02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 28-06-2026
ਜਲਾਲਾਬਾਦ, 27 ਜੂਨ (ਕਰਨ ਚੁਚਰਾ)-ਥਾਣਾ ਵੈਰੋਕੇ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਪਾਇਲ ਬਜਾਜ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੀ ਸੀ। ਜਦੋਂ ਪੁਲਿਸ ਪਾਰਟੀ ਕਾਠਗੜ੍ਹ ਤੋਂ ਜੈਮਲ ਵਾਲਾ ਨੂੰ ਜਾ ਰਹੀ ਸੀ ਤਾਂ ਢਾਣੀ ਕਰਤਾਰ ਸਿੰਘ ਕੋਲੋਂ 2 ਵਿਅਕਤੀ ਪੈਦਲ ਆਉਂਦੇ ਦਿਖਾਈ ਦਿੱਤੇ। ਪੁਲਿਸ ਨੂੰ ਦੇਖ ਕੇ ਇਕ ਵਿਅਕਤੀ ਨੇ ਆਪਣੇ ਹੱਥ ਵਿਚ ਫੜੀ ਵਸਤੂ ਸੁੱਟ ਦਿੱਤੀ। ਸ਼ੱਕ ਦੇ ਆਧਾਰ ’ਤੇ ਦੋਵਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ 40 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਦਿਲਪ੍ਰੀਤ ਸਿੰਘ ਉਰਫ਼ ਦਿੱਲੀ ਪੁੱਤਰ ਜਗਦੇਵ ਸਿੰਘ ਅਤੇ ਦਿਲਬਾਗ ਸਿੰਘ ਉਰਫ਼ ਬਾਗਾ ਪੁੱਤਰ ਜਗਦੇਵ ਸਿੰਘ ਵਾਸੀ ਚੱਕ ਦੁਮਾਲ ਵਾਲਾ ਉਰਫ਼ ਟਿੰਡਾ ਵਾਲਾ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਜਲਾਲਾਬਾਦ ਲਈ 79 ਉਮੀਦਵਾਰ ਚੋਣ ਮੈਦਾਨ ’ਚ -ਜ਼ਿਲ੍ਹਾ ਚੋਣ ਅਫ਼ਸਰ 17 ਵਾਰਡਾਂ ਦੇ 33 ਪੋਲਿੰਗ ਬੂਥਾਂ... ਅਗਲੀ ਖ਼ਬਰ ਮੈਡਮ ਖ਼ੁਸ਼ਬੂ ਸਾਵਣ ਸੁੱਖਾਂ ਨੇ ਵੱਖ-ਵੱਖ ਪਿੰਡਾਂ ’ਚ ਰਾਸ਼ਨ ਕਿੱਟਾਂ ਦੀ ਕੀਤੀ ਵੰਡ
Ad Position 24
No active advertisement