08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਵਿਧਾਇਕ ਸਵਨਾ ਨੇ ਪਿੰਡ ਲਾਧੂਕਾ ਵਿਖੇ 14 ਲੱਖ ਦੀ ਲਾਗਤ ਨਾਲ ਬਣੇ ਕਮਿਊਨਿਟੀ ਹਾਲ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 26-06-2026
ਫਾਜ਼ਿਲਕਾ, 25 ਜੂਨ (ਦਵਿੰਦਰ ਪਾਲ ਸਿੰਘ)- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਪਿੰਡ ਲਾਧੂਕਾ ਵਿਖੇ 14 ਲੱਖ ਰੁਪਏ ਦੀ ਲਾਗਤ ਨਾਲ ਨਵ-ਨਿਰਮਾਣਿਤ ਕਮਿਊਨਿਟੀ ਹਾਲ ਦਾ ਰਸਮੀ ਉਦਘਾਟਨ ਕਰਕੇ ਇਸ ਨੂੰ ਪਿੰਡ ਵਾਸੀਆਂ ਦੇ ਸਪੁਰਦ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਇਹ ਬਹੁਤ ਲੰਬੇ ਸਮੇਂ ਤੋਂ ਮੰਗ ਸੀ ਕਿ ਪਿੰਡ ਵਿਚ ਕੋਈ ਅਜਿਹੀ ਸਾਂਝੀ ਥਾਂ ਜਾਂ ਕਮਿਊਨਿਟੀ ਹਾਲ ਹੋਣਾ ਚਾਹੀਦਾ ਹੈ, ਜਿੱਥੇ ਸਾਰੇ ਵਰਗਾਂ ਦੇ ਲੋਕ ਆਪਣੇ ਖ਼ੁਸ਼ੀ-ਗ਼ਮੀ ਦੇ ਸਮਾਗਮ ਆਸਾਨੀ ਨਾਲ ਕਰ ਸਕਣ। ਪਿੰਡ ਵਾਸੀਆਂ ਦੀ ਇਸ ਸਹੂਲਤ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵਲੋਂ 14 ਲੱਖ ਰੁਪਏ ਖ਼ਰਚ ਕੇ ਇਸ ਸ਼ਾਨਦਾਰ ਹਾਲ ਦਾ ਨਿਰਮਾਣ ਕਰਵਾਇਆ ਗਿਆ ਹੈ। ਵਿਧਾਇਕ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਇਸ ਮੰਗ ਦੇ ਪੂਰੇ ਹੋਣ ਨਾਲ ਪਿੰਡ ਲਾਧੂਕਾ ਦੇ ਨਿਵਾਸੀਆਂ ਵਿਚ ਭਾਰੀ ਉਤਸ਼ਾਹ ਹੈ ਅਤੇ ਉਹ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੀ ਸ਼ਲਾਘਾ ਕਰ ਰਹੇ ਹਨ। ਇਸ ਮੌਕੇ ਪਿੰਡ ਦੀ ਪੰਚਾਇਤ, ਮੋਹਤਬਰ ਵਿਅਕਤੀ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਵਿਧਾਇਕ ਸਵਨਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਸਿਹਤ ਮਿਸ਼ਨ ਮੁਲਾਜ਼ਮਾਂ ਦੀ ਹੜਤਾਲ ਚੌਥੇ ਦਿਨ ਵੀ ਜਾਰੀ ਅਗਲੀ ਖ਼ਬਰ ਤਹਿਸੀਲਦਾਰ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਹੋਏ ਨਤਮਸਤ...
Ad Position 24