ਐਨ.ਡੀ.ਪੀ.ਐੱਸ ਮਾਮਲੇ ’ਚ 2 ਭਗੌੜੇ ਦੋਸ਼ੀ ਕਾਬੂ
ਅਜੀਤ ਡੈਸਕ
16-06-2026
ਜਲਾਲਾਬਾਦ, 15 ਜੂਨ (ਜਤਿੰਦਰ ਪਾਲ ਸਿੰਘ)-ਪੀ.�.ਸਟਾਫ਼ ਨੇ ਐਨ.ਡੀ.ਪੀ.ਐੱਸ ਮਾਮਲੇ ਵਿਚ ਅਦਾਲਤ ਵਲੋਂ ਭਗੌੜੇ ਕਰਾਰ ਦਿੱਤੇ ਗਏ 2 ਦੋਸ਼ੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਪੀ.� ਸਟਾਫ਼ ਦੇ ਅਧਿਕਾਰੀਆਂ ਨੇ ਦੱਸਿਆ ਕਿ ਥਾਣਾ ਸਿਟੀ ਜਲਾਲਾਬਾਦ ਵਿਚ 10 ਫਰਵਰੀ 2020 ਨੂੰ ਦਰਜ ਮੁਕੱਦਮਾ ਨੰਬਰ 23 ਅਧੀਨ ਐਨ ਡੀ ਪੀ ਐੱਸ ਐਕਟ ਦੀਆਂ ਧਾਰਾਵਾਂ 21, 29, 61, 85 ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ 25, 54 ਅਤੇ 59 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਅਜੈ ਕੁਮਾਰ ਉਰਫ਼ ਹਰਦੀਪ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਰਾਠੌਰਾਂ ਵਾਲਾ ਮੁਹੱਲਾ, ਜਲਾਲਾਬਾਦ ਅਤੇ ਕ੍ਰਿਸ਼ਨ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਢਾਣੀ ਸਬਾਜ ਕੇ, ਥਾਣਾ ਸਦਰ ਜਲਾਲਾਬਾਦ, ਹਾਲ ਲੱਲਾ ਬਸਤੀ, ਜਲਾਲਾਬਾਦ, ਮਾਨਯੋਗ ਅਦਾਲਤ ਵਿਚ ਪੇਸ਼ ਨਹੀਂ ਹੋ ਰਹੇ ਸਨ ਅਤੇ ਮਾਨਯੋਗ ਅਦਾਲਤ ਨੇ ਦੋਵਾਂ ਦੋਸ਼ੀਆਂ ਨੂੰ 16 ਮਈ 2026 ਨੂੰ ਭਗੌੜਾ ਕਰਾਰ ਦੇ ਦਿੱਤਾ ਸੀ। ਇਸ ਤੋਂ ਬਾਅਦ ਪੀ.�. ਸਟਾਫ਼ ਵਲੋਂ ਕੀਤੀ ਜਾ ਰਹੀ ਲਗਾਤਾਰ ਭਾਲ ਦੌਰਾਨ ਦੋਵਾਂ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਅਤੇ ਇਨ੍ਹਾਂ ਨੂੰ ਥਾਣਾ ਸਿਟੀ ਜਲਾਲਾਬਾਦ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਨੇ ਦੋਵਾਂ ਦੋਸ਼ੀਆਂ ਖ਼ਿਲਾਫ਼ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।