ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਵਿਧਾਇਕ ਸਵਨਾ ਨੇ ਪਿੰਡ ਹੀਰਾ ਵਾਲੀ ਵਿਖੇ ਨਵੀਂ ਬਣੀ ਗਲੀ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 27-06-2026
ਫ਼ਾਜ਼ਿਲਕਾ, 26 ਜੂਨ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਹਲਕੇ ਦੇ ਪਿੰਡ ਹੀਰਾ ਵਾਲੀ ਵਿਖੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ 9 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਨਿਰਮਾਣ ਕੀਤੀ ਗਈ ਗਲੀ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਇਸ ਗਲੀ ਦਾ ਨਿਰਮਾਣ ਕਰਵਾਉਣਾ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੁੱਖ ਮੰਗ ਸੀ। ਉਨ੍ਹਾਂ ਦੱਸਿਆ ਕਿ ਪਹਿਲਾਂ ਇਸ ਗਲੀ ਦੀ ਹਾਲਤ ਬਹੁਤ ਜ਼ਿਆਦਾ ਖ਼ਸਤਾ ਸੀ, ਜਿਸ ਕਾਰਨ ਖ਼ਾਸ ਕਰਕੇ ਬਰਸਾਤ ਦੇ ਦਿਨਾਂ ਵਿਚ ਪਿੰਡ ਵਾਸੀਆਂ ਅਤੇ ਰਾਹਗੀਰਾਂ ਨੂੰ ਲੰਘਣ ਵੇਲੇ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਇਸ ਨਵੀਂ ਗਲੀ ਦੇ ਬਣਨ ਨਾਲ ਜਿੱਥੇ ਪਿੰਡ ਵਾਸੀਆਂ ਦੀ ਆਵਾਜਾਈ ਸੁਖਾਲੀ ਹੋਵੇਗੀ, ਉੱਥੇ ਹੀ ਪਿੰਡ ਦੀ ਨੁਹਾਰ ਵੀ ਬਦਲੇਗੀ। ਵਿਧਾਇਕ ਸਵਨਾ ਨੇ ਅੱਗੇ ਕਿਹਾ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਦਾਅਵਾ ਕੀਤਾ ਕਿ ਪਿੰਡਾਂ ਵਿਚ ਸਾਰੇ ਵਿਕਾਸ ਕਾਰਜ ਬਿਨਾਂ ਕਿਸੇ ਸਿਆਸੀ ਪੱਖਪਾਤ ਜਾਂ ਭੇਦਭਾਵ ਦੇ ਸਾਂਝੇ ਤੌਰ ’ਤੇ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਵੀ ਵਿਕਾਸ ਦੀ ਇਹ ਰਫ਼ਤਾਰ ਇਸੇ ਤਰ੍ਹਾਂ ਜਾਰੀ ਰਹੇਗੀ। ਇਸ ਉਦਘਾਟਨੀ ਸਮਾਗਮ ਮੌਕੇ ਬਲਾਕ ਪ੍ਰਧਾਨ ਧਰਮਵੀਰ, ਸਰਪੰਚ ਵਿਨੋਦ ਕੁਮਾਰ, ਸਰਪੰਚ ਹਰਮੰਦਰ ਬਰਾੜ, ਸੁਰਿੰਦਰ ਕੁਮਾਰ ਅਤੇ ਸੁਮੀਤ ਨੈਣ ਸਮੇਤ ਵੱਡੀ ਗਿਣਤੀ ਵਿਚ ਪਿੰਡ ਦੇ ਪਤਵੰਤੇ ਸੱਜਣ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੇਲਵੇ ਟਰੈਕ ’ਤੇ ਮਿਲੀ ਨੌਜਵਾਨ ਦੀ ਲਾਸ਼ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਮਹਿਲਾ ਉੱਦਮੀਆਂ ਅਤੇ ਸੈੱਲਫ਼ ਹੈਲਪ ਗਰੁੱਪਾਂ ਨੂੰ ਰੈਂਪ ਸਕੀਮ ਤਹਿਤ ਵੰਡੇ ਗਏ ਚੈੱਕ ਅਤੇ ਸਰਟੀਫਿਕੇਟ
Ad Position 24
No active advertisement