08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਅਭਿਸ਼ੇਕ ਕਾਲਜ ਦੇ ਐਨ.ਐੱਸ.ਐੱਸ ਵਿਭਾਗ ਵਲੋਂ ਈਾਧਨ ਦੀ ਬੱਚਤ ਅਤੇ ਵਾਤਾਵਰਨ ਦੀ ਸੰਭਾਲ ਲਈ ਕੱਢੀ ਗਈ ਜਾਗਰੂਕਤਾ ਸਾਈਕਲ ਰੈਲੀ

Ad Position 21
No active advertisement
ਅਜੀਤ ਡੈਸਕ 13-06-2026
ਅਬੋਹਰ, 12 ਜੂਨ (ਵਿਵੇਕ ਹੂੜੀਆ)-ਸਥਾਨਕ ਅਭਿਸ਼ੇਕ ਕਾਲਜ ਦੇ ਐਨ.ਐੱਸ.ਐੱਸ.ਵਿਭਾਗ ਅਤੇ ਯੁਵਾ ਮਾਮਲੇ 'ਤੇ ਖੇਡ ਮੰਤਰਾਲੇ ਦੇ ਅੰਤਰਗਤ 'ਮਾਏ ਭਾਰਤ' ਵਲੋਂ ਨੇਸ਼ਨ ਫ਼ਸਟ ਚੈਲੇਂਜ ਤਹਿਤ ਪੈਟਰੋਲ ਅਤੇ ਡੀਜ਼ਲ ਦੀ ਖਪਤ ਨੂੰ ਘਟਾਉਣ ਦੇ ਮਕਸਦ ਨਾਲ ਇਕ ਵਿਸ਼ੇਸ਼ ਜਾਗਰੂਕਤਾ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ | ਇਹ ਰੈਲੀ ਸਥਾਨਕ ਨਹਿਰੂ ਪਾਰਕ ਅਬੋਹਰ ਤੋਂ ਸ਼ੁਰੂ ਹੋ ਕੇ ਬਾਲਾ ਜੀ ਧਾਮ ਤੱਕ ਕੱਢੀ ਗਈ | ਰੈਲੀ ਦਾ ਮੁੱਖ ਉਦੇਸ਼ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ, ਈਾਧਨ ਦੀ ਬੱਚਤ ਅਤੇ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ | ਇਸ ਪ੍ਰੋਗਰਾਮ ਵਿਚ ਕਾਲਜ ਦੀ ਚੇਅਰਪਰਸਨ ਡਾ.ਸ਼ਕੁੰਤਲਾ ਮਿੱਢਾ, ਡਾਇਰੈਕਟਰ ਰਮਣੀਕ ਮਿੱਢਾ ਅਤੇ ਪਿ੍ੰਸੀਪਲ ਡਾ.ਰਾਜਵੀਰ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਰੈਲੀ ਨੂੰ ਰਵਾਨਾ ਕਰਨ ਮੌਕੇ ਰਮਣੀਕ ਮਿੱਢਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਈਕਲ ਦੀ ਨਿਯਮਤ ਵਰਤੋਂ ਨਾ ਸਿਰਫ਼ ਪੈਟਰੋਲ ਅਤੇ ਡੀਜ਼ਲ ਦੀ ਬੱਚਤ ਕਰਦੀ ਹੈ, ਸਗੋਂ ਵਾਤਾਵਰਨ ਪ੍ਰਦੂਸ਼ਣ ਨੂੰ ਘਟਾਉਣ ਅਤੇ ਸਾਡੀ ਸਿਹਤ ਨੂੰ ਬਿਹਤਰ ਬਣਾਉਣ ਵਿਚ ਵੀ ਸਹਾਈ ਸਿੱਧ ਹੁੰਦੀ ਹੈ | ਇਸ ਮੌਕੇ ਕਾਲਜ ਦੇ ਸਟਾਫ਼ ਮੈਂਬਰਾਂ ਵਿਚ ਸ਼੍ਰੀਮਤੀ ਰਜਨੀ, ਸ਼੍ਰੀਮਤੀ ਸੰਜੋਲੀ, ਸੁਧੀਰ ਬੰਸਲ, ਪ੍ਰਤੀਕ, ਦੀਪਕ, ਅਮਿੱਤ, ਪਵਨ, ਅਭੀਨਵ ਸਮੇਤ ਹੋਰ ਅਧਿਆਪਕ ਵੀ ਮੌਜੂਦ ਸਨ | ਰੈਲੀ ਦੌਰਾਨ ਵਿਦਿਆਰਥੀਆਂ ਅਤੇ ਸਟਾਫ਼ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਹੱਥਾਂ ਵਿਚ ਈਾਧਨ ਬਚਾਉਣ 'ਤੇ ਵਾਤਾਵਰਨ ਦੀ ਸੰਭਾਲ ਸਬੰਧੀ ਸਲੋਗਨ ਫੜ ਕੇ ਲੋਕਾਂ ਨੂੰ ਜਾਗਰੂਕ ਕੀਤਾ | ਇਹ ਪ੍ਰੋਗਰਾਮ ਸਮਾਜ ਨੂੰ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਅਤੇ ਦੇਸ਼ ਹਿਤ ਵਿਚ ਕੁਦਰਤੀ ਸਰੋਤਾਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਦਾ ਸੰਦੇਸ਼ ਦੇਣ ਵਿਚ ਸਫਲ ਰਿਹਾ | ਅਖੀਰ ਵਿਚ ਸਮੂਹ ਪ੍ਰਤੀਭਾਗੀਆਂ ਨੇ ਭਵਿੱਖ ਵਿਚ ਵੀ ਅਜਿਹੇ ਸਮਾਜਿਕ ਜਾਗਰੂਕਤਾ ਪ੍ਰੋਗਰਾਮਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਪ੍ਰਣ ਲਿਆ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਹੋਈ ਅਗਲੀ ਖ਼ਬਰ ਸਾਬਕਾ ਕੈਪਟਨ ਰਜਿੰਦਰ ਸਿੰਘ ਦਾ ਲੈਫ਼ਟੀਨੈਂਟ ਜਨਰਲ ਵਲੋਂ ਸਰਾਹਣਾ ਪੱਤਰ ਦੇ ਕੇ ਕੀਤਾ ਸਨਮਾਨ
Ad Position 24