17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਦੀ ਬਰਸੀ ’ਤੇ ਖ਼ੂਨਦਾਨ ਅਤੇ ਮੈਡੀਕਲ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 16-06-2026
ਫ਼ਾਜ਼ਿਲਕਾ, 15 ਜੂਨ (ਦਵਿੰਦਰ ਪਾਲ ਸਿੰਘ)-ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਖ਼ੂਨਦਾਨ ਅਤੇ ਮੈਡੀਕਲ ਕੈਂਪ ਲਗਾਇਆ ਗਿਆ। ਜੰਡਵਾਲਾ ਭੀਮੇਸ਼ਾਹ ਸੀ.ਐੱਚ.ਸੀ. ਵਲੋਂ ਇਹ ਕੈਂਪ ਲਗਾਇਆ ਗਿਆ ਜਿਸ ਵਿਚ ਡਾ.ਅੰਸ਼ੂ ਖੁੰਗਰ, ਡਾ.ਵਿਜੇ ਅਤੇ ਹੋਰਨਾਂ ਡਾਕਟਰਾਂ ਤੇ ਸਟਾਫ਼ ਦੀ ਟੀਮ ਨੇ ਆਪਣੀਆਂ ਸੇਵਾਵਾਂ ਦਿੱਤੀਆਂ। ਜਾਣਕਾਰੀ ਦਿੰਦਿਆਂ ਡਾ.ਅੰਸ਼ੂ ਖੁੰਗਰ ਨੇ ਦੱਸਿਆ ਕਿ ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਨੂੰ ਇਹ ਮੈਡੀਕਲ ਕੈਂਪ ਅਤੇ ਖ਼ੂਨਦਾਨ ਕੈਂਪ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਖ਼ੂਨਦਾਨ ਕੈਂਪ ਵਿਚ ਨੌਜਵਾਨਾਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇੱਥੋਂ ਤੱਕ ਕਿ ਉਨ੍ਹਾਂ ਵਲੋਂ ਵੀ ਖ਼ੂਨ ਦਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖ਼ੂਨਦਾਨ ਕਰਨ ਨਾਲ ਕਿਸੇ ਜ਼ਰੂਰਤਮੰਦ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ। ਇਸ ਲਈ ਹਰ ਨੌਜਵਾਨ ਨੂੰ ਖ਼ੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਕੈਂਪ ਸਮੂਹ ਗਰਾਮ ਪੰਚਾਇਤ ਜੰਡਵਾਲਾ ਭੀਮੇਸ਼ਾਹ ਦੇ ਸਹਿਯੋਗ ਨਾਲ ਲਗਾਇਆ ਗਿਆ ਹੈ। ਇਸ ਵਿਚ ਮਰੀਜ਼ਾਂ ਦੀ ਜਾਂਚ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਮਰੀਜ਼ ਜੰਡਵਾਲਾ ਭੀਮੇਸ਼ਾਹ ਦੀ ਸੀ.ਐੱਚ.ਸੀ.ਵਿਚ ਆ ਕੇ ਆਪਣਾ ਇਲਾਜ ਕਰਵਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸੈਕਟਰ-19 ਦੀ ਮਾਰਕੀਟ ’ਚ ਵਧਦੀਆਂ ਸੁਰੱਖਿਆ ਚਿੰਤਾਵਾਂ, ਪੁਲਿਸ ਨਾਲ ਵਪਾਰੀਆਂ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਐਨ.ਡੀ.ਪੀ.ਐੱਸ ਮਾਮਲੇ ’ਚ 2 ਭਗੌੜੇ ਦੋਸ਼ੀ ਕਾਬੂ
Ad Position 24