15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਵਧੀਕ ਡਿਪਟੀ ਕਮਿਸ਼ਨਰ ਨੇ ਮਿਸ਼ਨ ਕਲੀਨ ਪੰਜਾਬ ਦੇ ਤਹਿਤ ਜਲਾਲਾਬਾਦ ਸ਼ਹਿਰ ਵਿਖੇ ਕੀਤੀ ਅਚਨਚੇਤ ਚੈਕਿੰਗ

Ad Position 21
No active advertisement
ਅਜੀਤ ਡੈਸਕ 16-06-2026
ਜਲਾਲਾਬਾਦ, 15 ਜੂਨ (ਜਤਿੰਦਰ ਪਾਲ ਸਿੰਘ)-ਹਰਜੋਤ ਬੈਂਸ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਪੰਜਾਬ ਅਤੇ ਘਨਸ਼ਿਆਮ ਥੋਰੀ (ਆਈ.ਏ.ਐੱਸ), ਸਕੱਤਰ ਦੀਆਂ ਹਦਾਇਤਾਂ ਦੀ ਪਾਲਨਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨ.) ਫ਼ਾਜ਼ਿਲਕਾ ਡਾ.ਮਨਦੀਪ ਕੌਰ ਵਲੋਂ ਕਲੀਨ ਪੰਜਾਬ ਪ੍ਰਾਊਡ ਪੰਜਾਬ ਮਿਸ਼ਨ ਦੇ ਤਹਿਤ ਜਲਾਲਾਬਾਦ ਸ਼ਹਿਰ ਦੇ ਅੰਦਰ ਵੱਖ-ਵੱਖ ਜਨਤਕ ਥਾਵਾਂ ਦੀ ਚੈਕਿੰਗ ਕੀਤੀ ਗਈ ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਆਪਣਾ-ਆਪਣਾ ਕੂੜਾ ਅਲੱਗ-ਅਲੱਗ ਕਰਕੇ ਵੇਸਟ ਕਲੈਕਟਰਾਂ ਨੂੰ ਦੇਣ ਲਈ ਕਿਹਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਘਰਾਂ, ਦੁਕਾਨਾਂ ਦਾ ਕੂੜਾ ਗਲੀਆਂ, ਸੜਕਾਂ ‘ਤੇ ਪਾਰਕਾਂ ਵਿਚ ਨਾ ਸੁੱਟਣ ਸਗੋਂ ਵੇਸਟ ਕਲੈਕਟਰਾਂ ਨੂੰ ਹੀ ਦਿੱਤਾ ਜਾਵੇ ਤਾਂ ਜੋ ਕੂੜੇ ਦੇ ਸਹੀ ਪ੍ਰਬੰਧਨ ਲਈ ਨਗਰ ਕੌਂਸਲ ਦਾ ਸਹਿਯੋਗ ਕੀਤਾ ਜਾਵੇ । ਉਨ੍ਹਾਂ ਨਗਰ ਕੌਂਸਲ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸੜਕਾਂ ਤੇ ਕੋਈ ਵੀ ਕੂੜੇ ਦੇ ਢੇਰ ਨਾ ਹੋਣ ਅਤੇ ਹਰੇਕ ਘਰ ਵਿਚੋਂ ਕੂੜਾ ਚੁੱਕਣਾ, ਚੁਕਵਾਉਣਾ ਯਕੀਨੀ ਬਣਾਇਆ ਜਾਵੇ। ਹਰੇਕ ਗਲੀ, ਨਾਲੀਆਂ ਅਤੇ ਸੜਕਾਂ ਦੀ ਸਫ਼ਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਮਾਨਸੂਨ ਸੀਜ਼ਨ ਨੂੰ ਮੱਦੇਨਜ਼ਰ ਰੱਖਦਿਆਂ ਸੀਵਰੇਜ ਲਾਈਨਾਂ ਦੀ ਸਾਫ਼ ਕਰਨ ਲਈ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇ। ਰੇਮੀਡੇਸ਼ਨ ਦੇ ਕੰਮ ਨੂੰ ਵੀ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਮਾਨਸੂਨ ਸੀਜ਼ਨ ਨੂੰ ਮੱਦੇਨਜ਼ਰ ਰੱਖਦਿਆਂ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਵਿਚ ਆਪਣਾ ਯੋਗਦਾਨ ਪਾਉਣ ਅਤੇ ਹਰਿਆਲੀ ‘ਤੇ ਸਾਫ਼ ਸੁਥਰੇ ਵਾਤਾਵਰਨ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਵੀ ਕਿਹਾ ਗਿਆ। ਇਸ ਮੌਕੇ ਕਾਰਜ ਸਾਧਕ ਅਫ਼ਸਰ ਰੋਹਿਤ ਕਰਵਾਸਰਾ, ਕਪਿਲ ਦੇਵ ਅਤੇ ਸੰਦੀਪ ਕੁਮਾਰ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਸ਼ਹਿਰ ਦੇ ਵਾਰਡਾਂ ਦੇ ਵਿਕਾਸ ਲਈ 4 ਕਰੋੜ ਦੇ ਟੈਂਡਰ ਹੋਏ ਪਾਸ-ਵਿਧਾਇਕ ਸਵਨਾ ਅਗਲੀ ਖ਼ਬਰ ਠੇਕੇਦਾਰ ਵਲੋਂ ਤਿੰਨ ਸੜਕਾਂ ’ਤੇ ਮੋਟਾ ਪੱਥਰ ਪਾ ਕੇ ਛੱਡਿਆ * ਰਾਹਗੀਰ ਪੇ੍ਸ਼ਾਨ, ਬੱਸਾਂ ਬੰਦ
Ad Position 24