02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਪਿੰਡ ਛੋਟੀ ਓਡੀਆਂ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਖ਼ੂਨੀ ਝੜਪ, ਦੋਵਾਂ ਧਿਰਾਂ ਦੇ 6 ਲੋਕ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 28-06-2026
ਫ਼ਾਜ਼ਿਲਕਾ, 27 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਅਧੀਨ ਆਉਂਦੇ ਪਿੰਡ ਛੋਟੀ ਓਡੀਆਂ ਵਿਖੇ ਜ਼ਮੀਨ ਨੂੰ ਲੈ ਕੇ ਚੱਲ ਰਿਹਾ ਆਪਸੀ ਵਿਵਾਦ ਉਸ ਵੇਲੇ ਖ਼ੂਨੀ ਝੜਪ ਵਿਚ ਬਦਲ ਗਿਆ ਜਦੋਂ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਦੋਵਾਂ ਧਿਰਾਂ ਵਿਚਾਲੇ ਹੋਏ ਇਸ ਤਕਰਾਰ ਦੌਰਾਨ ਤੇਜ਼ਧਾਰ ਹਥਿਆਰ ਅਤੇ ਡੰਡੇ ਚੱਲਣ ਕਾਰਨ ਕਰੀਬ ਛੇ ਲੋਕ ਗੰਭੀਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਦੋਵਾਂ ਧਿਰਾਂ ਨੇ ਇਕ-ਦੂਜੇ ’ਤੇ ਹਮਲਾ ਕਰਨ ਦੇ ਆਰੋਪ ਲਗਾਏ ਹਨ। ਹਸਪਤਾਲ ਪ੍ਰਸ਼ਾਸਨ ਵਲੋਂ ਮਾਮਲੇ ਦੀ ਸੂਚਨਾ ਸਥਾਨਕ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਕ ਧਿਰ ਦੇ ਮਹਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਭੈਣ ਨੇ ਤਿੰਨ ਕਨਾਲ ਜ਼ਮੀਨ ਉਨ੍ਹਾਂ ਦੇ ਛੋਟੇ ਭਰਾ ਰਾਜਿੰਦਰ ਕੁਮਾਰ ਨੂੰ ਵੇਚ ਦਿੱਤੀ ਸੀ। ਮਹਿੰਦਰ ਅਨੁਸਾਰ ਉਹ ਪਹਿਲਾਂ ਤੋਂ ਹੀ ਇਸ ਜ਼ਮੀਨ ’ਤੇ ਖੇਤੀ ਕਰ ਰਹੇ ਸਨ ਅਤੇ ਫ਼ਸਲ ਦੀ ਬਿਜਾਈ ’ਤੇ ਖ਼ਰਚਾ ਵੀ ਕਰ ਚੁੱਕੇ ਸਨ। ਉਨ੍ਹਾਂ ਨੇ ਆਪਣੇ ਭਰਾ ਤੋਂ ਇਸ ਖ਼ਰਚੇ ਦੀ ਮੰਗ ਕੀਤੀ, ਜਿਸ ਤੋਂ ਬਾਅਦ ਇਹ ਝਗੜਾ ਸ਼ੁਰੂ ਹੋਇਆ। ਇਸੇ ਧਿਰ ਦੇ ਜ਼ਖ਼ਮੀ ਰਵਿੰਦਰ ਕੁਮਾਰ ਅਤੇ ਸੁਪ੍ਰੀਆ ਨੇ ਆਰੋਪ ਲਗਾਇਆ ਕਿ ਉਨ੍ਹਾਂ ਦੇ ਚਾਚਾ ਕੁੱਝ ਬਾਹਰੀ ਲੋਕਾਂ ਨੂੰ ਨਾਲ ਲੈ ਕੇ ਆਏ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਦਾ ਦਾਅਵਾ ਹੈ ਕਿ ਉਨ੍ਹਾਂ ਦੇ ਪਿਤਾ ਦੇ ਸਿਰ ਅਤੇ ਹੱਥ ’ਤੇ ਵਾਰ ਕੀਤੇ ਗਏ, ਜਿਸ ਕਾਰਨ ਇਕ ਉਂਗਲ ਕੱਟ ਗਈ। ਰਵਿੰਦਰ ਨੇ ਦੱਸਿਆ ਕਿ ਉਸ ਦੀ ਭੈਣ ਦੀ ਅੱਖ ਦੇ ਕੋਲ ਲਾਠੀ ਲੱਗਣ ਕਾਰਨ ਗੰਭੀਰ ਸੱਟ ਆਈ ਹੈ, ਜਦੋਂ ਕਿ ਉਸ ਦੀ ਮਾਂ ਵੀ ਇਸ ਹਮਲੇ ਵਿਚ ਜ਼ਖ਼ਮੀ ਹੋਈ ਹੈ। ਦੂਜੇ ਪਾਸੇ ਹਸਪਤਾਲ ਵਿਚ ਜ਼ਖ਼ਮੀ ਹਾਲਤ ’ਚ ਭਰਤੀ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਪਿੰਡ ਦੀ ਪੰਚਾਇਤ ਵਿਚ ਫ਼ੈਸਲਾ ਹੋਇਆ ਸੀ ਕਿ ਵੱਡੇ ਭਰਾ ਨੂੰ ਝੋਨੇ ਦੀ ਫ਼ਸਲ ਲਗਾਉਣ ਲਈ ਛੇ ਮਹੀਨਿਆਂ ਤੱਕ ਜ਼ਮੀਨ ਵਰਤਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਸ-ਪਾਸ ਦੀ ਹੋਰ ਜ਼ਮੀਨ ਠੇਕੇ ’ਤੇ ਲਈ ਹੋਈ ਹੈ ਅਤੇ ਉੱਥੇ ਜਾਣ ਲਈ ਲੰਘਣ ਵਾਸਤੇ ਰਸਤੇ ਦੀ ਮੰਗ ਕੀਤੀ ਸੀ। ਰਾਜਿੰਦਰ ਦਾ ਆਰੋਪ ਹੈ ਕਿ ਰਸਤਾ ਨਾ ਮਿਲਣ ਕਾਰਨ ਵਿਵਾਦ ਵਧ ਗਿਆ ਅਤੇ ਵੱਡੇ ਭਰਾ ਤੇ ਉਸ ਦੇ ਪਰਿਵਾਰ ਨੇ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਇਹ ਵੀ ਆਰੋਪ ਲਗਾਇਆ ਕਿ ਹਮਲਾਵਰਾਂ ਨੇ ਉਨ੍ਹਾਂ ਦੇ ਟਰੈਕਟਰ ਨੂੰ ਅੱਗ ਲਗਾਉਣ ਦੀ ਵੀ ਕੋਸ਼ਿਸ਼ ਕੀਤੀ। ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪਾਰਟੀ ਹਸਪਤਾਲ ਪਹੁੰਚ ਗਈ ਸੀ। ਫ਼ਿਲਹਾਲ ਦੋਵਾਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਪੁਲਿਸ ਮੁਤਾਬਿਕ ਜ਼ਖ਼ਮੀਆਂ ਦੀ ਮੈਡੀਕਲ ਲੀਗਲ ਰਿਪੋਰਟ ਸਬੰਧਿਤ ਥਾਣੇ ਪਹੁੰਚਣ ਤੋਂ ਬਾਅਦ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਗੌਰਵ ਠਠਈ ਲਾਇਨਜ਼ ਕਲੱਬ ਜਲਾਲਾਬਾਦ ਗੋਲਡ ਦੇ ਪ੍ਰਧਾਨ ਚੁਣੇ ਅਗਲੀ ਖ਼ਬਰ ਮੈਡਮ ਖ਼ੁਸ਼ਬੂ ਸਵਨਾ ਨੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਦੋ ਤੀਰਥ ਯਾਤਰਾ ਬੱਸਾਂ ਨੂੰ ਕੀਤਾ ਰਵਾਨਾ
Ad Position 24
No active advertisement