ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਰੇਲਵੇ ਟਰੈਕ ’ਤੇ ਮਿਲੀ ਨੌਜਵਾਨ ਦੀ ਲਾਸ਼

Ad Position 21
No active advertisement
ਅਜੀਤ ਡੈਸਕ 27-06-2026
ਅਬੋਹਰ, 26 ਜੂਨ(ਵਿਵੇਕ ਹੂੜੀਆ)-ਅਬੋਹਰ ਦੇ ਨੇੜਲੇ ਪਿੰਡ ਚੂਹੜੀ ਵਾਲਾ ਧੰਨਾ ਅਤੇ ਨਿਹਾਲ ਖੇੜਾ ਦੇ ਵਿਚਕਾਰ ਰੇਲਵੇ ਟਰੈਕ ’ਤੇ ਬੀਤੀ ਦੇਰ ਰਾਤ ਇਕ ਨੌਜਵਾਨ ਦੀ ਟਰੇਨ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ। ਇਸ ਹਾਦਸੇ ਤੋਂ ਬਾਅਦ ਆਸ-ਪਾਸ ਦੇ ਪੂਰੇ ਇਲਾਕੇ ਵਿਚ ਸਨਸਨੀ ਫੈਲ ਗਈ। ਮ੍ਰਿਤਕ ਨੌਜਵਾਨ ਦੀ ਫ਼ਿਲਹਾਲ ਪਛਾਣ ਨਹੀਂ ਹੋ ਸਕੀ ਹੈ। ਰੇਲਵੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਅਤੇ ਸ਼ਨਾਖ਼ਤ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਜੀ.ਆਰ.ਪੀ. ਦੇ ਏ.ਐੱਸ.ਆਈ. ਬਲਦੇਵ ਸਿੰਘ ਨੇ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਰੇਲਵੇ ਵਿਭਾਗ ਵਲੋਂ ਸੂਚਨਾ ਮਿਲੀ ਸੀ ਕਿ ਪਿੰਡ ਚੂਹੜੀ ਵਾਲਾ ਧੰਨਾ ਦੇ ਕੋਲ ਕਿੱਲੋਮੀਟਰ ਨੰਬਰ 18 ’ਤੇ ਰੇਲਵੇ ਲਾਈਨ ਦੇ ਵਿਚਕਾਰ ਇਕ ਨੌਜਵਾਨ ਦੀ ਲਾਸ਼ ਪਈ ਹੈ। ਸੂਚਨਾ ਮਿਲਦੇ ਹੀ ਉਹ ਕਾਂਸਟੇਬਲ ਗੁਰਮੁਖ ਸਿੰਘ ਅਤੇ ਆਪਣੀ ਪੁਲਿਸ ਟੀਮ ਸਮੇਤ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਪਤਾ ਲੱਗਾ ਹੈ ਕਿ ਨੌਜਵਾਨ ਦੀ ਮੌਤ ਬੀਕਾਨੇਰ ਤੋਂ ਅੰਮ੍ਰਿਤਸਰ ਜਾਣ ਵਾਲੀ ਟਰੇਨ ਦੀ ਲਪੇਟ ਵਿਚ ਆਉਣ ਕਾਰਨ ਹੋਈ ਹੈ। ਹਾਲਾਂਕਿ ਇਹ ਮਾਮਲਾ ਖ਼ੁਦਕੁਸ਼ੀ ਦਾ ਹੈ ਜਾਂ ਕਿਸੇ ਹਾਦਸੇ ਦਾ, ਇਸ ਬਾਰੇ ਅਜੇ ਪੁਲਿਸ ਵਲੋਂ ਕੁੱਝ ਵੀ ਸਪਸ਼ਟ ਨਹੀਂ ਕਿਹਾ ਗਿਆ ਹੈ। ਪੁਲਿਸ ਹਰ ਪਹਿਲੂ ਨੂੰ ਧਿਆਨ ਵਿਚ ਰੱਖ ਕੇ ਜਾਂਚ ਕਰ ਰਹੀ ਹੈ। ਪੁਲਿਸ ਅਨੁਸਾਰ ਮ੍ਰਿਤਕ ਨੌਜਵਾਨ ਦੀ ਉਮਰ ਕਰੀਬ 20 ਤੋਂ 25 ਸਾਲ ਦੇ ਵਿਚਕਾਰ ਜਾਪਦੀ ਹੈ। ਤਲਾਸ਼ੀ ਦੌਰਾਨ ਉਸ ਦੇ ਕੋਲੋਂ ਅਜਿਹਾ ਕੋਈ ਵੀ ਦਸਤਾਵੇਜ਼, ਸ਼ਨਾਖ਼ਤੀ ਕਾਰਡ ਜਾਂ ਸਾਮਾਨ ਬਰਾਮਦ ਨਹੀਂ ਹੋਇਆ, ਜਿਸ ਨਾਲ ਉਸ ਦਾ ਨਾਮ ਜਾਂ ਪਤਾ ਮਲੂਮ ਹੋ ਸਕੇ। ਜੀ.ਆਰ.ਪੀ. ਪੁਲਿਸ ਨੇ ਲਾਸ਼ ਨੂੰ ਪਛਾਣ ਲਈ 72 ਘੰਟਿਆਂ ਵਾਸਤੇ ਸਰਕਾਰੀ ਹਸਪਤਾਲ ਦੇ ਮੁਰਦਾ ਘਰ (ਮੋਰਚਰੀ) ਵਿਚ ਰੱਖਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਸ-ਪਾਸ ਦੇ ਪਿੰਡਾਂ ਅਤੇ ਥਾਣਿਆਂ ਵਿਚ ਨੌਜਵਾਨ ਦੀ ਫ਼ੋਟੋ ਭੇਜ ਕੇ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ਅਤੇ ਹੋਰ ਸਾਧਨਾਂ ਰਾਹੀਂ ਵੀ ਸੂਚਨਾ ਸਾਂਝੀ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਪਤਾ ਲੱਗਣ ਤੋਂ ਬਾਅਦ ਹੀ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਦੀ ਮੀਟਿ... ਅਗਲੀ ਖ਼ਬਰ ਵਿਧਾਇਕ ਸਵਨਾ ਨੇ ਪਿੰਡ ਹੀਰਾ ਵਾਲੀ ਵਿਖੇ ਨਵੀਂ ਬਣੀ ਗਲੀ ਦਾ ਕੀਤਾ ਉਦਘਾਟਨ
Ad Position 24
No active advertisement