14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਜਲ ਸਰੋਤ ਮੰਤਰੀ ਗੋਇਲ ਵਲੋਂ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦੇ 46 ਕਰੋੜ ਰੁਪਏ ਦੇ ਸਿੰਚਾਈ ਪ੍ਰੋਜੈਕਟਾਂ ਨੂੰ ਮਨਜ਼ੂਰੀ

Ad Position 21
No active advertisement
ਅਜੀਤ ਡੈਸਕ 25-06-2026
ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਦੇ ਨਿਵਾਸੀਆਂ ਨੂੰ ਵੱਡੀ ਸੌਗਾਤ ਦਿੰਦਿਆਂ ਲਗਭਗ 45.74 ਕਰੋੜ ਰੁਪਏ ਦੀ ਲਾਗਤ ਵਾਲੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ 33.51 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਤਿੰਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ 8.89 ਕਰੋੜ ਰੁਪਏ ਦੀ ਲਾਗਤ ਨਾਲ ਸਤਲੁਜ ਕਰੀਕ ’ਤੇ ਬਣਨ ਵਾਲੇ ਵੀ.ਆਰ.ਬ੍ਰਿਜ ਦਾ ਨੀਂਹ ਪੱਥਰ ਰੱਖਿਆ ਅਤੇ ਜ਼ਮੀਨਦੋਜ਼ ਪਾਈਪ-ਲਾਈਨਾਂ ’ਤੇ ਵਰਟੀਕਲ ਡਰੇਨੇਜ ਸਿਸਟਮ ਰਾਹੀਂ ਸੋਲਰ ਪੰਪਾਂ ਦੁਆਰਾ ਸੇਮ-ਪ੍ਰਭਾਵਿਤ ਜ਼ਮੀਨ ਦੇ ਸੁਧਾਰ ਲਈ 3.34 ਕਰੋੜ ਰੁਪਏ ਦੇ ਤਿੰਨ ਹੋਰ ਪ੍ਰੋਜੈਕਟਾਂ ਦਾ ਵੀ ਨੀਂਹ ਪੱਥਰ ਰੱਖਿਆ ਗਿਆ। ਇਨ੍ਹਾਂ ਪ੍ਰੋਜੈਕਟਾਂ ਵਿਚ 42.56 ਕਿੱਲੋਮੀਟਰ ਨਹਿਰਾਂ ਦੀ ਕੰਕਰੀਟ ਲਾਈਨਿੰਗ, 81.36 ਕਿੱਲੋਮੀਟਰ ਖਾਲ਼ਿਆਂ ਨੂੰ ਪੱਕਾ ਕਰਨਾ, ਸਾਂਝੀ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਅਤੇ ਸੇਮ-ਗ੍ਰਸਤ ਜ਼ਮੀਨ ਦੇ ਸੁਧਾਰ ਨਾਲ ਸਬੰਧਿਤ ਅਹਿਮ ਕਾਰਜ ਸ਼ਾਮਲ ਹਨ। ਇਸ ਮੌਕੇ ਉਨ੍ਹਾਂ ਨਾਲ ਫ਼ਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰਪਾਲ ਸਿੰਘ ਸਵਨਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਪੱਛੋਂ ਇੱਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਜਲ ਸਰੋਤ ਵਿਭਾਗ ਦੇ ਕੈਨਾਲ ਸਰਕਲ ਫ਼ਿਰੋਜ਼ਪੁਰ ਅਧੀਨ ਨਹਿਰਾਂ ਦੀ ਲਾਈਨਿੰਗ ਅਤੇ ਖਾਲ਼ਿਆਂ ਨੂੰ ਪੱਕਾ ਕਰਨ ਦੇ ਕਾਰਜ ਮੁਕੰਮਲ ਕੀਤੇ ਗਏ ਹਨ, ਜਿਸ ਨਾਲ ਪਾਣੀ ਦਾ ਵਹਾਅ ਬਿਹਤਰ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਟੇਲਾਂ ਤੱਕ ਪਾਣੀ ਪਹੁੰਚਾਉਣ ਨੂੰ ਹਮੇਸ਼ਾ ਤਰਜੀਹ ਦਿੱਤੀ ਹੈ, ਜਿਸ ਸਦਕਾ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਟੇਲਾਂ ’ਤੇ ਪਾਣੀ ਦੀ ਉਪਲਬਧਤਾ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਤੱਕ ਪਹੁੰਚ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਵੱਲੇ ਸ਼ਾਹ ਉਤਾੜ (ਨੂਰਸ਼ਾਹ) ਤੋਂ ਵੱਲੇ ਸ਼ਾਹ ਹਿਠਾੜ (ਗੁਲਾਬਾਂ ਭੈਣੀ) ਨੂੰ ਜੋੜਨ ਲਈ ਸਤਲੁਜ ਕਰੀਕ ’ਤੇ 8.89 ਕਰੋੜ ਦੀ ਲਾਗਤ ਨਾਲ ਬਣਨ ਵਾਲਾ 370 ਫੁੱਟ ਲੰਬਾ ਵੀ.ਆਰ. ਬ੍ਰਿਜ ਜੂਨ 2027 ਤੱਕ ਮੁਕੰਮਲ ਹੋਣ ਦੀ ਉਮੀਦ ਹੈ। ਇਸ ਨਾਲ ਵੱਲੇ ਸ਼ਾਹ ਹਿਠਾੜ, ਗੁਲਾਬਾਂ ਭੈਣੀ, ਰੇਤੇ ਵਾਲੀ ਭੈਣੀ, ਗੱਟੀ ਨੰਬਰ-1 ਸਮੇਤ 11-12 ਪਿੰਡਾਂ ਦੇ ਲੋਕਾਂ ਦੀ ਆਵਾਜਾਈ ਸੁਗਮ ਹੋਵੇਗੀ ਅਤੇ ਜਲਾਲਾਬਾਦ ਤੱਕ ਦਾ ਸਫ਼ਰ ਕਰੀਬ 15-20 ਕਿੱਲੋਮੀਟਰ ਘੱਟ ਜਾਵੇਗਾ।ਇਸ ਤੋਂ ਬਾਅਦ ਕੈਬਨਿਟ ਮੰਤਰੀ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਨਾਲ ਸਬੰਧਿਤ 3.64 ਕਰੋੜ ਰੁਪਏ ਦੇ ਚਾਰ ਪ੍ਰਾਜੈਕਟ ਵਿਚੋਂ ਇਕ ਦਾ ਉਦਘਾਟਨ ਕੀਤਾ ਅਤੇ ਤਿੰਨ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ, ਜਿਨ੍ਹਾਂ ਵਿਚ ਸਾਂਝਾ ਜ਼ਮੀਨਦੋਜ਼ ਪਾਈਪ-ਲਾਈਨ ਪ੍ਰਾਜੈਕਟ ਦਾ ਉਦਘਾਟਨ ਕੀਤਾ, ਜਦਕਿ ਵਰਟੀਕਲ ਡਰਨੇਜ ਸਿਸਟਮ ਸੋਲਰ ਪੰਪ ਰਾਹੀਂ ਸੇਮ ਗ੍ਰਸਤ ਜ਼ਮੀਨ ਦੇ ਸੁਧਾਰ ਦਾ ਪ੍ਰਾਜੈਕਟ ਦੇ ਨੀਂਹ ਪੱਥਰ ਪਿੰਡ ਖੂਈ ਖੇੜਾ ਅਤੇ ਪਿੰਡ ਲੱਖੇਵਾਲੀ ਢਾਬ ਵਿਖੇ 2 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਨਹਿਰੀ ਖਾਲਾਂ ਨੂੰ ਪੱਕਾ ਕਰਨ, ਪਾਈਪ-ਲਾਈਨਾਂ ਵਿਛਾਉਣ ਅਤੇ ਪੁਲਾਂ ਦੇ ਨਿਰਮਾਣ ਦੇ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ ਅਤੇ ਆਉਣ ਵਾਲੇ ਸਮੇਂ ’ਚ ਵੀ ਵਿਕਾਸ ਦੀ ਇਹ ਰਫ਼ਤਾਰ ਇਸੇ ਤਰ੍ਹਾਂ ਜਾਰੀ ਰਹੇਗੀ। ਇਸ ਮੌਕੇ ਸੁਪਰਡੈਂਟ ਇੰਜੀਨੀਅਰ ਜਲ ਸਰੋਤ ਵਿਭਾਗ ਫ਼ਿਰੋਜ਼ਪੁਰ ਕੈਨਾਲ ਸਰਕਲ ਸੰਦੀਪ ਗੋਇਲ, ਕਾਰਜਕਾਰੀ ਇੰਜੀਨੀਅਰ ਗਿਤੇਸ਼ ਉਪਵੇਜਾ, ਕਾਰਜਕਾਰੀ ਇੰਜੀਨੀਅਰ ਸੁਖਜੀਤ ਸਿੰਘ ਸਮੇਤ ਸਿਵਲ, ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਲਾਲਾਬਾਦ ਨੇੜੇ ਸੜਕ ਹਾਦਸੇ ’ਚ 1 ਵਿਅਕਤੀ ਦੀ ਮੌਤ, ਜੁਗਾੜੂ ਰੇਹੜੀ ਚਾਲਕ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਐਨ.ਐੱਚ.ਐਮ.ਯੂਨੀਅਨ ਦਾ ਧਰਨਾ ਤੀਜੇ ਦਿਨ ਵੀ ਜਾਰੀ
Ad Position 24