06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਮੈਡਮ ਖ਼ੁਸ਼ਬੂ ਸਾਵਣਸੁੱਖਾਂ ਨੇ ਵੱਖ-ਵੱਖ ਵਾਰਡਾਂ ’ਚ ਰਾਸ਼ਨ ਕਿੱਟਾਂ ਦੀ ਵੰਡ ਕੀਤੀ

Ad Position 21
No active advertisement
ਅਜੀਤ ਡੈਸਕ 20-06-2026
ਫ਼ਾਜ਼ਿਲਕਾ, 19 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਗ਼ਰੀਬ ਅਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਖ਼ੁਸ਼ੀ ਫਾਊਂਡੇਸ਼ਨ ਦੀ ਚੇਅਰਪਰਸਨ ਮੈਡਮ ਖ਼ੁਸ਼ਬੂ ਸਾਵਣ ਸੁੱਖਾਂ ਵਲੋਂ ਸਥਾਨਕ ਵਾਰਡ ਨੰਬਰ 14, 16 ਅਤੇ 17 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਮੈਡਮ ਖ਼ੁਸ਼ਬੂ ਸਾਵਣ ਸੁੱਖਾਂ ਨੇ ਕਿਹਾ ਕਿ ਸਾਰੇ ਯੋਗ ਪਰਿਵਾਰਾਂ ਤੱਕ ਪੌਸ਼ਟਿਕ ਭੋਜਨ ਯਕੀਨੀ ਬਣਾਉਣ ਲਈ ਮਾਨ ਸਰਕਾਰ ਵਲੋਂ ਪੂਰੇ ਪੰਜਾਬ ਵਿਚ ਰਾਸ਼ਨ ਕਿੱਟਾਂ ਲਗਾਤਾਰ ਵੰਡੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਭੇਜੀ ਗਈ ਇਸ ਵਿਸ਼ੇਸ਼ ਰਾਸ਼ਨ ਕਿੱਟ ’ਚ ਗ਼ਰੀਬ ਪਰਿਵਾਰਾਂ ਦੀ ਰੋਜ਼ਾਨਾ ਰਸੋਈ ਦੀ ਵਰਤੋਂ ਵਾਲੀਆਂ ਉੱਚ-ਗੁਣਵੱਤਾ ਅਤੇ ਮਿਆਰੀ ਵਸਤੂਆਂ ਸ਼ਾਮਲ ਹਨ, ਜੋ ਸਿੱਧੇ ਤੌਰ ’ਤੇ ਉਨ੍ਹਾਂ ਤੱਕ ਪਹੁੰਚਾਈਆਂ ਗਈਆਂ ਹਨ। ਦੂਜੇ ਪਾਸੇ ਰਾਸ਼ਨ ਕਿੱਟਾਂ ਹਾਸਲ ਕਰਨ ਵਾਲੇ ਲਾਭਪਾਤਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਲਾਭਪਾਤਰੀਆਂ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਮਿਲਣ ਵਾਲੀਆਂ ਇਹ ਸਹੂਲਤਾਂ ਬਿਨਾਂ ਕਿਸੇ ਪੱਖਪਾਤ ਦੇ ਬਿਲਕੁਲ ਸਹੀ ਸਮੇਂ ’ਤੇ ਸਿੱਧੇ ਲੋੜਵੰਦਾਂ ਤੱਕ ਪਹੁੰਚ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਇਸ ਮੌਕੇ ਵਾਰਡ ਇੰਚਾਰਜ ਬੱਬੂ ਚੇਤੀਵਾਲ, ਪਿੰਦਰ ਪ੍ਰਭ ਦਿਆਲ, ਬਲਾਕ ਪ੍ਰਧਾਨ ਸੰਦੀਪ ਚਲਾਣਾ, ਬਲਾਕ ਪ੍ਰਧਾਨ ਸੋਮਾ ਰਾਣੀ, ਵਿਜੇ ਨਾਗਪਾਲ, ਯੂਥ ਬਲਾਕ ਪ੍ਰਧਾਨ ਪਾਰਸ ਖੁਰਾਨਾ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਅਤੇ ਵਾਰਡ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤ-ਪਕਿਸਤਾਨ ਕੌਮਾਂਤਰੀ ਸਰਹੱਦ ਦੀ ਜ਼ੀਰੋ ਲਾਈਨ ’ਤੇ ਪੀਰ ਬਾਬਾ ਬੁਰਜੀ ਵਾਲਾ ਦੀ ਸਮਾਧ ’ਤੇ ਲੱਗੀਆਂ ਰੌਣਕਾਂ ਅਗਲੀ ਖ਼ਬਰ ਮਾਰਕੀਟ ਕਮੇਟੀ ਦਫ਼ਤਰ ’ਚ ਹੋਈ ਇਨਕਲਾਬੀ ਜਥੇਬੰਦੀਆਂ ਮੀਟਿੰਗ
Ad Position 24
No active advertisement