02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਕਮਿਊਨਿਟੀ ਹੈਲਥ ਅਫ਼ਸਰਾਂ ਨੇ ਆਪਣੇ ਹੱਕਾਂ ਲਈ ਕੀਤੀ ਹੜਤਾਲ, ਤਾਨਾਸ਼ਾਹੀ ਹੁਕਮਾਂ ਦੀਆਂ ਕਾਪੀਆਂ ਫ਼ੂਕ ਕੇ ਜਤਾਇਆ ਰੋਸ ਮੰਗਾਂ ਨਾ ਮੰਨਣ ’ਤੇ 2 ਜੁਲਾਈ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਧਰਨੇ ਦੀ ਚੇਤਾਵਨੀ

Ad Position 21
No active advertisement
ਅਜੀਤ ਡੈਸਕ 23-06-2026
ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)-ਐਨ.ਐੱਚ.ਐਮ.ਸਿਹਤ ਵਿਭਾਗ ਪੰਜਾਬ ਅਧੀਨ ਪੇਂਡੂ ਖੇਤਰਾਂ ਵਿਚ ਸੇਵਾਵਾਂ ਨਿਭਾ ਰਹੇ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ ਹਰ ਤਰ੍ਹਾਂ ਦਾ ਆਨਲਾਈਨ ਅਤੇ ਆਫ਼ ਲਾਈਨ ਕੰਮ ਮੁਕੰਮਲ ਤੌਰ ’ਤੇ ਬੰਦ ਕਰਕੇ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤਹਿਤ ਜ਼ਿਲ੍ਹਾ ਹਸਪਤਾਲ ਫ਼ਾਜ਼ਿਲਕਾ ਵਿਖੇ ਇਕੱਠੇ ਹੋਏ ਸਿਹਤ ਕਰਮਚਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਸਿਵਲ ਸਰਜਨ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸੂਬੇ ਦੇ ਹਰ ਜ਼ਿਲ੍ਹੇ ਵਿਚ ਕਮਿਊਨਿਟੀ ਹੈਲਥ ਅਫ਼ਸਰ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿਚ ਮੁਲਾਜ਼ਮ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਸੇਵਾਵਾਂ ਦੇ ਰਹੇ ਹਨ। ਕੋਰੋਨਾ ਵਰਗੀ ਮਹਾਂਮਾਰੀ ਅਤੇ ਹਰ ਕੁਦਰਤੀ ਆਫ਼ਤ ਸਮੇਂ ਵੀ ਉਨ੍ਹਾਂ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਕੰਮ ਕੀਤਾ। ਪਰ ਸਰਕਾਰ ਅਤੇ ਵਿਭਾਗ ਉਨ੍ਹਾਂ ਦੇ ਬਣਦੇ ਹੱਕ ਦੇਣ ਦੀ ਬਜਾਏ ਕੰਮ ਦਾ ਬੋਝ ਹੋਰ ਵਧਾ ਕੇ ਉਨ੍ਹਾਂ ਦਾ ਆਰਥਿਕ ’ਤੇ ਮਾਨਸਿਕ ਸ਼ੋਸ਼ਣ ਕਰ ਰਿਹਾ ਹੈ, ਜਿਸ ਕਾਰਨ ਮਜਬੂਰ ਹੋ ਕੇ ਉਨ੍ਹਾਂ ਨੂੰ ਹੜਤਾਲ ਦਾ ਰਾਹ ਚੁਣਨਾ ਪਿਆ। ਇਸ ਮੌਕੇ ਸਮੂਹ ਕਮਿਊਨਿਟੀ ਹੈਲਥ ਅਫ਼ਸਰਾਂ ਨੇ ਨਵੇਂ ਇਨਸੈਂਟੀਵ ਪਰਫੋਰਮੇ ਦੇ ਨਾਮ ’ਤੇ ਜਾਰੀ ਕੀਤੇ ਗਏ ਕਥਿਤ ਤਾਨਾਸ਼ਾਹੀ ਹੁਕਮਾਂ ਦੀਆਂ ਕਾਪੀਆਂ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਸਿਵਲ ਸਰਜਨ ਨੂੰ ਇਕ ਮੰਗ ਪੱਤਰ ਵੀ ਸੌਂਪਿਆ। ਯੂਨੀਅਨ ਆਗੂਆਂ ਨੇ ਸਾਫ਼ ਸ਼ਬਦਾਂ ਵਿਚ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ ਇਹ ਹੜਤਾਲ 1 ਜੁਲਾਈ ਤੱਕ ਇਸੇ ਤਰ੍ਹਾਂ ਜਾਰੀ ਰਹੇਗੀ। ਇਸ ਤੋਂ ਬਾਅਦ 2 ਜੁਲਾਈ ਨੂੰ ਮੁੱਖ ਮੰਤਰੀ ਦੇ ਰਿਹਾਇਸ਼ੀ ਜ਼ਿਲ੍ਹੇ ਸੰਗਰੂਰ ਵਿਖੇ ਸੂਬਾ ਪੱਧਰੀ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੜਤਾਲ ਦੌਰਾਨ ਸਿਹਤ ਸੇਵਾਵਾਂ ਪ੍ਰਭਾਵਿਤ ਹੋਣ ਕਾਰਨ ਮਰੀਜ਼ਾਂ ਨੂੰ ਹੋਣ ਵਾਲੀ ਕਿਸੇ ਵੀ ਪਰੇਸ਼ਾਨੀ ਲਈ ਸਿੱਧੇ ਤੌਰ ’ਤੇ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ। ਇਸ ਪ੍ਰਦਰਸ਼ਨ ਦੌਰਾਨ ਬਲਾਕ ਜਲਾਲਾਬਾਦ, ਜੰਡਵਾਲਾ ਭੀਮੇਸ਼ਾਹ, ਖੂਈ ਖੇੜਾ, ਡੱਬਵਾਲਾ ਕਲਾਂ ਅਤੇ ਸੀਤੋ ਗੁੰਨੋ੍ਹ ਦੇ ਬਲਾਕ ਪ੍ਰਧਾਨ ਅਤੇ ਵੱਡੀ ਗਿਣਤੀ ਵਿਚ ਸਿਹਤ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਂਟੀ ਨਾਰਕੋਟਿਕ ਸੈੱਲ ਨੇ ਕਰੋੜਾਂ ਦੀ ਹੈਰੋਇਨ ਅਤੇ ਲੱਖਾਂ ਦੀ ਡਰੱਗ ਮਨੀ ਸਣੇ 2 ਤਸਕਰ ਕੀਤੇ ਕਾਬੂ ਅਗਲੀ ਖ਼ਬਰ ਖ਼ਸਤਾ ਹਾਲ ਪਾਣੀ ਵਾਲੀ ਟੈਂਕੀ ਹਾਦਸੇ ਨੂੰ ਦੇ ਰਹੀ ਸੱਦਾ, ਪ੍ਰਸ਼ਾਸਨ ਬੇਖ਼ਬਰ
Ad Position 24
No active advertisement