ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਦੇਣ ’ਚ ‘ਆਪ’ ਸਰਕਾਰ ਦੀ ਦੋਗਲੀ ਨੀਤੀ ਆਈ ਸਾਹਮਣੇ-ਮਾਸਟਰ ਬੂਟਾ ਸਿੰਘ

Ad Position 21
No active advertisement
ਅਜੀਤ ਡੈਸਕ 29-06-2026
ਫ਼ਾਜ਼ਿਲਕਾ, 28 ਜੂਨ (ਅਮਰਜੀਤ ਸ਼ਰਮਾ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ ਦੇਣ ਸਬੰਧੀ ਮਾਨਯੋਗ ਹਾਈਕੋਰਟ ਵਲੋਂ ਦਿੱਤੇ ਹੁਕਮਾਂ ਦੀ ਪਾਲਨਾ ਕਰਨ ਦੀ ਬਜਾਏ, ਉਸ ਵਿਚ ਅੜਿੱਕੇ ਡਾਹੁਣ ਦੀ ਨੀਤੀ ਅਪਣਾਈ ਜਾ ਰਹੀ ਹੈ। ਇਸ ਨਾਲ ਸਰਕਾਰ ਦਾ ਦੋਹਰਾ ਚਿਹਰਾ ਸਾਫ਼ ਨਜ਼ਰ ਆ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ (ਫ਼ਾਜ਼ਿਲਕਾ) ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਬੂਟਾ ਸਿੰਘ ਚਿਮਨੇਵਾਲਾ ਨੇ ਇਕ ਪ੍ਰੈੱਸ ਬਿਆਨ ਰਾਹੀਂ ਕੀਤਾ। ਉਨ੍ਹਾਂ ਆਖਿਆ ਕਿ ਇਕ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜਗਾ-ਜਗਾ ਲੋਕਾਂ ਨੂੰ ਇਹ ਕਹਿ ਕੇ ਗੁਮਰਾਹ ਕਰ ਰਹੇ ਹਨ ਕਿ ਸਰਕਾਰ ਦੇ ਖ਼ਜ਼ਾਨੇ ਵਿਚ ਹੁਣ ਕੋਈ ਕਮੀ ਨਹੀਂ ਹੈ, ਜਦਕਿ ਦੂਜੇ ਪਾਸੇ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਰੋਕਣ ਲਈ ਹਾਈਕੋਰਟ ’ਚ ਪਾਈਆਂ ਪਟੀਸ਼ਨਾਂ ’ਚ ਸਰਕਾਰ ਵਲੋਂ ਕਿਹਾ ਜਾ ਰਿਹਾ ਹੈ ਕਿ ਸੂਬੇ ਦੀ ਮਾਲੀ ਹਾਲਤ ਠੀਕ ਨਹੀਂ ਹੈ। ਮਾਸਟਰ ਬੂਟਾ ਸਿੰਘ ਨੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸੂਬੇ ਅੰਦਰ ਲੋਕਾਂ ਦੀਆਂ ਵੋਟਾਂ ਹਥਿਆਉਣ ਲਈ ਮੁਫ਼ਤ ਦੀਆਂ ਰੇਵੜੀਆਂ ਵੰਡੀਆਂ ਜਾ ਰਹੀਆਂ ਹਨ, ਜਿਸ ਕਾਰਨ ਪੰਜਾਬ ਸਿਰ ਆਏ ਦਿਨ ਕਰਜ਼ੇ ਦੀ ਪੰਡ ਭਾਰੀ ਹੁੰਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਮੁਲਾਜ਼ਮਾਂ ਦਾ 18 ਪ੍ਰਤੀਸ਼ਤ ਮਹਿੰਗਾਈ ਭੱਤਾ ਬਕਾਇਆ ਖੜ੍ਹਾ ਹੈ, ਜਿਸ ਨੂੰ ਲੈਣ ਲਈ ਮੁਲਾਜ਼ਮ ਅਤੇ ਪੈਨਸ਼ਨਰ ਜੰਗੀ ਪੱਧਰ ’ਤੇ ਸੰਘਰਸ਼ ਕਰ ਰਹੇ ਹਨ। ਪਰ ਅਫ਼ਸੋਸ ਦੀ ਗੱਲ ਹੈ ਕਿ ਮਾਨਯੋਗ ਹਾਈਕੋਰਟ ਵਲੋਂ ਮੁਲਾਜ਼ਮਾਂ ਦੇ ਹੱਕ ਵਿਚ ਦਿੱਤੇ ਗਏ ਹੁਕਮਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਹਰ ਹਰਬਾ ਵਰਤ ਰਹੀ ਹੈ। ਉਨ੍ਹਾਂ ਆਖਿਆ ਕਿ ਭਗਵੰਤ ਮਾਨ ਸਰਕਾਰ ਸ਼ਾਇਦ ਦੇਸ਼ ਦੀ ਸਰਵਉੱਚ ਅਦਾਲਤ ਤੋਂ ਵੀ ਉੱਪਰ ਹੋ ਗਈ ਹੈ, ਜਿਸ ਨੂੰ ਸੁਪਰੀਮ ਕੋਰਟ ਦੇ ਜੱਜਾਂ ਵਲੋਂ ਮਹਿੰਗਾਈ ਭੱਤੇ ਸਬੰਧੀ ਦਿੱਤਾ ਫ਼ੈਸਲਾ ਹਾਲੇ ਤੱਕ ਸਮਝ ਨਹੀਂ ਆ ਰਿਹਾ। ਉਨ੍ਹਾਂ ਸਪਸ਼ਟ ਕੀਤਾ ਕਿ ਮਹਿੰਗਾਈ ਭੱਤਾ ਮੁਲਾਜ਼ਮਾਂ ’ਤੇ ਪੈਨਸ਼ਨਰਾਂ ਦਾ ਸੰਵਿਧਾਨਕ ਹੱਕ ਹੈ, ਕੋਈ ਖ਼ੈਰਾਤ ਨਹੀਂ। ਪੈਨਸ਼ਨਰਜ਼ ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਉਹ ਮਾਨਯੋਗ ਹਾਈਕੋਰਟ ਵਲੋਂ ਦਿੱਤੇ ਗਏ ਆਦੇਸ਼ਾਂ ਦੀ ਪਾਲਨਾ ਕਰਦੇ ਹੋਏ ਸਮੇਂਬੱਧ ਮਿਤੀ ਤੋਂ ਪਹਿਲਾਂ-ਪਹਿਲਾਂ ਮੁਲਾਜ਼ਮਾਂ ਦਾ ਬਣਦਾ 18 ਫ਼ੀਸਦੀ ਮਹਿੰਗਾਈ ਭੱਤਾ ਜਲਦ ਤੋਂ ਜਲਦ ਜਾਰੀ ਕਰੇ।
Ad Position 22
No active advertisement
ਪਿਛਲੀ ਖ਼ਬਰ 34 ਸਾਲਾਂ ਬਾਅਦ ਹੋ ਰਹੀਆਂ ਨਗਰ ਕੌਂਸਲ ਚੋਣਾਂ ਵਿਚ ਵੋਟਰ ਸੋਚ-ਸਮਝ ਕੇ ਕਰਨ ਆਪਣੇ ਮਤ ਦਾ ਇਸਤੇਮਾਲ: ਐਡਵੋਕੇਟ ਗੌਰਵ ਮੋਂਗ... ਅਗਲੀ ਖ਼ਬਰ ਫਿਰੋਜ਼ਪੁਰ ਨੂੰ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਸੰਸਥਾਵਾਂ ਵਲੋਂ ਸਾਂਝੀ ਮੁਹਿੰਮ ਦਾ ਆਗਾਜ਼ ਜੰਗਲਾਤ ਵਿਭਾਗ ਦੇ ਸਹਿਯੋਗ...
Ad Position 24
No active advertisement