02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਸਿਵਲ ਹਸਪਤਾਲ ’ਚ ਬਜ਼ੁਰਗ ਦੀ ਜੇਬ ’ਚੋਂ 18 ਹਜ਼ਾਰ ਰੁਪਏ ਚੋਰੀ, ਲੋਕਾਂ ਨੇ ਮੁਲਜ਼ਮ ਨੂੰ ਦਬੋਚਿਆ

Ad Position 21
No active advertisement
ਅਜੀਤ ਡੈਸਕ 23-06-2026
ਅਬੋਹਰ, 22 ਜੂਨ (ਵਿਵੇਕ ਹੂੜੀਆ)-ਸਥਾਨਕ ਸਿਵਲ ਹਸਪਤਾਲ ਵਿਚ ਸੁਰੱਖਿਆ ਵਿਵਸਥਾ ਇਕ ਵਾਰ ਫਿਰ ਵੱਡੇ ਸਵਾਲਾਂ ਦੇ ਘੇਰੇ ਵਿਚ ਆ ਗਈ ਹੈ। ਹਸਪਤਾਲ ਵਿਚ ਦਵਾਈ ਲੈਣ ਆਏ ਇਕ ਬਜ਼ੁਰਗ ਦੀ ਜੇਬ ਵਿਚੋਂ ਇਕ ਨੌਜਵਾਨ ਵਲੋਂ 18 ਹਜ਼ਾਰ ਰੁਪਏ ਚੋਰੀ ਕਰ ਲਏ ਗਏ। ਹਾਲਾਂਕਿ ਬਜ਼ੁਰਗ ਵਲੋਂ ਰੌਲਾ ਪਾਉਣ ’ਤੇ ਉੱਥੇ ਮੌਜੂਦ ਲੋਕਾਂ ਨੇ ਭੱਜ ਰਹੇ ਮੁਲਜ਼ਮ ਦਾ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਹਵਾਲੇ ਕਰ ਦਿੱਤਾ। ਜਾਣਕਾਰੀ ਅਨੁਸਾਰ ਨੇੜਲੇ ਪਿੰਡ ਬਕੈਨ ਵਾਲਾ ਦੇ ਰਹਿਣ ਵਾਲੇ ਭਗਵਾਨ ਦਾਸ ਆਪਣੀ ਪਤਨੀ ਨਾਲ ਹਸਪਤਾਲ ਵਿਚ ਦਵਾਈ ਲੈਣ ਆਏ ਸਨ। ਜਦੋਂ ਉਹ ਪਰਚੀ ਕਟਵਾਉਣ ਲਈ ਲਾਈਨ ਵਿਚ ਖੜ੍ਹੇ ਸਨ ਤਾਂ ਇਸੇ ਦੌਰਾਨ ਇਕ ਸ਼ੱਕੀ ਨੌਜਵਾਨ ਨੇ ਉਨ੍ਹਾਂ ਦੀ ਜੇਬ ਵਿਚੋਂ ਪਰਸ ਕੱਢ ਲਿਆ ਅਤੇ ਉੱਥੋਂ ਫ਼ਰਾਰ ਹੋਣ ਲੱਗਾ। ਜਿਵੇਂ ਹੀ ਭਗਵਾਨ ਦਾਸ ਨੂੰ ਜੇਬ ਕੱਟਣ ਦਾ ਅਹਿਸਾਸ ਹੋਇਆ, ਉਨ੍ਹਾਂ ਤੁਰੰਤ ਸ਼ੋਰ ਮਚਾ ਦਿੱਤਾ। ਆਸ-ਪਾਸ ਖੜ੍ਹੇ ਲੋਕਾਂ ਨੇ ਬਿਨਾਂ ਸਮਾਂ ਗਵਾਏ ਮੁਲਜ਼ਮ ਦਾ ਪਿੱਛਾ ਕੀਤਾ ਅਤੇ ਕੁੱਝ ਦੂਰੀ ’ਤੇ ਹੀ ਉਸ ਨੂੰ ਦਬੋਚ ਲਿਆ। ਲੋਕਾਂ ਮੁਤਾਬਿਕ ਜਦੋਂ ਮੁਲਜ਼ਮ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਚੋਰੀ ਕੀਤੇ 18 ਹਜ਼ਾਰ ਰੁਪਏ ਬਰਾਮਦ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ 112 ਨੰਬਰ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਨੌਜਵਾਨ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਲਈ ਥਾਣੇ ਲੈ ਗਈ। ਹਸਪਤਾਲ ਵਿਚ ਮੌਜੂਦ ਲੋਕਾਂ ਅਤੇ ਮਰੀਜ਼ਾਂ ਨੇ ਪ੍ਰਸ਼ਾਸਨ ਖ਼ਿਲਾਫ਼ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਇੱਥੇ ਕੋਈ ਪਹਿਲੀ ਵਾਰਦਾਤ ਨਹੀਂ ਹੋਈ। ਕਰੀਬ ਇਕ ਹਫ਼ਤਾ ਪਹਿਲਾਂ ਵੀ ਇਕ ਮਰੀਜ਼ ਦੀ ਜੇਬ ਵਿਚੋਂ 6 ਹਜ਼ਾਰ ਰੁਪਏ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਲਗਾਤਾਰ ਹੋ ਰਹੀਆਂ ਚੋਰੀਆਂ ਦੇ ਬਾਵਜੂਦ ਹਸਪਤਾਲ ਪ੍ਰਬੰਧਕਾਂ ਵਲੋਂ ਸੁਰੱਖਿਆ ਦੇ ਕੋਈ ਪੁਖ਼ਤਾ ਇੰਤਜ਼ਾਮ ਨਹੀਂ ਕੀਤੇ ਜਾ ਰਹੇ। ਲੋਕਾਂ ਦਾ ਕਹਿਣਾ ਹੈ ਕਿ ਦਿਨ ਭਰ ਹਸਪਤਾਲ ਕੰਪਲੈਕਸ ਵਿਚ ਕਈ ਸ਼ੱਕੀ ਅਤੇ ਨਸ਼ੇੜੀ ਕਿਸਮ ਦੇ ਨੌਜਵਾਨ ਘੁੰਮਦੇ ਰਹਿੰਦੇ ਹਨ, ਜਿਸ ਕਾਰਨ ਹੁਣ ਇਲਾਜ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਆਪਣੇ ਸਾਮਾਨ ਅਤੇ ਪੈਸਿਆਂ ਦੀ ਸੁਰੱਖਿਆ ਦੀ ਚਿੰਤਾ ਸਤਾਉਣ ਲੱਗੀ ਹੈ। ਇਸ ਘਟਨਾ ਤੋਂ ਬਾਅਦ ਲੋਕਾਂ ਨੇ ਹਸਪਤਾਲ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਹਸਪਤਾਲ ਦੇ ਅੰਦਰ ਸੁਰੱਖਿਆ ਕਰਮਚਾਰੀਆਂ ਦੀ ਗਿਣਤੀ ਵਧਾਈ ਜਾਵੇ, ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਸਖ਼ਤ ਕੀਤੀ ਜਾਵੇ ਅਤੇ ਹਸਪਤਾਲ ਦੇ ਅੰਦਰ ਨਿਯਮਤ ਪੁਲਿਸ ਗਸ਼ਤ ਯਕੀਨੀ ਬਣਾਈ ਜਾਵੇ ਤਾਂ ਜੋ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇੱਕ ਸੁਰੱਖਿਅਤ ਮਾਹੌਲ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ 113 ਸਾਲ ਪੁਰਾਣੇ ਰੀਕ੍ਰਿਏਸ਼ਨ ਕਲੱਬ ਫ਼ਾਜ਼ਿਲਕਾ ਨੂੰ ਮਿਲੀ ਨਵੀਂ ਪਛਾਣ, ਅਤਿ-ਆਧੁਨਿਕ ਡਾਇਨਿੰਗ ਰੈਸਟੋਰੈਂਟ ਅਤੇ ਮੀਟਿੰਗ ਹਾ... ਅਗਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
Ad Position 24
No active advertisement