ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸਰਹੱਦ ਪਾਰ ਤੋਂ ਹੋਣ ਵਾਲੀਆਂ ਦੇਸ਼ ਵਿਰੋਧੀ ਗਤੀਵਿਧੀਆਂ ਅਤੇ ਨਸ਼ਾ ਤਸਕਰੀ ਖ਼ਿਲਾਫ਼ ਫ਼ਾਜ਼ਿਲਕਾ ਪੁਲਿਸ ਦੀ ਸਖ਼ਤ ਕਾਰਵਾਈ ਜਾਰੀ

Ad Position 21
No active advertisement
ਅਜੀਤ ਡੈਸਕ 29-06-2026
ਫ਼ਾਜ਼ਿਲਕਾ, 28 ਜੂਨ (ਦਵਿੰਦਰ ਪਾਲ ਸਿੰਘ)-ਕੌਮਾਂਤਰੀ ਸਰਹੱਦ ਪਾਰ ਤੋਂ ਹੋਣ ਵਾਲੀਆਂ ਦੇਸ਼ ਵਿਰੋਧੀ ਗਤੀਵਿਧੀਆਂ, ਨਸ਼ਾ ਤਸਕਰੀ ਅਤੇ ਹੋਰ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਐੱਸ.ਐੱਸ.ਪੀ.ਫ਼ਾਜ਼ਿਲਕਾ ਗਗਨ ਅਜੀਤ ਸਿੰਘ ਨੇ ਡੀ.ਐੱਸ.ਪੀ.ਸਬ-ਡਿਵੀਜ਼ਨ ਜਲਾਲਾਬਾਦ ਗੁਰਸੇਵਕ ਸਿੰਘ ਅਤੇ ਡੀ.ਐੱਸ.ਪੀ.ਲੋਕਲ ਫ਼ਾਜ਼ਿਲਕਾ ਲਵਦੀਪ ਸਿੰਘ ਗਿੱਲ ਦੇ ਨਾਲ ਰਾਤ ਦੇ ਸਮੇਂ ਸਰਹੱਦੀ ਖੇਤਰਾਂ ਦਾ ਵਿਸ਼ੇਸ਼ ਦੌਰਾ ਕੀਤਾ। ਦੌਰੇ ਦੌਰਾਨ ਐੱਸ.ਐੱਸ.ਪੀ. ਫ਼ਾਜ਼ਿਲਕਾ ਨੇ ਸਰਹੱਦੀ ਇਲਾਕਿਆਂ ਵਿਚ ਤਾਇਨਾਤ ਪੁਲਿਸ ਜਵਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੂਰੀ ਮੁਸਤੈਦੀ, ਸਾਵਧਾਨੀ ਅਤੇ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸੁਰੱਖਿਆ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਸੰਵੇਦਨਸ਼ੀਲ ਸਥਾਨਾਂ ’ਤੇ ਨਿਗਰਾਨੀ ਹੋਰ ਮਜ਼ਬੂਤ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਦੌਰਾਨ ਐੱਸ.ਐੱਸ.ਪੀ. ਫ਼ਾਜ਼ਿਲਕਾ ਨੇ ਬੀ.ਐੱਸ.ਐੱਫ.ਦੇ ਸੀਨੀਅਰ ਅਧਿਕਾਰੀਆਂ ਨਾਲ ਵੀ ਇਕ ਅਹਿਮ ਬੈਠਕ ਕੀਤੀ ਅਤੇ ਸਰਹੱਦ ਦੀ ਸੁਰੱਖਿਆ, ਸਾਂਝੀ ਰਣਨੀਤੀ ਤੇ ਆਪਸੀ ਤਾਲਮੇਲ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਦੋਵਾਂ ਸੁਰੱਖਿਆ ਬਲਾਂ ਵਲੋਂ ਸਰਹੱਦੀ ਖੇਤਰਾਂ ਵਿਚ ਸਾਂਝੀ ਗਸ਼ਤ, ਨਾਕਾਬੰਦੀ ਅਤੇ ਸ਼ੱਕੀ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਲਗਾਤਾਰ ਰੱਖੀ ਜਾ ਰਹੀ ਹੈ। ਫ਼ਾਜ਼ਿਲਕਾ ਪੁਲਿਸ ਅਤੇ ਬੀ.ਐੱਸ.ਐੱਫ. ਵਲੋਂ ਆਪਸੀ ਸਹਿਯੋਗ ਨਾਲ ਸਰਹੱਦੀ ਖੇਤਰਾਂ ’ਚ ਸੁਰੱਖਿਆ ਘੇਰਾ ਹੋਰ ਮਜ਼ਬੂਤ ਕੀਤਾ ਗਿਆ ਹੈ ਤਾਂ ਜੋ ਸਰਹੱਦ ਪਾਰੋਂ ਕਿਸੇ ਵੀ ਤਰ੍ਹਾਂ ਦੀ ਨਾਪਾਕ ਕੋਸ਼ਿਸ਼ ਨੂੰ ਸਮਾਂ ਰਹਿੰਦੇ ਨਾਕਾਮ ਕੀਤਾ ਜਾ ਸਕੇ। ਐੱਸ.ਐੱਸ.ਪੀ. ਫ਼ਾਜ਼ਿਲਕਾ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਹੈ। ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਦੇਸ਼ ਵਿਰੋਧੀ ਤਾਕਤਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਸਰਹੱਦੀ ਇਲਾਕਿਆਂ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਪੁਖ਼ਤਾ ਕਰਨ ਲਈ ਫ਼ਾਜ਼ਿਲਕਾ ਪੁਲਿਸ ਪੂਰੀ ਤਰ੍ਹਾਂ ਚੌਕਸ ਅਤੇ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਅਰੁਣ ਨਾਰੰਗ ਨੇ ਅਜੀਤ ਨਗਰ ’ਚ ‘ਲੋਕ ਮਿਲਣੀ’ ਪ੍ਰੋਗਰਾਮ ਕਰ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਗਲੀ ਖ਼ਬਰ ਨੈਨੀ ਕੇਅਰ ਕੋਰਸ ’ਚ ਸੰਤ ਕਬੀਰ ਕਾਲਜ ਜ਼ੀਰਾ ਦਾ 100 ਫ਼ੀਸਦੀ ਨਤੀਜਾ
Ad Position 24
No active advertisement