02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਮੈਡਮ ਖ਼ੁਸ਼ਬੂ ਸਾਵਣ ਸੁੱਖਾਂ ਨੇ ਵੱਖ-ਵੱਖ ਪਿੰਡਾਂ ’ਚ ਰਾਸ਼ਨ ਕਿੱਟਾਂ ਦੀ ਕੀਤੀ ਵੰਡ

Ad Position 21
No active advertisement
ਅਜੀਤ ਡੈਸਕ 28-06-2026
ਫ਼ਾਜ਼ਿਲਕਾ, 27 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਗ਼ਰੀਬ ਅਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਲੋਕ-ਪੱਖੀ ਸਕੀਮਾਂ ਤਹਿਤ ਖ਼ੁਸ਼ੀ ਫਾਊਂਡੇਸ਼ਨ ਦੀ ਚੇਅਰਪਰਸਨ ਮੈਡਮ ਖ਼ੁਸ਼ਬੂ ਸਾਵਣ ਸੁੱਖਾਂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ। ਇਸ ਮੁਹਿੰਮ ਤਹਿਤ ਉਨ੍ਹਾਂ ਵਲੋਂ ਪਿੰਡ ਸਾਬੂਆਣਾ, ਸ਼ਤੀਰ ਵਾਲਾ, ਮੁਰਾਦ ਵਾਲਾ, ਜੋੜਕੀ ਕੰਕਰ ਅਤੇ ਚੁਵਾੜਿਆਂ ਵਾਲੀ ਵਿਖੇ ਜਾ ਕੇ ਖ਼ੁਦ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਮੈਡਮ ਖ਼ੁਸ਼ਬੂ ਸਾਵਣ ਸੁੱਖਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਲਕੇ ਵਿਚ ਕਿਸੇ ਵੀ ਲੋੜਵੰਦ ਪਰਿਵਾਰ ਨੂੰ ਰਾਸ਼ਨ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਮੌਕੇ ਪਿੰਡ ਸਾਬੂਆਣਾ ਦੇ ਸਰਪੰਚ ਸੰਜੇ ਦਾਮੂ, ਅਸ਼ਵਨੀ ਕੁਮਾਰ, ਬੰਟੀ, ਮੁਰਾਦ ਵਾਲਾ ਦੇ ਸਰਪੰਚ ਮਦਨ ਲਾਲ, ਭੀਮ ਸੈਨ, ਵਾਰਡ ਇੰਚਾਰਜ ਦੀਪਕ ਸ਼ਰਮਾ, ਵਿਜੈ ਨਾਗਪਾਲ, ਸਰਪੰਚ ਮਹਿੰਦਰ ਕੁਮਾਰ, ਮੈਂਬਰ ਪਰਮਜੀਤ ਕੌਰ, ਤੁਲਸੀ ਰਾਮ,ਸਰਪੰਚ ਜਗਦੀਸ਼ ਕੁਮਾਰ, ਮੈਂਬਰ ਰਾਮਦੇਵ, ਮੈਂਬਰ ਇਕਬਰ ਕੌਰ, ਖ਼ੁਸ਼ਹਾਲ ਚੰਦ, ਸ਼ੇਖਰ, ਬਲਾਕ ਪ੍ਰਧਾਨ ਯੋਗੇਸ਼ ਸ਼ਰਮਾ, ਬਲਾਕ ਪ੍ਰਧਾਨ ਸੋਨੀਆ ਅਤੇ ਹਰੀਸ਼ ਠਾਕੁਰ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਅੰਤਰਰਾਸ਼ਟਰੀ ਪੱਧਰ ’ਤੇ ਪਾਵਰ ਲਿਫ਼ਟਿੰਗ ਵਿਚ ਸੋਨ ਤਗਮਾ ਜਿੱਤਣ ਵਾਲੇ ਅਰਦਿਮਪ੍ਰੀਤ ਸਿੰਘ ਨੂੰ ਸਟੱਡੀ ਸਰਕਲ ਨੇ ਕੀਤਾ ਸਨਮਾ...
Ad Position 24
No active advertisement