ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਨਗਰ ਕੌਂਸਲ ਦੀ ਪ੍ਰਧਾਨਗੀ ਲਈ ਭਾਜਪਾ ਹਾਈਕਮਾਂਡ ਨੇ ਸਾਬਕਾ ਵਿਧਾਇਕ ਕੇ.ਡੀ.ਭੰਡਾਰੀ ਨੂੰ ਕੀਤਾ ਫ਼ਾਜ਼ਿਲਕਾ ਦਾ ਆਬਜ਼ਰਵਰ ਨਿਯੁਕਤ

Ad Position 21
No active advertisement
ਅਜੀਤ ਡੈਸਕ 27-06-2026
ਫ਼ਾਜ਼ਿਲਕਾ, 26 ਜੂਨ (ਅਮਰਜੀਤ ਸ਼ਰਮਾ)-ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਮੇਅਰਾਂ ਅਤੇ ਨਗਰ ਕੌਂਸਲ ਪ੍ਰਧਾਨਾਂ ਦੀਆਂ ਹੋਣ ਵਾਲੀਆਂ ਚੋਣਾਂ ਲਈ ਸੀਨੀਅਰ ਅਬਜ਼ਰਵਰਾਂ ਦੀ ਨਿਯੁਕਤੀ ਕੀਤੀ ਗਈ ਹੈ। ਜਿਸ ਦੇ ਤਹਿਤ ਫ਼ਾਜ਼ਿਲਕਾ ਨਗਰ ਕੌਂਸਲ ਲਈ ਭਾਜਪਾ ਦੇ ਸਾਬਕਾ ਵਿਧਾਇਕ ਅਤੇ ਸੂਬਾ ਉਪ ਪ੍ਰਧਾਨ ਕੇ.ਡੀ.ਭੰਡਾਰੀ ਦੀ ਨਿਯੁਕਤੀ ਕੀਤੀ ਗਈ ਹੈ। ਜੋ ਕਿ ਜਲਦ ਹੀ ਫ਼ਾਜ਼ਿਲਕਾ ਪੁੱਜ ਕੇ ਭਾਜਪਾ ਦੇ ਨਵੇਂ ਚੁਣੇ ਗਏ ਕੌਂਸਲਰਾਂ ਨਾਲ ਸਹਾਲ ਮਸ਼ਵਰਾ ਕਰਕੇ ਉਨ੍ਹਾਂ ਦੀ ਨਬਜ਼ ਟੋਹਣਗੇ ਅਤੇ ਪ੍ਰਧਾਨਗੀ ਲਈ ਸਰਵਸੰਮਤੀ ਬਣਾਉਣਗੇ। ਇਸ ਤੋਂ ਬਾਅਦ ਇਸ ਦੀ ਰਿਪੋਰਟ ਪਾਰਟੀ ਹਾਈਕਮਾਂਡ ਨੂੰ ਸੌਂਪ ਦੇਣਗੇ। ਗੋਰ ਹੋਵੇ ਕਿ ਪਿਛਲੇ ਮਹੀਨੇ ਹੋਈਆਂ ਨਗਰ ਫ਼ਾਜ਼ਿਲਕਾ ਦੀਆਂ ਚੋਣਾ ਵਿਚ 25 ਵਾਰਡਾਂ ਵਿਚ ਭਾਜਪਾ ਦੇ 11 ਕੌਂਸਲਰ ਚੁਣੇ ਗਏ ਹਨ। ਜਦ ਕਿ ਕਾਂਗਰਸ ਦੇ 9 ਅਤੇ ਆਮ ਆਦਮੀ ਪਾਰਟੀ ਦੇ 5 ਕੌਂਸਲਰਾਂ ਨੇ ਜਿੱਤ ਹਾਸਲ ਕੀਤੀ ਸੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਇਕ ਕੌਂਸਲਰ ਭਾਜਪਾ ਵਿਚ ਸ਼ਾਮਿਲ ਹੋ ਗਿਆ ਸੀ। ਜਿਸ ਤੋਂ ਬਾਅਦ ਭਾਜਪਾ ਦੇ ਕੌਂਸਲਰਾਂ ਦੀ ਗਿਣਤੀ ਵੱਧ ਕੇ 12 ਹੋ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਆਤਮ ਵੱਲਭ ਸਕੂਲ ਵਿਖੇ ਸਮਰ ਕੈਂਪ ‘ਨਵ-ਚੇਤਨਾ’ ਤਹਿਤ ਹੁਨਰ ਵਿਕਾਸ ਵਰਕਸ਼ਾਪ ਦਾ ਆਯੋਜਨ ਅਗਲੀ ਖ਼ਬਰ ਸਰਪੰਚਾਂ ਦੇ ਮਾਣਭੱਤੇ ’ਚ ਵਾਧਾ ਪੰਜਾਬ ਸਰਕਾਰ ਦਾ ਸਲਾਹੁਣਯੋਗ ਕਦਮ-ਸਰਪੰਚ ਭਜਨ ਲਾਲ
Ad Position 24
No active advertisement