14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਅਰੁਣ ਨਾਰੰਗ ਦੀ ਪਹਿਲਕਦਮੀ ਨਾਲ ਅਬੋਹਰ ਦੀ ਸੀਵਰੇਜ ਵਿਵਸਥਾ ਹੋਵੇਗੀ ਮਜ਼ਬੂਤ, ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

Ad Position 21
No active advertisement
ਅਜੀਤ ਡੈਸਕ 25-06-2026
ਅਬੋਹਰ, 24 ਜੂਨ (ਵਿਵੇਕ ਹੂੜੀਆ)-ਸ਼ਹਿਰ ਦੀ ਸੀਵਰੇਜ ਵਿਵਸਥਾ ਨੂੰ ਹੋਰ ਬਿਹਤਰ ਅਤੇ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਅਬੋਹਰ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਨਾਲ ਇਕ ਅਹਿਮ ਬੈਠਕ ਕੀਤੀ। ਇਸ ਬੈਠਕ ਵਿਚ ਨਗਰ ਨਿਗਮ ਅਤੇ ਵਾਟਰ ਸਪਲਾਈ ’ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੇ ਵੀ ਹਿੱਸਾ ਲਿਆ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸੀਵਰੇਜ ਨਾਲ ਸਬੰਧਿਤ ਸਮੱਸਿਆਵਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਦੇ ਪੱਕੇ ਹੱਲ ਲਈ ਵਿਸਥਾਰਪੂਰਵਕ ਚਰਚਾ ਕੀਤੀ ਗਈ। ਬੈਠਕ ਵਿਚ ਅਰੁਣ ਨਾਰੰਗ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸ਼ਹਿਰ ਵਿਚ ਲਗਾਤਾਰ ਵਧ ਰਹੀ ਆਬਾਦੀ ਅਤੇ ਸੀਵਰੇਜ ਨੈੱਟਵਰਕ ’ਤੇ ਵਧ ਰਹੇ ਬੋਝ ਨੂੰ ਦੇਖਦਿਆਂ ਸਫ਼ਾਈ ਦੇ ਸਾਧਨਾਂ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਦੱਸਿਆ ਕਿ ਸੀਵਰੇਜ ਲਾਈਨਾਂ ਦੀ ਨਿਯਮਤ ਸਫ਼ਾਈ ਅਤੇ ਰੱਖ-ਰਖਾਅ ਲਈ ਸ਼ਹਿਰ ਨੂੰ ਘੱਟੋ-ਘੱਟ ਦੋ ਵਾਧੂ ਸਿਲਟ ਟੈਂਕਰਾਂ ਦੀ ਲੋੜ ਹੈ। ਇਸ ’ਤੇ ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਤੁਰੰਤ ਇੱਕ ਨਵਾਂ ਸਿਲਟ ਟੈਂਕਰ ਖ਼ਰੀਦਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਨਗਰ ਨਿਗਮ ਦੇ ਖ਼ਰਾਬ ਪਏ ਦੋ ਸਿਲਟ ਟੈਂਕਰਾਂ ਨੂੰ ਵੀ ਜਲਦ ਤੋਂ ਜਲਦ ਠੀਕ ਕਰਵਾ ਕੇ ਕੰਮ ’ਤੇ ਲਗਾਉਣ ਲਈ ਕਿਹਾ, ਤਾਂ ਜੋ ਸਫ਼ਾਈ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾ ਸਕੇ। ਅਰੁਣ ਨਾਰੰਗ ਨੇ ਵਿਸ਼ੇਸ਼ ਤੌਰ ’ਤੇ ਧਰਮ ਨਗਰੀ, ਤਨੇਜਾ ਕਾਲੋਨੀ, ਜੰਮੂ ਬਸਤੀ, ਬਾਬਾ ਦੀਪ ਸਿੰਘ ਨਗਰ ਅਤੇ ਆਰੀਆ ਨਗਰੀ ਵਰਗੇ ਖੇਤਰਾਂ ਵਿਚ ਸੀਵਰੇਜ ਜਾਮ ਹੋਣ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿੱਥੇ ਵੀ ਜੈਟਿੰਗ ਮਸ਼ੀਨਾਂ ਦਾ ਕੰਮ ਪੂਰਾ ਹੋਵੇ, ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਇਨ੍ਹਾਂ ਇਲਾਕਿਆਂ ਵਿਚ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਲੰਮੇ ਸਮੇਂ ਤੋਂ ਸੀਵਰੇਜ ਸਬੰਧੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਬੈਠਕ ਦੌਰਾਨ ਸ਼ਹਿਰ ਦੇ ਬਹੁ-ਪ੍ਰਤੀਖਿਅਤ ਰੇਜ਼ਿੰਗ ਮੇਨ ਲਾਈਨ ਪ੍ਰੋਜੈਕਟ ਬਾਰੇ ਵੀ ਚਰਚਾ ਹੋਈ। ਅਰੁਣ ਨਾਰੰਗ ਨੇ ਦੱਸਿਆ ਕਿ ਕਰੀਬ 45 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਟੈਂਡਰ ਅਗਲੇ ਇਕ-ਦੋ ਦਿਨਾਂ ਵਿਚ ਜਾਰੀ ਹੋਣ ਜਾ ਰਿਹਾ ਹੈ। ਟੈਂਡਰ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸ਼ਹਿਰ ਦੀ ਸੀਵਰੇਜ ਵਿਵਸਥਾ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ ਅਤੇ ਇਸ ਦੇ ਮੁਕੰਮਲ ਹੋਣ ਨਾਲ ਲੰਮੇ ਸਮੇਂ ਤੋਂ ਚਲੀ ਆ ਰਹੀ ਸੀਵਰੇਜ ਦੀ ਸਮੱਸਿਆ ਦਾ ਸਥਾਈ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਦੀ ਅਗਵਾਈ ਹੇਠ ਸ਼ਹਿਰੀ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਅਬੋਹਰ ਸ਼ਹਿਰ ਵਿਚ ਵੀ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ, ਤਾਂ ਜੋ ਲੋਕਾਂ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਬਿਹਤਰ ਵਾਤਾਵਰਨ ਮਿਲ ਸਕੇ। ਬੈਠਕ ਵਿਚ ਮੌਜੂਦ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਸਾਰੇ ਨਿਰਦੇਸ਼ਾਂ ’ਤੇ ਜਲਦੀ ਕਾਰਵਾਈ ਕਰਦੇ ਹੋਏ ਸ਼ਹਿਰ ਦੀ ਸੀਵਰੇਜ ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ। ਇਸ ਪਹਿਲਕਦਮੀ ਨਾਲ ਆਉਣ ਵਾਲੇ ਸਮੇਂ ਵਿਚ ਹਜ਼ਾਰਾਂ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਾਜ਼ਿਲਕਾ ਵਲੋਂ ਪਲੇਸਮੈਂਟ ਕੈਂਪ 26 ਨੂੰ ਅਗਲੀ ਖ਼ਬਰ ਕਮਿਊਨਿਟੀ ਹੈਲਥ ਅਫ਼ਸਰਾਂ ਤੇ ਐੱਨ.ਐੱਚ.ਐੱਮ.ਮੁਲਾਜ਼ਮਾਂ ਦੀ ਹੜਤਾਲ ਜਾਰੀ, ਹਜ਼ਾਰਾਂ ਮਰੀਜ਼ ਹੋ ਰਹੇ ਪ੍ਰੇਸ਼ਾਨ
Ad Position 24