12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਗੁਰਦੁਆਰਾ ਸਿਵਲ ਲਾਈਨਜ਼ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 19-06-2026
ਫ਼ਾਜ਼ਿਲਕਾ, 18 ਜੂਨ (ਅਮਰਜੀਤ ਸ਼ਰਮਾ)-ਗੁਰਦੁਆਰਾ ਸਿਵਲ ਲਾਈਨਜ਼ ਵਿਖੇ ਸਿੱਖਾਂ ਦੇ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਭਾਈ ਮੰਗਲ ਸਿੰਘ ਦੇ ਹਜ਼ੂਰੀ ਰਾਗੀ ਜਥੇ ਵਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਕੀਰਤਨ ਦੀ ਹਾਜ਼ਰੀ ਭਰਦਿਆਂ ਭਾਈ ਮੰਗਲ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ, ਉਨ੍ਹਾਂ ਦੀ ਲਾਸਾਨੀ ਸ਼ਹਾਦਤ ਅਤੇ ਦਰਸਾਏ ਗਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਧਾਰਮਿਕ ਸਮਾਗਮ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਗੁਰਜਿੰਦਰ ਸਿੰਘ ਗਰੇਵਾਲ, ਅੰਮ੍ਰਿਤ ਪਾਲ ਸਿੰਘ ਟੈਣੀ, ਐਡਵੋਕੇਟ ਸੁਖਦੇਵ ਸਿੰਘ ਮਾਨ, ਗੁਰਦੀਪ ਸਿੰਘ ਚਹਿਲ, ਮਲਕੀਤ ਸਿੰਘ ਸੈਣੀ ਐਡਵੋਕੇਟ, ਚੌਧਰੀ ਸਤਨਾਮ ਸਿੰਘ, ਹਰਭਜਨ ਸਿੰਘ ਕਾਠਪਾਲ, ਹਾਕਮ ਸਿੰਘ ਬਰਾੜ, ਮਨਜੀਤ ਸਿੰਘ ਕਾਠਪਾਲ, ਸਤੀਸ਼ ਕੁਮਾਰ ਬੰਟੀ, ਹਰਦਿਆਲ ਸਿੰਘ ਕਾਠਪਾਲ, ਅਰਵਿੰਦ ਸਿੰਘ, ਰੂਬੀ ਕਾਠਪਾਲ, ਸਿਫ਼ਤ ਜੋਤ ਸਿੰਘ ਕਾਠਪਾਲ ਅਤੇ ਗੁਨ ਸਾਹਿਬ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ। ਪ੍ਰਬੰਧਕਾਂ ਵੱਲੋਂ ਆਈਆਂ ਸੰਗਤਾਂ ਲਈ ਠੰਢੇ-ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸੁਖਦੇਵ ਬਿੱਟੂ ਵਿੱਜ ਸੇਵਾ ਭਾਰਤੀ ਸੰਸਥਾ ਦੇ ਬਣੇ ਸਰਪ੍ਰਸਤ ਅਗਲੀ ਖ਼ਬਰ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ
Ad Position 24