14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਯੂਥ ਕਾਂਗਰਸ ਚੋਣਾਂ ਦੇ ਜੇਤੂ ਉਮੀਦਵਾਰਾਂ ਦਾ ਜ਼ਿਲ੍ਹਾ ਪ੍ਰਧਾਨ ਸਿੱਧੂ ਵਲੋਂ ਸਨਮਾਨ

Ad Position 21
No active advertisement
ਅਜੀਤ ਡੈਸਕ 25-06-2026
ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਹਲਕੇ ਵਿਚ ਯੂਥ ਕਾਂਗਰਸ ਚੋਣਾਂ ’ਚ ਸ਼ਾਨਦਾਰ ਜਿੱਤ ਹਾਸਲ ਕਰਨ ਵਾਲੇ ਉਮੀਦਵਾਰਾਂ ਨੂੰ ਕਾਂਗਰਸ ਆਗੂ ਸਮਰਬੀਰ ਸਿੰਘ ਸਿੱਧੂ ਦੇ ਨਿਵਾਸ ਅਸਥਾਨ ’ਤੇ ਆਯੋਜਿਤ ਇਕ ਵਿਸ਼ੇਸ਼ ਸਮਾਰੋਹ ਦੌਰਾਨ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਿੱਤ ਹਾਸਲ ਕਰਨ ਵਾਲੇ ਨੌਜਵਾਨ ਆਗੂਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਖ਼ੁਸ਼ੀ ਸਾਂਝੀ ਕੀਤੀ ਗਈ। ਸਮਾਰੋਹ ਦੌਰਾਨ ਨਵੇਂ ਚੁਣੇ ਗਏ ਯੂਥ ਜ਼ਿਲ੍ਹਾ ਪ੍ਰਧਾਨ ਬਲਦੇਵ ਭੱਟੀ, ਹਲਕਾ ਕੋਆਰਡੀਨੇਟਰ ਅੰਕੁਜ ਦੀਪ ਗੋਇਲ ਅਤੇ ਦੇਹਾਤ ਪ੍ਰਧਾਨ ਜਤਿੰਦਰ ਸੈਣੀ ਨੂੰ ਵਿਸ਼ੇਸ਼ ਤੌਰ ’ਤੇ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ, ਜਦਕਿ ਜੇਤੂ ਟੀਮ ਦੇ ਹੋਰਨਾਂ ਮੈਂਬਰਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਦੌਰਾਨ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਪਾਰਟੀ ਪ੍ਰਤੀ ਸਮਰਪਣ ਅਤੇ ਦਿਨ-ਰਾਤ ਕੀਤੀ ਸਖ਼ਤ ਮਿਹਨਤ ਲਈ ਕਾਂਗਰਸ ਆਗੂ ਸਮਰਬੀਰ ਸਿੰਘ ਸਿੱਧੂ ਦੀ ਖੁੱਲ੍ਹ ਕੇ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਸਮਰਬੀਰ ਸਿੱਧੂ ਦੀ ਕਾਬਲੀਅਤ, ਮਿਲਣਸਾਰ ਸੁਭਾਅ ਅਤੇ ਇਲਾਕੇ ਦੇ ਲੋਕਾਂ ਵਿਚ ਲਗਾਤਾਰ ਮਜ਼ਬੂਤ ਹੁੰਦੀ ਪਕੜ ਹੀ ਇਸ ਵੱਡੀ ਸਫਲਤਾ ਦਾ ਮੁੱਖ ਕਾਰਨ ਹੈ। ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਅੱਗੇ ਕਿਹਾ ਕਿ ਕੇਂਦਰ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਇਹ ਸੋਚ ਹੈ ਕਿ ਵੱਧ ਤੋਂ ਵੱਧ ਨੌਜਵਾਨ ਰਾਜਨੀਤੀ ਵਿਚ ਅੱਗੇ ਆਉਣ ਅਤੇ ਦੇਸ਼ ਦੀ ਦਿਸ਼ਾ ਤੈਅ ਕਰਨ ਵਿਚ ਆਪਣੀ ਅਹਿਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਹੋਈਆਂ ਯੂਥ ਕਾਂਗਰਸ ਚੋਣਾਂ ਦੌਰਾਨ ਲੱਖਾਂ ਨੌਜਵਾਨ ਪਾਰਟੀ ਨਾਲ ਜੁੜੇ ਹਨ, ਜੋ ਕਿ ਸੰਗਠਨ ਦੀ ਮਜ਼ਬੂਤੀ ਦਾ ਪ੍ਰਤੱਖ ਸੰਕੇਤ ਹੈ। ਦੂਜੇ ਪਾਸੇ ਕਾਂਗਰਸ ਆਗੂ ਸਮਰਬੀਰ ਸਿੰਘ ਸਿੱਧੂ ਨੇ ਜ਼ਿਲ੍ਹਾ ਪ੍ਰਧਾਨ ਅਤੇ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਯੂਥ ਟੀਮ ਉਸ ਨੂੰ ਪੂਰੀ ਇਮਾਨਦਾਰੀ ਅਤੇ ਇੱਕਜੁੱਟਤਾ ਨਾਲ ਨਿਭਾਏਗੀ। ਉਨ੍ਹਾਂ ਕਿਹਾ ਕਿ ਸਾਰੇ ਸਾਥੀਆਂ ਨੂੰ ਨਾਲ ਲੈ ਕੇ ਸੰਗਠਨ ਨੂੰ ਹੇਠਲੇ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾਵੇਗਾ। ਸਮਾਰੋਹ ਦੇ ਅਖੀਰ ’ਚ ਜ਼ਿਲ੍ਹਾ ਪ੍ਰਧਾਨ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੇਗੀ, ਜਿਸ ਵਿਚ ਨੌਜਵਾਨ ਵਰਗ ਦੀ ਭੂਮਿਕਾ ਸਭ ਤੋਂ ਅਹਿਮ ਰਹਿਣ ਵਾਲੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਨੋਦ ਬਾਗੜੀ, ਹਰਬੰਸ ਸਿੰਘ, ਮਹੇਸ਼ ਕੁਮਾਰ, ਜੈ ਚੰਦ, ਕੁਲਦੀਪ ਸਿੰਘ, ਜਗਸੀਰ ਸਿੰਘ, ਰਮਨ ਕੁਮਾਰ, ਭੁਪਿੰਦਰ ਸਿੰਘ ਖ਼ਾਲਸਾ ਆਦਿ ਪ੍ਰਮੁੱਖ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਨੂੰ ਨਹੀਂ ਮਿਲੇਗੀ ਕੋਈ ਰਿਆਇਤ : ਗਗਨ ਅਜੀਤ ਸਿੰਘ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ 17 ਵਾਰਡਾਂ ’ਚ 16 ਵਾਰਡਾਂ ਦੇ ਉਮੀਦਵਾਰਾਂ ਦਾ ਐਲਾਨ, ਨਾਮਜ਼ਦਗੀਆਂ ਦਾਖਲ
Ad Position 24