08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਜ਼ਿਲ੍ਹਾ ਫ਼ਾਜ਼ਿਲਕਾ 'ਚ ਆਮ ਆਦਮੀ ਕਲੀਨਿਕਾਂ ਦੀ ਸ਼ਾਨਦਾਰ ਕਾਰਗੁਜ਼ਾਰੀ

Ad Position 21
No active advertisement
ਅਜੀਤ ਡੈਸਕ 13-06-2026
ਫ਼ਾਜ਼ਿਲਕਾ, 12 ਜੂਨ(ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਉੱਚ ਪੱਧਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹੇ ਵਿਚ ਚਲਾਏ ਜਾ ਰਹੇ ਆਮ ਆਦਮੀ ਕਲੀਨਿਕਾਂ ਨੇ ਮਈ ਮਹੀਨੇ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੇ ਕੁੱਲ 27 ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ, ਜਿਨ੍ਹਾਂ ਰਾਹੀਂ ਰੋਜ਼ਾਨਾ ਹਜ਼ਾਰਾਂ ਲੋਕ ਸਿਹਤ ਸੇਵਾਵਾਂ ਦਾ ਲਾਭ ਲੈ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਮਈ ਮਹੀਨੇ ਦੌਰਾਨ ਇਨ੍ਹਾਂ ਕਲੀਨਿਕਾਂ ਵਿਚ 58,000 ਤੋਂ ਵੱਧ ਮਰੀਜ਼ਾਂ ਨੇ ਓ.ਪੀ.ਡੀ.ਸੇਵਾਵਾਂ ਦਾ ਲਾਭ ਉਠਾਇਆ | ਇਹ ਅੰਕੜੇ ਸਪਸ਼ਟ ਕਰਦੇ ਹਨ ਕਿ ਆਮ ਲੋਕਾਂ ਦਾ ਆਮ ਆਦਮੀ ਕਲੀਨਿਕਾਂ 'ਤੇ ਭਰੋਸਾ ਲਗਾਤਾਰ ਵਧ ਰਿਹਾ ਹੈ ਅਤੇ ਉਹ ਸਰਕਾਰੀ ਸਿਹਤ ਸਹੂਲਤਾਂ ਨੂੰ ਪਹਿਲ ਦੇ ਰਹੇ ਹਨ | ਇਸ ਤੋਂ ਇਲਾਵਾ, ਇਸੇ ਮਹੀਨੇ ਦੌਰਾਨ ਮਰੀਜ਼ਾਂ ਦੇ 5,995 ਲੈਬ ਟੈੱਸਟ ਵੀ ਬਿਲਕੁਲ ਮੁਫ਼ਤ ਕੀਤੇ ਗਏ, ਜਿਸ ਨਾਲ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਅਤੇ ਇਲਾਜ ਯਕੀਨੀ ਬਣਾਇਆ ਗਿਆ | ਗਰਭਵਤੀ ਅÏਰਤਾਂ ਅਤੇ ਨਵਜੰਮੇ ਬੱਚਿਆਂ ਦੀ ਸਿਹਤ ਸੰਭਾਲ 'ਤੇ ਵਿਸ਼ੇਸ਼ ਜ਼ੋਰ ਦਿੰਦਿਆਂ ਡਾ.ਕਵਿਤਾ ਸਿੰਘ ਨੇ ਦੱਸਿਆ ਕਿ ਇੰਪੈਨਲਡ ਅਲਟਰਾਸਾਊਾਡ ਸੈਂਟਰਾਂ ਰਾਹੀਂ ਕੁੱਲ 235 ਅਲਟਰਾਸਾਊਾਡ ਕੀਤੇ ਗਏ | ਇਨ੍ਹਾਂ ਵਿਚ 233 ਫੀਟਲ ਅਲਟਰਾਸਾਊਾਡ ਅਤੇ 2 ਲੈਵਲ-2 ਅਲਟਰਾਸਾਊਾਡ ਸ਼ਾਮਲ ਹਨ | ਇਹ ਸੇਵਾਵਾਂ ਗਰਭਵਤੀ ਮਹਿਲਾਵਾਂ ਲਈ ਬੇਹੱਦ ਲਾਹੇਵੰਦ ਸਾਬਤ ਹੋ ਰਹੀਆਂ ਹਨ, ਜਿਸ ਨਾਲ ਗਰਭ ਅਵਸਥਾ ਦੌਰਾਨ ਆਉਣ ਵਾਲੀਆਂ ਜਟਿਲਤਾਵਾਂ ਦਾ ਸਮੇਂ ਸਿਰ ਪਤਾ ਲਗਾ ਕੇ ਇਲਾਜ ਕੀਤਾ ਜਾ ਰਿਹਾ ਹੈ | ਸਿਵਲ ਸਰਜਨ ਨੇ ਦੁਹਰਾਇਆ ਕਿ ਆਮ ਆਦਮੀ ਕਲੀਨਿਕਾਂ ਦਾ ਮੁੱਖ ਮਕਸਦ ਹਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਮਿਆਰੀ ਇਲਾਜ ਮੁਹੱਈਆ ਕਰਵਾਉਣਾ ਹੈ | ਸਿਹਤ ਵਿਭਾਗ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰੇਕ ਮਰੀਜ਼ ਨੂੰ ਸਮੇਂ ਸਿਰ ਦਵਾਈਆਂ ਅਤੇ ਸਹੀ ਡਾਕਟਰੀ ਸਲਾਹ ਮਿਲੇ | ਸਾਰੇ ਕਲੀਨਿਕਾਂ ਵਿਚ ਤਜਰਬੇਕਾਰ ਡਾਕਟਰ ਅਤੇ ਪੈਰਾ-ਮੈਡੀਕਲ ਸਟਾਫ਼ ਤਾਇਨਾਤ ਹੈ, ਜੋ ਮਰੀਜ਼ਾਂ ਦੀ ਦੇਖਭਾਲ ਵਿਚ ਕੋਈ ਕਸਰ ਨਹੀਂ ਛੱਡ ਰਿਹਾ | ਅਖੀਰ ਵਿਚ ਡਾ. ਕਵਿਤਾ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਆਮ ਆਦਮੀ ਕਲੀਨਿਕਾਂ ਵਿਚ ਪਹੁੰਚ ਕੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਅਤੇ ਟੈੱਸਟਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ |
Ad Position 22
No active advertisement
ਪਿਛਲੀ ਖ਼ਬਰ 5 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਬ-ਜੇਲ੍ਹ ਫ਼ਾਜ਼ਿਲਕਾ ਵਿਖੇ ਮੁਫ਼ਤ ਮੈਡੀਕਲ...
Ad Position 24