08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਤੇ ਸੰਕਲਪ ਵੈੱਲਫੇਅਰ ਸੁਸਾਇਟੀ ਵਲੋਂ ਸ਼ਹਿਰ ਅੰਦਰ ਨਸ਼ਿਆਂ ਖ਼ਿਲਾਫ਼ ਕੀਤਾ ਮਾਰਚ

Ad Position 21
No active advertisement
ਅਜੀਤ ਡੈਸਕ 13-06-2026
ਫ਼ਾਜ਼ਿਲਕਾ, 12 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ, ਸੰਕਲਪ ਵੈੱਲਫੇਅਰ ਸੁਸਾਇਟੀ ਵਲੋਂ ਨਸ਼ਾ ਵਿਰੋਧੀ ਫ਼ਾਜ਼ਿਲਕਾ ਸ਼ਹਿਰ 'ਚ ਕੱਢੀ ਗਈ ਰੋਸ ਰੈਲੀ ਸ਼ੁਰੂ ਕਰਨ ਤੋਂ ਪਹਿਲਾ ਐੱਸ.ਐੱਸ.ਪੀ ਗਗਨ ਅਜੀਤ ਸਿੰਘ, ਹਰਕੰਵਰਜੀਤ ਸਿੰਘ ਸਿੰਘ ਸਹਾਇਕ ਐਡਵੋਕੇਟ ਜਨਰਲ ਪੰਜਾਬ ਅਤੇ ਸੁਸਾਇਟੀ ਦੇ ਅਹੁਦੇਦਾਰ ਮੈਂਬਰਾਂ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਨਤਮਸਤਕ ਹੁੰਦਿਆਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਰਦਾਸ ਕੀਤੀ | ਇਸ ਮੌਕੇ 'ਤੇ ਐੱਸ.ਐੱਸ.ਪੀ.ਫ਼ਾਜ਼ਿਲਕਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਿਸ਼ੇਸ਼ ਹਦਾਇਤਾਂ 'ਤੇ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਨਸ਼ਾਖੋਰੀ ਦੇ ਖ਼ਿਲਾਫ਼ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਨਸ਼ਾਖ਼ੋਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਸ਼ਾਸਨ ਨੂੰ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਆਪਣਾ ਯੋਗਦਾਨ ਦੇਣ | ਇਸ ਮੌਕੇ ਸੰਕਲਪ ਵੈੱਲਫੇਅਰ ਸੁਸਾਇਟੀ ਦੇ ਮੈਂਬਰ, ਸ਼ਹਿਰ ਦੀਆਂ ਹੋਰ ਸਮਾਜਿਕ ਸੰਸਥਾਵਾਂ ਦੇ ਅਹੁਦੇਦਾਰ ਅਤੇ ਮੈਂਬਰ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਨਸ਼ਾ ਮੁਕਤੀ ਪੈਦਲ ਮਾਰਚ ਕਰਦੇ ਹੋਏ ਚੌਂਕ ਘੰਟਾਘਰ ਵਿਖੇ ਪੱੁਜੇ | ਇਸ ਮੌਕੇ 'ਤੇ ਪੰਜਾਬ ਸਰਕਾਰ ਦੇ ਸਹਾਇਕ ਐਡਵੋਕੇਟ ਜਨਰਲ ਹਰਕੰਵਰਜੀਤ ਸਿੰਘ ਸਿੰਘ ਤੋਂ ਇਲਾਵਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸੁਤੰਤਰਜੋਤ ਸਿੰਘ ਗਿੱਲ, ਐੱਸ.ਐਮ.ਓ.ਡਾ.ਐਰਿਕ ਐਡੀਸਨ, ਡਾ.ਅਰਪਿਤ ਗੁਪਤਾ ਐਮ.ਐੱਸ, ਡਾ.ਨਿਸ਼ਾਂਤ ਸੇਤੀਆ ਐਮ.ਡੀ ਸਿਵਲ ਹਸਪਤਾਲ ਫ਼ਾਜ਼ਿਲਕਾ ਤੋਂ ਇਲਾਵਾ ਐਡਵੋਕੇਟ ਗੌਰਵ ਨਾਗਪਾਲ, ਸਰਬਦੀਪ ਸਿੰਘ ਸ਼ਾਹ, ਅਸੀਮ ਗੁਲਬਧਰ, ਸੁਖ਼ਵਿੰਦਰ ਸਿੰਘ ਹੀਰਾ, ਸ਼ਿਵਾਲ ਅਹੂਜਾ, ਸਮੀਰ ਚਾਵਲਾ, ਸੰਨ੍ਹੀ ਅਗਰਵਾਲ, ਰੂਬੀ ਕਾਠਪਾਲ ਉਪ ਪ੍ਰਧਾਨ ਰੀਕ੍ਰਿਏਸ਼ਨ ਕਲੱਬ ਫ਼ਾਜ਼ਿਲਕਾ ਮਿੱਕੀ ਜੁਨੇਜਾ ਆਦਿ ਹਾਜ਼ਰ ਸਨ | ਚੌਂਕ ਘੰਟਾਘਰ ਪੁੱਜਣ 'ਤੇ ਆਲ਼ੇ ਦੁਆਲੇ ਦੇ ਦੁਕਾਨਦਾਰਾਂ ਨੇ ਪੈਦਲ ਮਾਰਚ ਦਾ ਸਵਾਗਤ ਕੀਤਾ | ਸੰਕਲਪ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਪੁੱਜੇ ਐੱਸ.ਐੱਸ.ਪੀ ਫ਼ਾਜ਼ਿਲਕਾ ਨੂੰ ਗੁਰੂਘਰ ਦੀ ਬਖ਼ਸ਼ੀਸ਼ ਸਿਰੋਪਾਓ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਸਿੰਘ ਨੇ ਭੇਟ ਕੀਤਾ | ਇਸ ਮੌਕੇ 'ਤੇ ਡਾ.ਬਲਬੀਰ ਸਿੰਘ, ਜਰਨੈਲ ਸਿੰਘ ਤਨੇਜਾ, ਮਨਜੀਤ ਸਿੰਘ ਬਾਂਗਾਂ, ਦਵਿੰਦਰ ਸਿੰਘ ਅਹੂਜਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਾਕੀ ਚੰਡੀਗੜ੍ਹ ਦੇ ਪ੍ਰਧਾਨ ਗਿਲਹੋਤਰਾ ਨੇ ਹਰਿਆਣਾ ਦੇ ਰਾਜਪਾਲ ਪ੍ਰੋ. ਘੋਸ਼ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਹੋਸਟਲ ਫ਼ੀਸਾਂ 'ਚ ਵਾਧਾ ਵਾਪਸ ਲਿਆ ਜਾਵੇ-ਬਰਾੜ
Ad Position 24