20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਵਿਨੋਦ ਮੇਘ ਨੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ

Ad Position 21
No active advertisement
ਅਜੀਤ ਡੈਸਕ 22-06-2026

ਅਬੋਹਰ, 21 ਜੂਨ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨੋਦ ਮੇਘ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਗਈ। ਇਸ ਦੌਰਾਨ ਹਲਕਾ ਇੰਚਾਰਜ ਵਿਨੋਦ ਮੇਘ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬੱਲੂਆਣਾ ਹਲਕੇ ’ਚ ਅਕਾਲੀ ਦਲ ਦੀ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਇਆ ਗਿਆ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੁਣ ਪੰਜਾਬ ਵਿਧਾਨ ਸਭਾ ਚੋਣਾ ’ਚ ਥੋੜ੍ਹਾ ਸਮਾਂ ਹੀ ਬਾਕੀ ਰਹਿ ਗਿਆ ਹੈ। ਉਹ ਬੱਲੂਆਣਾ ਹਲਕੇ ’ਚ ਤਕੜੇ ਹੋ ਕੇ ਅਕਾਲੀ ਦਲ ਦੀਆਂ ਨੀਤੀਆਂ ਦਾ ਪਿੰਡ-ਪਿੰਡ ਜਾ ਕੇ ਪ੍ਰਚਾਰ ਕਰਨ ਤਾਂ ਕਿ ਬੱਲੂਆਣਾ ਸੀਟ ਅਕਾਲੀ ਦਲ ਵੱਧ ਤੋਂ ਵੱਧ ਵੋਟਾਂ ਨਾਲ ਜਿੱਤ ਸਕੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕੌਰ ਸਿੰਘ ਬਹਾਵਵਾਲਾ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਗਤਕਾ ਕੋਚ ਲਵਪ੍ਰੀਤ ਸਿੰਘ ਤਰਨਾ ਦਲ ਦੇ ਮੁਖੀ ਨੂੰ ਮਿਲੇ ਅਗਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਾਜ਼ਿਲਕਾ ਵਿਖੇ ਪੀ.ਐੱਮ. ਕਿਸਾਨ ਸਨਮਾਨ ਨਿਧੀ ਪ੍ਰੋਗਰਾਮ ਦਾ ਸਫ਼ਲ ਆਯੋਜਨ
Ad Position 24