06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਅਭਿਸ਼ੇਕ ਕਾਲਜ ਵਿਖੇ ਲਗਾਈ ਗਈ ਛਬੀਲ

Ad Position 21
No active advertisement
ਅਜੀਤ ਡੈਸਕ 20-06-2026
ਅਬੋਹਰ, 19 ਜੂਨ (ਵਿਵੇਕ ਹੂੜੀਆ)-ਸਥਾਨਕ ਅਭਿਸ਼ੇਕ ਕਾਲਜ ਅਬੋਹਰ ਵਿਖੇ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਛਬੀਲ ਲਗਾਈ ਗਈ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਰਾਹਗੀਰਾਂ ਨੂੰ ਠੰਢਾ-ਮਿੱਠਾ ਜਲ ਪਿਲਾ ਕੇ ਮਾਨਵ ਸੇਵਾ ਦਾ ਸੰਦੇਸ਼ ਦਿੱਤਾ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਮਾਨਵਤਾ, ਤਿਆਗ, ਸੇਵਾ ਅਤੇ ਸਹਿਣਸ਼ੀਲਤਾ ਦੇ ਦਿੱਤੇ ਗਏ ਸੰਦੇਸ਼ ਨੂੰ ਘਰ-ਘਰ ਪਹੁੰਚਾਉਣਾ ਸੀ। ਇਸ ਮੌਕੇ ਕਾਲਜ ਦੀ ਚੇਅਰਪਰਸਨ ਡਾ.ਸ਼ਕੁੰਤਲਾ ਮਿੱਢਾ, ਡਾਇਰੈਕਟਰ ਰਮਣੀਕ ਮਿੱਢਾ ਅਤੇ ਪ੍ਰਿੰਸੀਪਲ ਡਾ.ਰਾਜਵੀਰ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਸਮਾਜ ਸੇਵਾ ਦੇ ਕਾਰਜਾਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜੀਵਨ ਸਾਨੂੰ ਮਾਨਵਤਾ ਦੀ ਸੇਵਾ, ਪ੍ਰੇਮ, ਆਪਸੀ ਭਾਈਚਾਰੇ ਅਤੇ ਤਿਆਗ ਦਾ ਮਾਰਗ ਦਿਖਾਉਂਦਾ ਹੈ। ਇਸ ਸੇਵਾ ਕਾਰਜ ਵਿਚ ਕਾਲਜ ਦੇ ਫੈਕਲਟੀ ਮੈਂਬਰਾਂ ਸ੍ਰੀਮਤੀ ਤਨੂ, ਸ੍ਰੀਮਤੀ ਪ੍ਰਿਅੰਕਾ, ਸ੍ਰੀਮਤੀ ਰਜਨੀ, ਸੰਦੀਪ ਸਿੰਘ, ਸ੍ਰੀਮਤੀ ਸੰਜੌਲੀ, ਸ੍ਰੀਮਤੀ ਗੁਨੀਤ, ਸ੍ਰੀਮਤੀ ਆਰੂਸ਼ੀ, ਸ੍ਰੀਮਤੀ ਮਹਿਕ, ਸ੍ਰੀਮਤੀ ਸ਼ਰੁਤੀ, ਸ੍ਰੀਮਤੀ ਆਂਚਲ, ਸ੍ਰੀਮਤੀ ਸਿਮਰਨ, ਸੁਧੀਰ, ਦੀਪਕ, ਸ੍ਰੀਮਤੀ ਮੋਨਿਕਾ, ਸ੍ਰੀਮਤੀ ਕਮਲ, ਪਵਨ ਅਤੇ ਅਮਿੱਤ ਨੇ ਵੀ ਵਿਦਿਆਰਥੀਆਂ ਨਾਲ ਮਿਲ ਕੇ ਪੂਰੇ ਉਤਸ਼ਾਹ ਨਾਲ ਯੋਗਦਾਨ ਪਾਇਆ। ਵਿਦਿਆਰਥੀਆਂ ਨੇ ਸੇਵਾ ਭਾਵਨਾ ਦਾ ਪ੍ਰਗਟਾਵਾ ਕਰਦਿਆਂ ਰਾਹਗੀਰਾਂ ਨੂੰ ਸੀਤਲ ਜਲ ਛਕਾਇਆ ਅਤੇ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਪ੍ਰਣ ਲਿਆ।
Ad Position 22
No active advertisement
ਪਿਛਲੀ ਖ਼ਬਰ ਖ਼ੁਦਾਈ ਦੌਰਾਨ ਮਜ਼ਦੂਰ ਦੀ ਮੌਤ ਹੋਣ ਦੇ ਮਾਮਲੇ ’ਚ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਵਿਧਾਇਕ ਸਵਨਾ ਨੇ ਭਾਰਤ-ਪਾਕਿ ਸਰਹੱਦ ’ਤੇ ਸਥਿਤ ਪੀਰ ਬਾਬਾ ਬੁਰਜੀ ਵਾਲੇ ਦੀ ਦਰਗਾਹ ’ਤੇ ਪਰਿਵਾਰ ਸਮੇਤ ਟੇਕਿਆ ਮੱਥਾ
Ad Position 24
No active advertisement