ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਫਿਰੋਜ਼ਪੁਰ ਨੂੰ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਸੰਸਥਾਵਾਂ ਵਲੋਂ ਸਾਂਝੀ ਮੁਹਿੰਮ ਦਾ ਆਗਾਜ਼ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਲਗਾਏ ਜਾ ਰਹੇ ਰੁੱਖ

Ad Position 21
No active advertisement
ਅਜੀਤ ਡੈਸਕ 29-06-2026
ਫਿਰੋਜ਼ਪੁਰ, 28 ਜੂਨ (ਗੁਰਿੰਦਰ ਸਿੰਘ)-ਟੀਮ ਕੇ.ਜੀ.ਐਸ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਗੁਰਮਤਿ ਪ੍ਰਚਾਰ ਸਭਾ ਫਿਰੋਜ਼ਪੁਰ ਦੇ ਸਾਂਝੇ ਉਪਰਾਲੇ ਸਦਕਾ ਫਿਰੋਜ਼ਪੁਰ ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਲਈ ਵਿਸ਼ੇਸ਼ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਆਰੰਭੀ ਇਸ ਮੁਹਿੰਮ ਤਹਿਤ ਫਿਰੋਜ਼ਪੁਰ ਸ਼ਹਿਰ ਅਤੇ ਆਸ-ਪਾਸ ਦੇ ਉਹਨਾਂ ਖੇਤਰਾਂ ਵਿਚ, ਜਿਥੇ ਜੰਗਲਾਤ ਵਿਭਾਗ ਦੀ ਜ਼ਮੀਨ ਹੈ, ਵੱਡੇ ਪੱਧਰ ’ਤੇ ਪੌਦੇ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਲੰਗਿਆਣਾ ਵਿਖੇ ਜੰਗਲਾਤ ਦੀ ਜ਼ਮੀਨ ’ਤੇ ਵਿਆਪਕ ਪੱਧਰ ’ਤੇ ਰੁੱਖ ਲਗਾਏ ਗਏ। ਇਸ ਮੁਹਿੰਮ ਦੇ ਕੋਆਰਡੀਨੇਟਰ ਕੁਲਜੀਤ ਸਿੰਘ ਅਤੇ ਗੁਰਜੀਤ ਸਿੰਘ ਨੇ ਦੱਸਿਆ ਕਿ ਇਸ ਉਪਰਾਲੇ ਦਾ ਮੁੱਖ ਉਦੇਸ਼ ਨੌਜਵਾਨਾਂ ਅਤੇ ਸਮੁੱਚੇ ਸਮਾਜ ਨੂੰ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕ ਕਰਨਾ ਅਤੇ ਫਿਰੋਜ਼ਪੁਰ ਨੂੰ ਹਰਿਆ-ਭਰਿਆ ਬਣਾਉਣਾ ਹੈ। ਗੁਰੂ ਗੋਬਿੰਦ ਸਿੰਘ ਸਟਡੀ ਸਰਕਲ ਦੇ ਜੋਨਲ ਪ੍ਰਧਾਨ ਇੰਦਰਪਾਲ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਦੇ ਸਹਿਯੋਗ ਨਾਲ ਫਿਰੋਜ਼ਪੁਰ ਦੇ ਵੱਖ-ਵੱਖ ਹਿੱਸਿਆਂ ਵਿਚ ਵੱਡੇ ਪੱਧਰ ’ਤੇ ਰੁੱਖ ਲਗਾਏ ਜਾਣਗੇ ਤਾਂ ਜੋ ਵਾਤਾਵਰਣ ਦੀ ਸੰਭਾਲ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਸਾਫ਼-ਸੁਥਰਾ ਅਤੇ ਹਰਿਆਵਲ ਭਰਿਆ ਮਾਹੌਲ ਮਿਲ ਸਕੇ।ਗੁਰਮਤਿ ਪ੍ਰਚਾਰ ਸਭਾ ਦੇ ਸਰਪ੍ਰਸਤ ਕੁੰਵਰ ਵਿਜੈ ਪਾਲ ਸਿੰਘ ਡਾਕਟਰ ਬੋਬੀ ਨੇ ਕਿਹਾ ਕਿ ਸ਼ਹਿਰ ਦੇ ਆਲੇ-ਦੁਆਲੇ ਤੋਂ ਸ਼ੁਰੂ ਕੀਤੀ ਗਈ ਇਹ ਮੁਹਿੰਮ ਜਲਦ ਹੀ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੱਕ ਵਿਸਥਾਰ ਕੀਤੀ ਜਾਵੇਗੀ। ਜਿਸ ਲਈ ਸਮੂਹ ਸ਼ਹਿਰ ਵਾਸੀਆਂ ਦੇ ਸਹਿਯੋਗ ਦੀ ਲੋੜ ਹੈ। ਇਸ ਮੌਕੇ ਉੱਘੇ ਵਾਤਾਵਰਣ ਪ੍ਰੇਮੀ ਡਾਕਟਰ ਸਤਿੰਦਰ ਸਿੰਘ, ਚੇਅਰਮੈਨ ਦਿਲਬਾਗ ਸਿੰਘ ਅਤੇ ਸਰਕਾਰੀ ਹਾਈ ਸਕੂਲ ਦੁਲਚੀ ਕੇ ਦੇ ਮੁਖੀ ਮੈਡਮ ਰਮਿੰਦਰ ਕੌਰ ਨੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ। ਚੇਅਰਮੈਨ ਦਿਲਬਾਗ ਸਿੰਘ ਨੇ ਕਿਹਾ ਕਿ ਫਿਰੋਜ਼ਪੁਰ ਵਾਸੀ ਵਾਤਾਵਰਣ ਨੂੰ ਸੰਜੀਦਗੀ ਨਾਲ ਲੈ ਰਹੇ ਹਨ ਅਤੇ ਸਮਾਜਿਕ ਸੰਸਥਾਵਾਂ ਦੇ ਅਜਿਹੇ ਉਪਰਾਲੇ ਵਾਤਾਵਰਣ ਸੰਭਾਲ ਵਿਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਗੁਰਜੀਤ ਸਿੰਘ, ਅਰਸ਼ਦੀਪ ਸਿੰਘ, ਵੰਸ਼ਦੀਪ ਸਿੰਘ, ਕੁੰਵਰ ਵਿਕਰਮਪਾਲ ਸਿੰਘ, ਗੁਰਮੀਤ ਸਿੰਘ, ਜਸਵਿੰਦਰ ਸਿੰਘ, ਸੁਖਬਾਜ ਸਿੰਘ, ਸਤਵੰਤ ਸਿੰਘ, ਸੁਖਵਿੰਦਰ ਸਿੰਘ, ਅਨਮੋਲਦੀਪ ਸਿੰਘ ਸਮੇਤ ਹੋਰ ਸੇਵਾਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਦੇਣ ’ਚ ‘ਆਪ’ ਸਰਕਾਰ ਦੀ ਦੋਗਲੀ ਨੀਤੀ ਆਈ ਸਾਹਮਣੇ-ਮਾਸਟਰ ਬੂਟਾ ਸਿੰਘ ਅਗਲੀ ਖ਼ਬਰ ਅਬੋਹਰ ਦੇ ਨਹਿਰੂ ਸਟੇਡੀਅਮ ਦੀ ਆਭਾ ਬਹਾਲ ਕਰਨ ਲਈ ਸ਼ਹਿਰ ਦੇ ਸਮਾਜ ਸੇਵੀਆਂ ਨੇ ਮੋਰਚਾ ਸੰਭਾਲਿਆ
Ad Position 24
No active advertisement