20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਕ੍ਰਿਸ਼ੀ ਵਿਗਿਆਨ ਕੇਂਦਰ ਫ਼ਾਜ਼ਿਲਕਾ ਵਿਖੇ ਪੀ.ਐੱਮ. ਕਿਸਾਨ ਸਨਮਾਨ ਨਿਧੀ ਪ੍ਰੋਗਰਾਮ ਦਾ ਸਫ਼ਲ ਆਯੋਜਨ

Ad Position 21
No active advertisement
ਅਜੀਤ ਡੈਸਕ 22-06-2026

ਫ਼ਾਜ਼ਿਲਕਾ, 21 ਜੂਨ (ਦਵਿੰਦਰ ਪਾਲ ਸਿੰਘ)-ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਕਿਸਾਨਾਂ ਨੂੰ ਆਰਥਿਕ ਸਹਾਇਤਾ ਅਤੇ ਖੇਤੀਬਾੜੀ ਵਿਕਾਸ ਨਾਲ ਜੋੜਨ ਦੇ ਉਦੇਸ਼ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਾਜ਼ਿਲਕਾ ਅਤੇ ਆਈ.ਸੀ.ਏ.ਆਰ.-ਸਿਫੇਟ ਖੇਤਰੀ ਕੇਂਦਰ ਅਬੋਹਰ ਦੇ ਸਾਂਝੇ ਯਤਨਾਂ ਸਦਕਾ ਪੀ.ਐੱਮ. ਕਿਸਾਨ ਸਨਮਾਨ ਨਿਧੀ ਪ੍ਰੋਗਰਾਮ ਦਾ ਸਫਲ ਆਯੋਜਨ ਕੀਤਾ ਗਿਆ। ਇਸ ਮੌਕੇ ਪੀ.ਐੱਮ. ਕਿਸਾਨ ਯੋਜਨਾ ਦੇ ਤਹਿਤ ਯੋਗ ਕਿਸਾਨਾਂ ਨੂੰ ਡਾਇਰੈਕਟ ਬੈਨੀਫਿਟ ਟਰਾਂਸਫ਼ਰ ਰਾਹੀਂ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਗਈ। ਇਸ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਡਾ.ਅਮਿੱਤ ਨਾਥ ਪ੍ਰਮੁੱਖ ਆਈ.ਸੀ.ਏ.ਆਰ.-ਸਿਫੇਟ ਖੇਤਰੀ ਕੇਂਦਰ ਅਬੋਹਰ ਅਤੇ ਡਾ.ਅਰਵਿੰਦ ਕੁਮਾਰ ਅਹਲਾਵਤ ਪ੍ਰਮੁੱਖ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤਾ ਗਿਆ। ਸਮਾਗਮ ਵਿਚ ਡਾ.ਰੁਪਿੰਦਰ ਕੌਰ, ਡਾ.ਪ੍ਰਕਾਸ਼ ਚੰਦ ਗੁਰਜਰ, ਡਾ. ਰਮੇਸ਼ ਕੁਮਾਰ, ਡਾ. ਕਿਸ਼ਨ ਕੁਮਾਰ ਪਟੇਲ ਸਮੇਤ ਕੇ.ਵੀ.ਕੇ. ਅਤੇ ਸਿਫੇਟ ਦੇ ਸਟਾਫ਼ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਪ੍ਰੋਗਰਾਮ ਦੌਰਾਨ ਖੇਤੀਬਾੜੀ ਵਿਗਿਆਨੀਆਂ ਨੇ ਕਿਸਾਨਾਂ ਨੂੰ ਪੀ.ਐੱਮ. ਕਿਸਾਨ ਸਨਮਾਨ ਨਿਧੀ ਯੋਜਨਾ, ਵੱਖ-ਵੱਖ ਖੇਤੀ ਸਕੀਮਾਂ, ਆਧੁਨਿਕ ਖੇਤੀ ਤਕਨੀਕਾਂ, ਮਿੱਟੀ ਦੀ ਸਿਹਤ ਦੀ ਸੰਭਾਲ, ਖਾਦਾਂ ਦੀ ਸੰਤੁਲਿਤ ਵਰਤੋਂ, ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਆਮਦਨ ਵਧਾਉਣ ਵਾਲੀਆਂ ਗਤੀਵਿਧੀਆਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ। ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਸਿਫੇਟ ਵਲੋਂ ਚਲਾਏ ਜਾ ਰਹੇ ਸਿਖਲਾਈ ਕੈਂਪਾਂ, ਤਕਨੀਕੀ ਸਲਾਹ-ਮਸ਼ਵਰੇ ਅਤੇ ਪ੍ਰੋਸੈਸਿੰਗ ਆਧਾਰਿਤ ਤਕਨੀਕਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿਚ 118 ਕਿਸਾਨਾਂ ਨੇ ਸਰਗਰਮੀ ਨਾਲ ਹਿੱਸਾ ਲਿਆ। ਕਿਸਾਨਾਂ ਨੇ ਖੇਤੀਬਾੜੀ ਵਿਗਿਆਨੀਆਂ ਨਾਲ ਖੇਤੀਬਾੜੀ ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਲੋੜੀਂਦੀ ਅਗਵਾਈ ਪ੍ਰਾਪਤ ਕੀਤੀ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨਾ ਅਤੇ ਟਿਕਾਊ, ਲਾਭਦਾਇਕ ਤੇ ਆਧੁਨਿਕ ਖੇਤੀ ਨੂੰ ਉਤਸ਼ਾਹਿਤ ਕਰਨਾ ਸੀ।

Ad Position 22
No active advertisement
ਪਿਛਲੀ ਖ਼ਬਰ ਵਿਨੋਦ ਮੇਘ ਨੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਅਗਲੀ ਖ਼ਬਰ ਖੇਤ ਬਚਾਓ ਮੁਹਿੰਮ ਤਹਿਤ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਜੈਵਿਕ ਸਮਗਰੀ ਵੰਡਣ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ
Ad Position 24