ਫ਼ਾਜ਼ਿਲਕਾ, 21 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੇ ਪਿੰਡ ਬਾਧਾ ਵਿਖੇ ਪੇਂਡੂ ਵਿਕਾਸ ਨੂੰ ਮਜ਼ਬੂਤੀ ਦਿੰਦੇ ਹੋਏ 8 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਸ਼ੈੱਡ ਦਾ ਉਦਘਾਟਨ ਕੀਤਾ ਗਿਆ। ਇਸ ਸ਼ੈੱਡ ਨਾਲ ਪਿੰਡ ਵਾਸੀਆਂ ਨੂੰ ਸਮਾਜਿਕ ਸਮਾਗਮਾਂ, ਮੀਟਿੰਗਾਂ ਅਤੇ ਹੋਰ ਸਾਂਝੀਆਂ ਗਤੀਵਿਧੀਆਂ ਲਈ ਢੁਕਵੀਂ ਜਗਾ ਮਿਲੇਗੀ। ਪਿੰਡ ਵਾਸੀਆਂ ਨੇ ਸਰਕਾਰ ਵਲੋਂ ਕੀਤੇ ਗਏ ਇਸ ਵਿਕਾਸ ਕਾਰਜ ਦੀ ਸ਼ਲਾਘਾ ਕੀਤੀ। ਇਸ ਮੌਕੇ ’ਤੇ ਪੰਚਾਇਤ ਮੈਂਬਰ, ਪਿੰਡ ਦੇ ਪਤਵੰਤੇ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਅਜਿਹੇ ਵਿਕਾਸ ਕਾਰਜਾਂ ਨਾਲ ਪਿੰਡਾਂ ਦੀ ਤਸਵੀਰ ਬਦਲ ਰਹੀ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮਿਲ ਰਹੀਆਂ ਹਨ।
ਵਿਧਾਇਕ ਸਵਨਾ ਨੇ ਪਿੰਡ ਬਾਧਾ ਵਿਖੇ ਨਵੇਂ ਬਣੇ ਸ਼ੈੱਡ ਦਾ ਉਦਘਾਟਨ ਕੀਤਾ
ਅਜੀਤ ਡੈਸਕ
22-06-2026