ਫ਼ਾਜ਼ਿਲਕਾ, 15 ਜੂਨ (ਦਵਿੰਦਰ ਪਾਲ ਸਿੰਘ)-ਡਾ.ਪਰਮਿੰਦਰ ਸਿੰਘ ਧੰਜੂ ਵਲੋਂ ਬਲਾਕ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ। ਬਲਾਕ ਦਫ਼ਤਰ ਪਹੁੰਚਣ ‘ਤੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਡਾ.ਪਰਮਿੰਦਰ ਸਿੰਘ ਵਲੋਂ ਖੂਈਆਂ ਸਰਵਰ ਵਿਖੇ ਬਲਾਕ ਅਫ਼ਸਰ ਵਜੋਂ ਸ਼ਾਨਦਾਰ ਸੇਵਾਵਾਂ ਨਿਭਾਈਆਂ ਜਾ ਰਹੀਆਂ ਸਨ। ਅਹੁਦਾ ਸੰਭਾਲਣ ਦੇ ਇਸ ਵਿਸ਼ੇਸ਼ ਮੌਕੇ ‘ਤੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ ਸਿੱਧੂ ਉਚੇਚੇ ਤੌਰ ‘ਤੇ ਹਾਜ਼ਰ ਹੋਏ। ਉਨ੍ਹਾਂ ਨੇ ਡਾ. ਧੰਜੂ ਨੂੰ ਨਵੀਂ ਨਿਯੁਕਤੀ ‘ਤੇ ਵਧਾਈ ਦਿੱਤੀ ਅਤੇ ਕਿਸਾਨ ਭਲਾਈ ਦੇ ਕੰਮਾਂ ਨੂੰ ਹੋਰ ਅੱਗੇ ਵਧਾਉਣ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ। ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਡਾ. ਪਰਮਿੰਦਰ ਸਿੰਘ ਨੇ ਸਮੂਹ ਸਟਾਫ਼ ਅਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਬਲਾਕ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਕਿਸਾਨ ਵੀਰ ਵੱਧ ਤੋਂ ਵੱਧ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਦਾ ਲਾਭ ਲੈਣ ਲਈ ਕਿਸਾਨ ਆਪਣੀਆਂ ਅਰਜ਼ੀਆਂ ਜਲਦ ਦਾਖ਼ਲ ਕਰਵਾਉਣ। ਬਲਾਕ ਅਫ਼ਸਰ ਨੇ ਖੇਤਰ ਦੇ ਸਮੂਹ ਬੀਜ ਅਤੇ ਪੈਸਟੀਸਾਈਡ ਵਿਕੇ੍ਰਤਾਵਾਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਸਿਰਫ਼ ਉੱਚ ਗੁਣਵੱਤਾ ਅਤੇ ਮਿਆਰੀ ਬੀਜ ਤੇ ਦਵਾਈਆਂ ਹੀ ਮੁਹੱਈਆ ਕਰਵਾਈਆਂ ਜਾਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰੀਸ਼ ਕੁਮਾਰ ਏ.ਡੀ.�, ਹਰਵਿੰਦਰ ਸਿੰਘ ਏ.ਡੀ.�, ਕੁਲਦੀਪ ਕੁਮਾਰ ਏ.ਡੀ.�, ਦਵਿੰਦਰ ਏ.ਐੱਸ.ਆਈ, ਰਾਜੀਵ ਕੁਮਾਰ ਏ.ਐੱਸ.ਆਈ., ਜਤਿੰਦਰ ਕੁਮਾਰ ਸੀਨੀਅਰ ਅਸਿਸਟੈਂਟ, ਤਰਸੇਮ ਸਿੰਘ ਅਤੇ ਸੁਖਦੀਪ ਸਿੰਘ ਸਮੇਤ ਵਿਭਾਗ ਦੇ ਕਈ ਹੋਰ ਮੁਲਾਜ਼ਮ ਹਾਜ਼ਰ ਸਨ।