08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਫਾਜ਼ਿਲਕਾ ਨੂੰ ਨਸ਼ਾ-ਮੁਕਤ ਬਣਾਉਣ ਲਈ ਹਰ ਵਿਭਾਗ ਨਿਭਾਏ ਸਰਗਰਮ ਭੂਮਿਕਾ- ਕੈਬਨਿਟ ਮੰਤਰੀ ਖੁੱਡੀਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਪ੍ਰਗਤੀ ਸਬੰਧੀ ਕੈਬਨਿਟ ਮੰਤਰੀ ਵਲੋਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ ਉੱਚ ਪੱਧਰੀ ਮੀਟਿੰਗ

Ad Position 21
No active advertisement
ਅਜੀਤ ਡੈਸਕ 26-06-2026
ਫਾਜ਼ਿਲਕਾ, 25 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਸਮੇਤ ਜ਼ਿਲ੍ਹਾ ਅਤੇ ਹਲਕਾ ਕੋਆਰਡੀਨੇਟਰਾਂ ਨਾਲ ਇੱਕ ਅਹਿਮ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਵਲੋਂ ਨਸ਼ਾ ਖ਼ਾਤਮੇ ਲਈ ਕੀਤੇ ਜਾ ਰਹੇ ਯਤਨਾਂ ਅਤੇ ਜਾਗਰੂਕਤਾ ਗਤੀਵਿਧੀਆਂ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ‘ਨਸ਼ਾ ਮੁਕਤੀ ਮੋਰਚਾ’ ਦੇ ਮਾਲਵਾ ਜ਼ੋਨ ਦੇ ਇੰਚਾਰਜ ਚਸਪਿੰਦਰ ਸਿੰਘ ਚਹਿਲ, ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਹਲਕਾ ਅਬੋਹਰ ਦੇ ਇੰਚਾਰਜ ਅਰੁਣ ਨਾਰੰਗ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਕੈਬਨਿਟ ਮੰਤਰੀ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ-ਮੁਕਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਮੁੱਖ ਮੰਤਰੀ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਨਸ਼ਿਆਂ ਖ਼ਿਲਾਫ਼ ਸਖ਼ਤੀ ਨਾਲ ਨਜਿੱਠਣ ਦੀਆਂ ਹਦਾਇਤਾਂ ਹਨ, ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕਿ ਇਸ ਜੰਗ ਵਿਚ ਡਾਕਟਰ, ਮੈਡੀਕਲ ਟੀਮਾਂ, ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ ਅਤੇ ਮਾਪੇ ਵੀ ਸਰਕਾਰ ਦਾ ਸਾਥ ਦੇਣ ਤਾਂ ਜੋ ਨਸ਼ਿਆਂ ਦਾ ਜੜ੍ਹੋਂ ਖ਼ਾਤਮਾ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਨਸ਼ਾ ਮੁਕਤੀ ਮੋਰਚੇ ਦੇ ਮਾਲਵਾ ਜ਼ੋਨ ਇੰਚਾਰਜ ਚਸਪਿੰਦਰ ਸਿੰਘ ਚਹਿਲ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨਾਂ ਨੂੰ ਇਲਾਜ ਕਰਵਾ ਕੇ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਸਾਡਾ ਮੁੱਖ ਮਕਸਦ ਹੈ। ਉਨ੍ਹਾਂ ਪੁਲਿਸ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਕਾਨੂੰਨ ਮੁਤਾਬਿਕ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕੈਬਨਿਟ ਮੰਤਰੀ ਨੂੰ ਜ਼ਿਲ੍ਹੇ ਅੰਦਰ ਚੱਲ ਰਹੀਆਂ ਗਤੀਵਿਧੀਆਂ, ਐਂਟੀ-ਡਰੱਗ ਡਰਾਈਵਜ਼ ਅਤੇ ਜਾਗਰੂਕਤਾ ਪ੍ਰੋਗਰਾਮਾਂ ਬਾਰੇ ਵਿਸਥਾਰਪੂਰਵਕ ਰਿਪੋਰਟ ਸੌਂਪੀ। ਉਨ੍ਹਾਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਨੂੰ ਨਸ਼ਾ-ਮੁਕਤ ਜ਼ਿਲ੍ਹਾ ਬਣਾਉਣ ਦੇ ਟੀਚੇ ਨੂੰ ਹਾਸਲ ਕਰਨ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ.ਡੀ.ਐਮ. ਫਾਜ਼ਿਲਕਾ ਜੁਗਰਾਜ ਸਿੰਘ ਕਾਹਲੋਂ, ਐੱਸ.ਡੀ.ਐਮ. ਜਲਾਲਾਬਾਦ ਕੰਵਰਜੀਤ ਸਿੰਘ, ਐੱਸ.ਡੀ.ਐਮ. ਅਬੋਹਰ, ਸਮੇਤ ਬੀ.ਡੀ.ਪੀ.ਓਜ, ਬਲਾਕ ਕੋਆਰਡੀਨੇਟਰ, ਪਿੰਡਾਂ ਦੇ ਸਰਪੰਚ ਅਤੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿੱਖ ਕੌਮ ਦੇ ਪਹਿਲੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਰਾਸ਼ਟਰੀ ਸਿਹਤ ਮਿਸ਼ਨ ਮੁਲਾਜ਼ਮਾਂ ਦੀ ਹੜਤਾਲ ਚੌਥੇ ਦਿਨ ਵੀ ਜਾਰੀ
Ad Position 24