦੇਖ ਕੇ ਲੋਕਾਂ ਨੇ ਇਸ ਦੀ ਸੂਚਨਾ ਸਿਟੀ-1 ਦੀ ਪੁਲਿਸ ਅਤੇ ਨਰ ਸੇਵਾ ਨਰਾਇਣ ਸੇਵਾ ਸਮਿਤੀ ਦੇ ਮੈਂਬਰਾਂ ਨੂੰ ਦਿੱਤੀ | ਸੂਚਨਾ ਮਿਲਦੇ ਹੀ ਸਿਟੀ-1 ਤੋਂ ਏ.ਐੱਸ.ਆਈ. ਭੁਪਿੰਦਰ ਸਿੰਘ ਆਪਣੀ ਟੀਮ ਸਮੇਤ ਅਤੇ ਨਰ ਸੇਵਾ ਨਰਾਇਣ ਸੇਵਾ ਸਮਿਤੀ ਦੇ ਪ੍ਰਧਾਨ ਰਾਜੂ ਚਰਾਇਆ ਤੇ ਬਿੱਟੂ ਨਰੂਲਾ ਮੌਕੇ 'ਤੇ ਪਹੁੰਚੇ | ਦੱਸਿਆ ਜਾ ਰਿਹਾ ਹੈ ਕਿ ਮਿ੍ਤਕ ਦੇ ਸਿਰ ਅਤੇ ਗੁਪਤ ਅੰਗਾਂ 'ਤੇ ਡੂੰਘੀਆਂ ਸੱਟਾਂ ਦੇ ਨਿਸ਼ਾਨ ਸਨ, ਜਿਸ ਕਾਰਨ ਉਸ ਦੇ ਕਤਲ ਕੀਤੇ ਜਾਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ | ਪੁਲਿਸ ਨੇ ਮੌਕੇ 'ਤੇ ਮਿਲੇ ਮੋਟਰਸਾਈਕਲ ਦੇ ਨੰਬਰ ਤੋਂ ਪਰਿਵਾਰਕ ਮੈਂਬਰਾਂ ਦਾ ਪਤਾ ਲਗਾਇਆ ਅਤੇ ਉਨ੍ਹਾਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ | ਪਰਿਵਾਰ ਅਨੁਸਾਰ ਸਮੀਰ ਕੱਲ੍ਹ ਰਾਤ ਆਪਣੇ ਜੀਜੇ ਦਾ ਮੋਟਰਸਾਈਕਲ ਮੰਗ ਕੇ ਘਰੋਂ ਗਿਆ ਸੀ ਅਤੇ ਪੂਰੀ ਰਾਤ ਵਾਪਸ ਨਹੀਂ ਆਇਆ | ਪੁਲਿਸ ਹੁਣ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ | ਫ਼ਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ | ਦੂਜੇ ਪਾਸੇ ਮਿ੍ਤਕ ਦੇ ਪਿਤਾ ਮਦਨ ਲਾਲ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕੁੱਝ ਸਮਾਂ ਪਹਿਲਾਂ ਰਾਏ ਸਿੰਘ ਨਗਰ ਵਿਚ ਰੰਗ-ਰੋਗਨ ਦਾ ਕੰਮ ਕਰਦਾ ਸੀ ਅਤੇ ਕੁੱਝ ਮਹੀਨੇ ਪਹਿਲਾਂ ਹੀ ਇੱਥੇ ਆਇਆ ਸੀ, ਜਿਸ ਤੋਂ ਬਾਅਦ ਉਹ ਅਨਾਜ ਮੰਡੀ ਵਿਚ ਕੰਮ ਕਰਨ ਲੱਗ ਪਿਆ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖ਼ੁਦ ਨਹੀਂ ਪਤਾ ਕਿ ਉਨ੍ਹਾਂ ਦੇ ਪੁੱਤਰ ਨਾਲ ਕੀ ਵਾਪਰਿਆ ਹੈ ਅਤੇ ਨਾ ਹੀ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਸੀ ਪਰ ਅੱਜ ਸਵੇਰੇ ਫ਼ੋਨ ਰਾਹੀਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਸਟੇਡੀਅਮ ਵਿਚ ਪਈ ਹੈ | ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ, ਕੈਮਰਿਆਂ ਦੀ ਫੁਟੇਜ ਖੰਘਾਲੀ ਜਾਵੇ ਅਤੇ ਮੁਲਜ਼ਮਾਂ ਦਾ ਪਤਾ ਲਗਾ ਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਬਸਪਾ ਨੇ 'ਪੰਜਾਬ ਸੰਭਾਲੋ ਮੁਹਿੰਮ' ਤਹਿਤ ਵਧ ਰਹੇ ਅੱਤਿਆਚਾਰ ਅਤੇ ਪੁਲਿਸ ਜ਼ਿਆਦਤੀਆਂ ਖ਼ਿਲਾਫ਼ ਗਵਰਨਰ ਦੇ ਨਾਂਅ ਡਿਪਟੀ ਕ... ਅਗਲੀ ਖ਼ਬਰ ਮੈਨੇਜਮੈਂਟ ਦੇ ਅੜੀਅਲ ਵਤੀਰੇ ਖ਼ਿਲਾਫ਼ ਪੰਜਾਬ ਰੋਡਵੇਜ਼ ਡਿਪੂ ਦੂਜੇ ਦਿਨ ਵੀ ਰਿਹਾ ਬੰਦ, ਤਿੱਖੇ ਸੰਘਰਸ਼ ਦੀ ਚਿਤਾਵਨੀ
Ad Position 24