14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਾਜ਼ਿਲਕਾ ਵਲੋਂ ਪਲੇਸਮੈਂਟ ਕੈਂਪ 26 ਨੂੰ

Ad Position 21
No active advertisement
ਅਜੀਤ ਡੈਸਕ 25-06-2026
ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ)-ਦਫ਼ਤਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫ਼ਾਜ਼ਿਲਕਾ ਦੇ ਪਲੇਸਮੈਂਟ ਅਫ਼ਸਰ ਰਾਜ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ 26 ਜੂਨ ਦਿਨ ਸ਼ੁੱਕਰਵਾਰ ਨੂੰ ਇਕ ਰੋਜ਼ਗਾਰ ਕੈਂਪ, ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਕੈਂਪ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਾਜ਼ਿਲਕਾ ਕਮਰਾ ਨੰਬਰ 502, 4ਵੀਂ ਮੰਜ਼ਿਲ ਡੀ.ਸੀ.ਕੰਪਲੈਕਸ ਫ਼ਾਜ਼ਿਲਕਾ ਵਿਖੇ ਲੱਗੇਗਾ। ਇਸ ਕੈਂਪ ਵਿਚ ਵਰਧਮਾਨ ਟੈਕਸਟਾਈਲਜ਼ ਯੂਨਿਟ, ਲੁਧਿਆਣਾ ਵਲੋਂ ਭਰਤੀ ਕੀਤੀ ਜਾਵੇਗੀ। ਕੰਪਨੀ ਵਲੋਂ ਟੈਕਸਟਾਈਲ ਮਸ਼ੀਨ ਹੈਲਪਰ ਅਤੇ ਟੈਕਸਟਾਈਲ ਮਸ਼ੀਨ ਆਪਰੇਟਰ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਯੋਗਤਾ ਸਬੰਧੀ ਜਾਣਕਾਰੀ ਮੁਤਾਬਿਕ ਉਮਰ 20 ਤੋਂ 35 ਸਾਲ ਹੋਣੀ ਚਾਹੀਦੀ ਹੈ। ਉਮੀਦਵਾਰ 8ਵੀਂ, 10ਵੀਂ, 12ਵੀਂ, ਆਈ.ਟੀ.ਆਈ. ਜਾਂ ਇਸ ਤੋਂ ਉੱਪਰ ਯੋਗਤਾ ਵਾਲੇ ਹੋ ਸਕਦੇ ਹਨ। ਲੜਕੇ ਅਤੇ ਮਹਿਲਾ ਉਮੀਦਵਾਰ ਦੋਵੇਂ ਇਸ ਕੈਂਪ ਵਿਚ ਭਾਗ ਲੈ ਸਕਦੇ ਹਨ। ਚੁਣੇ ਗਏ ਉਮੀਦਵਾਰਾਂ ਨੂੰ ਕੰਪਨੀ ਵਲੋਂ ਪੀ.ਐੱਫ, ਈ.ਐੱਸ.ਆਈ, ਬੋਨਸ, ਗੈ੍ਰਚੁਟੀ, ਛੁੱਟੀਆਂ ਦੀਆਂ ਸਹੂਲਤਾਂ ਅਤੇ ਐਲ.ਟੀ.ਏ.ਵਰਗੀਆਂ ਸੁਵਿਧਾਵਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਪੁਰਸ਼ ਅਤੇ ਮਹਿਲਾ ਉਮੀਦਵਾਰਾਂ ਲਈ ਰਹਾਇਸ਼ ਦੀ ਸਹੂਲਤ ਵੀ ਉਪਲਬਧ ਹੋਵੇਗੀ, ਜਿਸ ਲਈ ਨਾ ਮਾਤਰ ਕਿਰਾਇਆ ਲਿਆ ਜਾਵੇਗਾ। ਰੁਚੀ ਰੱਖਣ ਵਾਲੇ ਉਮੀਦਵਾਰ ਆਪਣੇ ਨਾਲ ਰਿਜ਼ਿਊਮ, ਬਾਇਓ ਡਾਟਾ, ਆਧਾਰ ਕਾਰਡ, ਵਿੱਦਿਅਕ ਯੋਗਤਾ ਸਰਟੀਫਿਕੇਟ, ਪਾਸਪੋਰਟ ਸਾਈਜ਼ ਫ਼ੋਟੋਆਂ ਅਤੇ ਬੈਂਕ ਖਾਤਾ ਵੇਰਵਾ ਲੈ ਕੇ ਪਲੇਸਮੈਂਟ ਕੈਂਪ ਵਿਚ ਆਉਣ।
Ad Position 22
No active advertisement
ਪਿਛਲੀ ਖ਼ਬਰ ਕਿੰਗਪਾਲ ਸਿੰਘ ਦਾਨੇਵਾਲੀਆ ਨੇ ਹੈਪੀ ਖੇੜਾ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਅਰੁਣ ਨਾਰੰਗ ਦੀ ਪਹਿਲਕਦਮੀ ਨਾਲ ਅਬੋਹਰ ਦੀ ਸੀਵਰੇਜ ਵਿਵਸਥਾ ਹੋਵੇਗੀ ਮਜ਼ਬੂਤ, ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼
Ad Position 24