ਫ਼ਾਜ਼ਿਲਕਾ, 26 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿਚ ਬੇਟੀ ਬਚਾਓ ਬੇਟੀ ਪੜਾਓ ਸਕੀਮ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਨਵਦੀਪ ਕੌਰ ਨੇ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ 2026 -27 ਦਾ ਐਕਸ਼ਨ ਪਲਾਨ ਬਾਰੇ ਸਮੂਹ ਅਧਿਕਾਰੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਵੱਖ-ਵੱਖ ਵਿਭਾਗਾਂ ਦੇ ਸੁਝਾਅ ਲਏ ਤਾਂ ਜੋ ਬੇਟੀਆਂ ਨੂੰ ਉਤਸ਼ਾਹਿਤ ਕਰਨ ਲਈ ਲੋੜੀਂਦੀਆਂ ਸਹੂਲਤਾਂ ਦੀ ਕਮੀ ਨੂੰ ਪੂਰਾ ਕੀਤਾ ਜਾ ਸਕੇ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਸਿਹਤ ਵਿਭਾਗ ਵੱਲੋਂ ਵੀ ਆਪਣੇ ਸੁਝਾਅ ਪੇਸ਼ ਕੀਤੇ ਗਏ। ਇਸ ਮੌਕੇ ਵਿਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ,ਤਹਿਸੀਲ ਭਲਾਈ ਅਫ਼ਸਰ ਅਸ਼ੋਕ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਜੇ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ, ਸਮੇਤ ਸਿਹਤ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।