08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਸਿੱਖ ਕੌਮ ਦੇ ਪਹਿਲੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 26-06-2026
ਅਬੋਹਰ, 25 ਜੂਨ (ਤੇਜਿੰਦਰ ਸਿੰਘ ਖ਼ਾਲਸਾ)-ਸਿੱਖ ਕੌਮ ਦੇ ਪਹਿਲੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਬੋਹਰ ਦੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ ’ਤੇ ਸਥਿਤ ਖੰਡਾ ਚੌਂਕ ਵਿਖੇ ਗੁਰਬਾਣੀ ਜਾਪ ਅਤੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਾਬਾ ਬੰਦਾ ਸਿੰਘ ਬਹਾਦਰ ਟਰੱਸਟ ਦੇ ਆਗੂ ਗੁਰਵਿੰਦਰ ਸਿੰਘ ਵਿਪਨ, ਪਰਮਿੰਦਰ ਸਿੰਘ ਗਿੱਲ, ਕਰਨਲ ਐੱਸ.ਪੀ.ਆਰ ਗਾਬਾ ਨੇ ਦੱਸਿਆ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਥਾਪੜਾ ਲੈ ਕੇ ਬਾਬਾ ਬੰਦਾ ਸਿੰਘ ਬਹਾਦਰ ਨੇ ਪੰਜਾਬ ਵਿਚ ਪਹਿਲਾ ਸਿੱਖ ਰਾਜ ਸਥਾਪਿਤ ਕੀਤਾ ਅਤੇ ਜ਼ੁਲਮ ਕਰਨ ਵਾਲੀ ਮੁਗ਼ਲ ਸਲਤਨਤ ਨੂੰ ਟੱਕਰ ਦਿੰਦੇ ਹੋਏ ਸਬਕ ਸਿਖਾਇਆ। ਉਨ੍ਹਾਂ ਕਿਹਾ ਕਿ ਅੱਜ ਸਮੁੱਚੇ ਦੇਸ਼-ਵਿਦੇਸ਼ ਵਿਚ ਸਿੱਖ ਕੌਮ ਦੇ ਪਹਿਲੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਅਬੋਹਰ ਦੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ ’ਤੇ ਸਥਿਤ ਖੰਡਾ ਚੌਕ ਵਿਖੇ ਜਪੁਜੀ ਸਾਹਿਬ, ਚੌਪਈ ਸਾਹਿਬ ਦੇ ਪਾਠ ਕਰਨ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਉਪਰੰਤ ਇਲਾਕੇ ਦੀਆਂ ਸੰਗਤਾਂ ਅਤੇ ਸ਼ਹੀਦ ਬਾਬਾ ਦੀਪ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਗੋਬਿੰਦਗੜ੍ਹ ਰੋਡ ਅਬੋਹਰ ਵਲੋਂ ਜੂਨ 1984 ਦੇ ਸ਼ਹੀਦੀ ਭਰੇ ਦਿਨਾਂ ਤੋਂ ਚੱਲ ਰਹੀ ਠੰਢੇ ਮਿੱਠੇ ਜਲ ਦੀ ਛਬੀਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੀ ਗਈ। ਇਸ ਮੌਕੇ ਵਿਨੈ ਪ੍ਰਤਾਪ ਸਿੰਘ ਖ਼ਾਲਸਾ, ਦਰਸ਼ਨ ਲਾਲ ਪੱਕੀ ਵਾਲੇ, ਸੁਖਦੇਵ ਸਿੰਘ ਰਾਣੀ ਵਾਲਾ, ਸਾਹਿਲ, ਸੌਰਵ, ਕੁੰਦਨ ਲਾਲ, ਅੰਗਰੇਜ਼ ਸਿੰਘ, ਬਾਬਾ ਗੁਰਦਾਸ ਸਿੰਘ, ਰਾਜ ਕੁਮਾਰ ਪੱਕੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 3 ਵਿਅਕਤੀ ਕਾਬੂ ਅਗਲੀ ਖ਼ਬਰ ਫਾਜ਼ਿਲਕਾ ਨੂੰ ਨਸ਼ਾ-ਮੁਕਤ ਬਣਾਉਣ ਲਈ ਹਰ ਵਿਭਾਗ ਨਿਭਾਏ ਸਰਗਰਮ ਭੂਮਿਕਾ- ਕੈਬਨਿਟ ਮੰਤਰੀ ਖੁੱਡੀਆਂ ‘ਯੁੱਧ ਨਸ਼ਿਆਂ ਵਿਰੁੱਧ’...
Ad Position 24