ਫ਼ਾਜ਼ਿਲਕਾ, 13 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਬਹਾਵਵਾਲਾ ਪੁਲਿਸ ਨੇ ਨਿਸ਼ਾਨਦੇਹੀ ਦੇ ਪਿੱਲਰ ਅਤੇ ਤਾਰਬੰਦੀ ਚੋਰੀ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਫ਼ਾਜ਼ਿਲਕਾ ਵਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਗਰਾਮ ਪੰਚਾਇਤ ਮੋਡੀ ਖੇੜਾ ਦੀ ਹੱਡਾ ਰੋੜੀ ਦੀ ਮੈਜਿਸਟਰੇਟ ਵਲੋਂ ਨਿਸ਼ਾਨਦੇਹੀ ਕੀਤੀ ਗਈ ਸੀ | ਉਸ ਸਮੇਂ ਮਹਿਲ ਸਿੰਘ ਪੁੱਤਰ ਬਾਜ਼ ਸਿੰਘ ਅਤੇ ਰਵਿੰਦਰ ਸਿੰਘ ਪੁੱਤਰ ਮਹਿਲ ਸਿੰਘ ਵਾਸੀਆਨ ਮੋਡੀ ਖੇੜਾ ਵੀ ਮੌਕੇ 'ਤੇ ਹਾਜ਼ਰ ਸਨ | ਇਨ੍ਹਾਂ ਵਿਅਕਤੀਆਂ ਨੇ ਰਾਤ ਸਮੇਂ ਨਿਸ਼ਾਨਦੇਹੀ ਵਾਲੇ ਪਿੱਲਰ ਅਤੇ ਤਾਰਬੰਦੀ ਪੁੱਟ ਕੇ ਚੋਰੀ ਕਰ ਲਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |