ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਅਰੁਣ ਨਾਰੰਗ ਨੇ ਅਜੀਤ ਨਗਰ ’ਚ ‘ਲੋਕ ਮਿਲਣੀ’ ਪ੍ਰੋਗਰਾਮ ਕਰ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

Ad Position 21
No active advertisement
ਅਜੀਤ ਡੈਸਕ 29-06-2026
ਅਬੋਹਰ, 28 ਜੂਨ(ਵਿਵੇਕ ਹੂੜੀਆ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅਜੀਤ ਨਗਰ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਦੀ ਅਗਵਾਈ ਹੇਠ ਇਕ ਵਿਸ਼ੇਸ਼ ‘ਲੋਕ ਮਿਲਣੀ’ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਵੱਡੀ ਗਿਣਤੀ ’ਚ ਇਲਾਕਾ ਨਿਵਾਸੀਆਂ ਨੇ ਸ਼ਿਰਕਤ ਕੀਤੀ ਅਤੇ ਆਪਣੀਆਂ ਸਮੱਸਿਆਵਾਂ ਤੇ ਸੁਝਾਅ ਸਾਂਝੇ ਕੀਤੇ। ਇਸ ਮੌਕੇ ਜਥੇਬੰਦਕ ਇੰਚਾਰਜ ਰਣਧੀਰ ਗਾਬਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਹਰ ਵਾਅਦੇ ਨੂੰ ਪੜਾਅ ਵਾਰ ਤਰੀਕੇ ਨਾਲ ਪੂਰਾ ਕਰ ਰਹੀ ਹੈ। ਸਿੱਖਿਆ ਦੇ ਖੇਤਰ ਵਿਚ ਇਨਕਲਾਬੀ ਤਬਦੀਲੀਆਂ ਲਿਆਂਦੀਆਂ ਗਈਆਂ ਹਨ, ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ‘ਸਕੂਲ ਆਫ਼ ਐਮੀਨੈਂਸ’ ਸਥਾਪਿਤ ਕੀਤੇ ਗਏ ਹਨ। ਸਿਹਤ ਸਹੂਲਤਾਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸੂਬੇ ਭਰ ਵਿਚ ਖੋਲ੍ਹੇ ਗਏ ‘ਆਮ ਆਦਮੀ ਕਲੀਨਿਕ’ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ, ਜਿੱਥੇ ਮੁਫ਼ਤ ਇਲਾਜ ਅਤੇ ਦਵਾਈਆਂ ਮਿਲ ਰਹੀਆਂ ਹਨ। ਇਸ ਤੋਂ ਇਲਾਵਾ 300 ਯੂਨਿਟ ਮੁਫ਼ਤ ਬਿਜਲੀ ਸਕੀਮ ਦਾ ਲਾਭ ਹਰ ਵਰਗ ਤੱਕ ਪਹੁੰਚ ਰਿਹਾ ਹੈ। ਅਰੁਣ ਨਾਰੰਗ ਨੇ ਔਰਤਾਂ ਲਈ ਸ਼ੁਰੂ ਕੀਤੀ ਗਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕਰਦਿਆਂ ਦੱਸਿਆ ਕਿ ਇਸ ਯੋਜਨਾ ਨੂੰ ਲੈ ਕੇ ਔਰਤਾਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਦੱਸਿਆ ਕਿ ਅਜੀਤ ਨਗਰ ਖੇਤਰ ਦੇ ਕਰੀਬ 450 ਫਾਰਮਾਂ ਵਿਚੋਂ 350 ਫਾਰਮ ਆਨਲਾਈਨ ਭਰੇ ਜਾ ਚੁੱਕੇ ਹਨ, ਜੋ ਸਰਕਾਰ ਪ੍ਰਤੀ ਲੋਕਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਪ੍ਰੋਗਰਾਮ ਦੌਰਾਨ ਜਦੋਂ ਸਥਾਨਕ ਲੋਕਾਂ ਨੇ ਨਸ਼ਿਆਂ ਦਾ ਮੁੱਦਾ ਚੁੱਕਿਆ ਤਾਂ ਅਰੁਣ ਨਾਰੰਗ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਤਹਿਤ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਪੁਲਿਸ ਵਲੋਂ ਰੋਜ਼ਾਨਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਨੌਜਵਾਨ ਨਸ਼ਾ ਛੱਡਣਾ ਚਾਹੁੰਦਾ ਹੈ, ਤਾਂ ਉਸ ਦੀ ਜਾਣਕਾਰੀ ਪ੍ਰਸ਼ਾਸਨ ਨੂੰ ਦਿੱਤੀ ਜਾਵੇ ਤਾਂ ਜੋ ਉਸ ਦਾ ਮੁਫ਼ਤ ਇਲਾਜ ਕਰਵਾ ਕੇ ਉਸ ਨੂੰ ਮੁੱਖ ਧਾਰਾ ਵਿਚ ਲਿਆਂਦਾ ਜਾ ਸਕੇ। ਉਨ੍ਹਾਂ ਦੁਹਰਾਇਆ ਕਿ ਸਰਕਾਰ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਹੈ।
Ad Position 22
No active advertisement
ਪਿਛਲੀ ਖ਼ਬਰ ਦੌਲਤਪੁਰਾ ਨਹਿਰ ’ਚ ਪਾਣੀ ਘੱਟ ਚੱਲਣ ਕਾਰਨ ਕਿਸਾਨ ਦੁਖੀ ਗਰਮੀ ਨਾਲ ਸੁੱਕ ਰਹੀਆਂ ਹਨ ਕਿਸਾਨਾਂ ਦੀਆਂ ਫ਼ਸਲਾਂ ਅਗਲੀ ਖ਼ਬਰ ਸਰਹੱਦ ਪਾਰ ਤੋਂ ਹੋਣ ਵਾਲੀਆਂ ਦੇਸ਼ ਵਿਰੋਧੀ ਗਤੀਵਿਧੀਆਂ ਅਤੇ ਨਸ਼ਾ ਤਸਕਰੀ ਖ਼ਿਲਾਫ਼ ਫ਼ਾਜ਼ਿਲਕਾ ਪੁਲਿਸ ਦੀ ਸਖ਼ਤ ਕਾਰਵਾਈ ਜਾਰੀ
Ad Position 24
No active advertisement