06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਵਿਧਾਇਕ ਸਵਨਾ ਨੇ ਭਾਰਤ-ਪਾਕਿ ਸਰਹੱਦ ’ਤੇ ਸਥਿਤ ਪੀਰ ਬਾਬਾ ਬੁਰਜੀ ਵਾਲੇ ਦੀ ਦਰਗਾਹ ’ਤੇ ਪਰਿਵਾਰ ਸਮੇਤ ਟੇਕਿਆ ਮੱਥਾ

Ad Position 21
No active advertisement
ਅਜੀਤ ਡੈਸਕ 20-06-2026
ਫ਼ਾਜ਼ਿਲਕਾ, 19 ਜੂਨ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸਰਹੱਦੀ ਪਿੰਡ ਗੁਲਾਬਾਂ ਭੈਣੀ ਵਿਖੇ ਭਾਰਤ-ਪਾਕਿਸਤਾਨ ਸੀਮਾ ’ਤੇ ਸਥਿਤ ਪੀਰ ਬਾਬਾ ਬੁਰਜੀ ਵਾਲੇ ਜੀ ਦੀ ਦਰਗਾਹ ’ਤੇ ਚੱਲ ਰਹੇ ਸਾਲਾਨਾ ਮੇਲੇ ਦੌਰਾਨ ਪਰਿਵਾਰ ਸਮੇਤ ਮੱਥਾ ਟੇਕਿਆ ਅਤੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਮੈਡਮ ਖ਼ੁਸ਼ਬੂ ਸਾਵਣ ਸੁੱਖਾਂ ਸਵਨਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਦਰਗਾਹ ’ਤੇ ਨਤਮਸਤਕ ਹੋਣ ਉਪਰੰਤ ਵਿਧਾਇਕ ਸਵਨਾ ਨੇ ਸਰਬੱਤ ਦੇ ਭਲੇ, ਅਮਨ-ਸ਼ਾਂਤੀ ਅਤੇ ਇਲਾਕੇ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ ਅਤੇ ਹਾਜ਼ਰ ਸੰਗਤਾਂ ਨੂੰ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਇਹ ਮੇਲਾ ਹਰ ਸਾਲ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਨੂੰ ਬਹੁਤ ਭਾਗਾਂ ਵਾਲਾ ਸਮਝਦੇ ਹਨ ਕਿ ਅੱਜ ਉਨ੍ਹਾਂ ਨੂੰ ਪੀਰ ਬਾਬਾ ਜੀ ਦੇ ਦਰ ’ਤੇ ਹਾਜ਼ਰੀ ਭਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਅੱਗੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ-ਪੈਗੰਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਦੀ ਅਪਾਰ ਕਿਰਪਾ ਸਦਕਾ ਸੂਬਾ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਅਸੀਂ ਸਾਰੇ ਬਾਬਾ ਜੀ ਦੇ ਚਰਨਾਂ ਵਿਚ ਅਰਦਾਸ ਕਰੀਏ ਕਿ ਉਹ ਸਮੁੱਚੀ ਲੋਕਾਈ ’ਤੇ ਆਪਣਾ ਮਿਹਰ ਭਰਿਆ ਹੱਥ ਰੱਖਣ ਅਤੇ ਸਾਡੇ ਸਰਹੱਦੀ ਖੇਤਰ ਨੂੰ ਹੋਰ ਤਰੱਕੀ ਤੇ ਖ਼ੁਸ਼ਹਾਲੀ ਬਖ਼ਸ਼ਣ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਿੱਤ ਰਿਣਵਾ, ਬਲਾਕ ਪ੍ਰਧਾਨ ਸੋਮਾ ਰਾਣੀ, ਸਰਪੰਚ ਸੁਭਾਸ਼ ਸਿੰਘ, ਸਰਪੰਚ ਬਲਵੰਤ ਸਿੰਘ, ਸਰਪੰਚ ਚੰਨ ਸਿੰਘ, ਸਰਪੰਚ ਰਮੇਸ਼ ਸਿੰਘ, ਪੂਰਵ ਸਰਪੰਚ ਬਚਨ ਸਿੰਘ, ਪੂਰਵ ਸਰਪੰਚ ਬੱਗੂ ਸਿੰਘ, ਸਰਪੰਚ ਬਲਵਿੰਦਰ ਸਿੰਘ ਅਤੇ ਸਰਪੰਚ ਜਰਨੈਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਅਤੇ ਸ਼ਰਧਾਲੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਭਿਸ਼ੇਕ ਕਾਲਜ ਵਿਖੇ ਲਗਾਈ ਗਈ ਛਬੀਲ ਅਗਲੀ ਖ਼ਬਰ ਭਾਰਤ-ਪਕਿਸਤਾਨ ਕੌਮਾਂਤਰੀ ਸਰਹੱਦ ਦੀ ਜ਼ੀਰੋ ਲਾਈਨ ’ਤੇ ਪੀਰ ਬਾਬਾ ਬੁਰਜੀ ਵਾਲਾ ਦੀ ਸਮਾਧ ’ਤੇ ਲੱਗੀਆਂ ਰੌਣਕਾਂ
Ad Position 24
No active advertisement