14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਕਿੰਗਪਾਲ ਸਿੰਘ ਦਾਨੇਵਾਲੀਆ ਨੇ ਹੈਪੀ ਖੇੜਾ ਨਾਲ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 25-06-2026
ਅਬੋਹਰ, 24 ਜੂਨ (ਸੁਖਜੀਤ ਸਿੰਘ ਬਰਾੜ)-ਰਾਜੀਵ ਗਾਂਧੀ ਪੰਚਾਇਤੀ ਰਾਜ ਦੇ ਸੂਬਾ ਜਨਰਲ ਸਕੱਤਰ ਅਤੇ ਪਿੰਡ ਦਾਨੇਵਾਲਾ ਦੇ ਸਰਪੰਚ ਕਿੰਗਪਾਲ ਸਿੰਘ ਦਾਨੇਵਾਲੀਆ ਵਲੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਦਫ਼ਤਰ ਇੰਚਾਰਜ ਹੈਪੀ ਖੇੜਾ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਹੈਪੀ ਖੇੜਾ ਨੂੰ ਅਬੋਹਰ ਹਲਕੇ ’ਚ ਕਾਂਗਰਸ ਪਾਰਟੀ ਦੀ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਇਆ। ਹੈਪੀ ਖੇੜਾ ਨੇ ਉਨ੍ਹਾਂ ਨੂੰ ਕਿਹਾ ਕਿ ਅਬੋਹਰ ਹਲਕੇ ’ਚ ਹਮੇਸ਼ਾ ਹੀ ਕਾਂਗਰਸ ਪਾਰਟੀ ਦੀ ਚੜ੍ਹਤ ਹੀ ਰਹੀ ਹੈ ਅਤੇ ਹਲਕੇ ’ਚ ਕਾਂਗਰਸ ਦਾ ਵੱਡਾ ਵੋਟ ਬੈਂਕ ਹੈ। ਤੁਸੀਂ ਕਾਂਗਰਸ ਪਾਰਟੀ ਦੀ ਟੀਮ ਨੂੰ ਲੈ ਕੇ ਹਲਕੇ ’ਚ ਕਾਂਗਰਸ ਪਾਰਟੀ ਦੀਆਂ ਨੀਤੀਆਂ ਦਾ ਘਰ-ਘਰ ਜਾ ਕੇ ਪ੍ਰਚਾਰ ਕਰੋ ਤਾਂ ਕਿ 2027 ਵਿਚ ਸੂਬੇ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ’ਤੇ ਕੀਤੇ ਨਾਜਾਇਜ਼ ਪਰਚੇ ਰੱਦ ਕਰਵਾਉਣ ਲਈ ਜਥੇਬੰਦੀਆਂ ਦਾ ਵਫ਼ਦ ਐੱਸ.ਐੱਸ.ਪੀ.ਨੂੰ ਮਿਲਿਆ ਅਗਲੀ ਖ਼ਬਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਾਜ਼ਿਲਕਾ ਵਲੋਂ ਪਲੇਸਮੈਂਟ ਕੈਂਪ 26 ਨੂੰ
Ad Position 24