08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਹਾਕੀ ਚੰਡੀਗੜ੍ਹ ਦੇ ਪ੍ਰਧਾਨ ਗਿਲਹੋਤਰਾ ਨੇ ਹਰਿਆਣਾ ਦੇ ਰਾਜਪਾਲ ਪ੍ਰੋ. ਘੋਸ਼ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 13-06-2026
ਫ਼ਾਜ਼ਿਲਕਾ, 12 ਜੂਨ (ਦਵਿੰਦਰ ਪਾਲ ਸਿੰਘ)-ਹਾਕੀ ਚੰਡੀਗੜ੍ਹ ਦੇ ਪ੍ਰਧਾਨ ਕਰਨ ਗਿਲਹੋਤਰਾ ਨੇ ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਆਸ਼ਿਮ ਕੁਮਾਰ ਘੋਸ਼ ਨਾਲ ਇਕ ਸ਼ਿਸ਼ਟਾਚਾਰ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਨੇ ਰਾਜਪਾਲ ਨੂੰ 23 ਜੂਨ ਨੂੰ ਸੈਕਟਰ-42 ਸਥਿਤ ਹਾਕੀ ਸਟੇਡੀਅਮ ਵਿਚ ਕਰਵਾਏ ਜਾ ਰਹੇ 'ਅੰਤਰਰਾਸ਼ਟਰੀ ਓਲੰਪਿਕ ਦਿਵਸ ਸਮਾਰੋਹ' ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਰਸਮੀ ਸੱਦਾ ਪੱਤਰ ਸੌਂਪਿਆ | ਇਸ ਮੌਕੇ ਕਰਨ ਗਿਲਹੋਤਰਾ ਨੇ ਰਾਜਪਾਲ ਨੂੰ ਹਾਕੀ ਚੰਡੀਗੜ੍ਹ ਵਲੋਂ ਕਰਵਾਈ ਜਾ ਰਹੀ 'ਚੰਡੀਗੜ੍ਹ ਸੀਨੀਅਰ ਪੁਰਸ਼ ਅਤੇ ਮਹਿਲਾ ਹਾਕੀ ਚੈਂਪੀਅਨਸ਼ਿਪ-2026' ਅਤੇ ਓਲੰਪਿਕ ਦਿਵਸ ਸਮਾਰੋਹ ਦੀ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਇਹ ਪ੍ਰਤੀਯੋਗਤਾ 17 ਤੋਂ 23 ਜੂਨ ਤੱਕ ਹਾਕੀ ਇੰਡੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਈ ਜਾ ਰਹੀ ਹੈ, ਜਿਸ ਦਾ ਸਮਾਪਨ 23 ਜੂਨ ਨੂੰ ਫਾਈਨਲ ਮੁਕਾਬਲਿਆਂ ਅਤੇ ਵਿਸ਼ੇਸ਼ ਸਨਮਾਨ ਸਮਾਰੋਹ ਨਾਲ ਹੋਵੇਗਾ | ਗਿਲਹੋਤਰਾ ਨੇ ਦੱਸਿਆ ਕਿ ਸਮਾਰੋਹ ਦੌਰਾਨ ਓਲੰਪੀਅਨ ਖਿਡਾਰੀਆਂ, ਅੰਤਰਰਾਸ਼ਟਰੀ ਖਿਡਾਰੀਆਂ, ਤਕਨੀਕੀ ਅਧਿਕਾਰੀਆਂ, ਅੰਪਾਇਰਾਂ ਅਤੇ ਹਾਕੀ ਚੰਡੀਗੜ੍ਹ ਦੇ ਸਮਰਪਿਤ ਮੈਂਬਰਾਂ ਨੂੰ ਖੇਡਾਂ ਦੇ ਖੇਤਰ ਵਿਚ ਪਾਏ ਵਡਮੁੱਲੇ ਯੋਗਦਾਨ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ |ਦੱਸਣਯੋਗ ਹੈ ਕਿ ਇਹ ਅੰਤਰਰਾਸ਼ਟਰੀ ਓਲੰਪਿਕ ਦਿਵਸ ਸਮਾਰੋਹ 23 ਜੂਨ ਨੂੰ ਸ਼ਾਮ 5 ਵਜੇ ਹਾਕੀ ਸਟੇਡੀਅਮ ਸੈਕਟਰ-42, ਚੰਡੀਗੜ੍ਹ ਵਿਖੇ ਸ਼ੁਰੂ ਹੋਵੇਗਾ, ਜਿਸ ਵਿਚ ਵੱਡੀ ਗਿਣਤੀ 'ਚ ਖਿਡਾਰੀ, ਖੇਡ ਪ੍ਰੇਮੀ, ਖੇਡ ਅਧਿਕਾਰੀ ਅਤੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਬ-ਜੇਲ੍ਹ ਫ਼ਾਜ਼ਿਲਕਾ ਵਿਖੇ ਮੁਫ਼ਤ ਮੈਡੀਕਲ... ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਤੇ ਸੰਕਲਪ ਵੈੱਲਫੇਅਰ ਸੁਸਾਇਟੀ ਵਲੋਂ ਸ਼ਹਿਰ ਅੰਦਰ ਨਸ਼ਿਆਂ ਖ਼ਿਲਾਫ਼ ਕੀਤਾ ਮਾਰਚ
Ad Position 24