ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

34 ਸਾਲਾਂ ਬਾਅਦ ਹੋ ਰਹੀਆਂ ਨਗਰ ਕੌਂਸਲ ਚੋਣਾਂ ਵਿਚ ਵੋਟਰ ਸੋਚ-ਸਮਝ ਕੇ ਕਰਨ ਆਪਣੇ ਮਤ ਦਾ ਇਸਤੇਮਾਲ: ਐਡਵੋਕੇਟ ਗੌਰਵ ਮੋਂਗਾ

Ad Position 21
No active advertisement
ਅਜੀਤ ਡੈਸਕ 29-06-2026
ਗੁਰੂਹਰਸਹਾਏ, 28 ਜੂਨ (ਕਪਿਲ ਕੰਧਾਰੀ) – 5 ਜੁਲਾਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਬਾਰ ਐਸੋਸੀਏਸ਼ਨ ਦੇ ਸਾਬਕਾ ਸਕੱਤਰ ਐਡਵੋਕੇਟ ਗੌਰਵ ਮੋਂਗਾ ਨੇ ਸ਼ਹਿਰ ਦੇ ਵੋਟਰਾਂ ਨੂੰ ਆਪਣੇ ਮਤ ਦਾ ਇਸਤੇਮਾਲ ਪੂਰੀ ਸੂਝ-ਬੂਝ ਅਤੇ ਜ਼ਿੰਮੇਵਾਰੀ ਨਾਲ ਕਰਨ ਦੀ ਅਪੀਲ ਕੀਤੀ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਗੌਰਵ ਮੋਂਗਾ ਨੇ ਕਿਹਾ ਕਿ ਲੋਕਤੰਤਰ ਵਿੱਚ ਵੋਟ ਦੀ ਬਹੁਤ ਵੱਡੀ ਮਹੱਤਤਾ ਹੈ ਅਤੇ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਆਪਣੀ ਵੋਟ ਸਹੀ, ਇਮਾਨਦਾਰ ਅਤੇ ਯੋਗ ਉਮੀਦਵਾਰ ਨੂੰ ਪਾਵੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦੇ ਲਾਲਚ, ਦਬਾਅ ਜਾਂ ਭਾਵਨਾਤਮਕ ਪ੍ਰਭਾਵ ਤੋਂ ਬਚਦਿਆਂ ਉਮੀਦਵਾਰ ਦੀ ਕਾਰਗੁਜ਼ਾਰੀ, ਸਮਾਜ ਸੇਵਾ ਅਤੇ ਲੋਕ ਹਿੱਤਾਂ ਪ੍ਰਤੀ ਉਸ ਦੀ ਵਚਨਬੱਧਤਾ ਨੂੰ ਧਿਆਨ ਵਿਚ ਰੱਖ ਕੇ ਫੈਸਲਾ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਨਗਰ ਕੌਂਸਲ ਸ਼ਹਿਰ ਦੇ ਵਿਕਾਸ ਨਾਲ ਸਿੱਧੇ ਤੌਰ ’ਤੇ ਜੁੜੀ ਸੰਸਥਾ ਹੈ ਅਤੇ ਇਸ ਦੇ ਚੁਣੇ ਹੋਏ ਨੁਮਾਇੰਦਿਆਂ ਦੀ ਕਾਰਗੁਜ਼ਾਰੀ ਦਾ ਪ੍ਰਭਾਵ ਆਮ ਲੋਕਾਂ ਦੇ ਰੋਜ਼ਾਨਾ ਜੀਵਨ ’ਤੇ ਪੈਂਦਾ ਹੈ। ਸਫਾਈ ਵਿਵਸਥਾ, ਪੀਣ ਵਾਲੇ ਪਾਣੀ ਦੀ ਸਪਲਾਈ, ਸੜਕਾਂ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਬਿਹਤਰੀ ਲਈ ਯੋਗ ਅਤੇ ਜ਼ਿੰਮੇਵਾਰ ਪ੍ਰਤੀਨਿਧੀਆਂ ਦੀ ਚੋਣ ਬਹੁਤ ਜ਼ਰੂਰੀ ਹੈ।ਗੌਰਵ ਮੋਂਗਾ ਨੇ ਕਿਹਾ ਕਿ ਵੋਟਰਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਅਜਿਹੇ ਉਮੀਦਵਾਰਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ ਜੋ ਲੋਕਾਂ ਦੇ ਦੁੱਖ-ਸੁੱਖ ਵਿਚ ਹਮੇਸ਼ਾ ਸ਼ਾਮਲ ਰਹਿੰਦੇ ਹਨ ਅਤੇ ਜਨਤਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਤਤਪਰ ਰਹਿੰਦੇ ਹਨ। ਅੰਤ ਵਿਚ ਗੌਰਵ ਮੋਂਗਾ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 5 ਜੁਲਾਈ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਵੋਟ ਪਾ ਕੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਹਰ ਵੋਟ ਕੀਮਤੀ ਹੈ ਅਤੇ ਇਸ ਦਾ ਸਹੀ ਇਸਤੇਮਾਲ ਹੀ ਗੁਰੂਹਰਸਹਾਏ ਦੇ ਬਿਹਤਰ ਅਤੇ ਵਿਕਾਸਸ਼ੀਲ ਭਵਿੱਖ ਦੀ ਨੀਂਹ ਰੱਖ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਲੈਕਚਰਾਰ ਭਰਤੀ ਇਸ਼ਤਿਹਾਰ ’ਚ ਹੋਈਆਂ ਬੇਨਿਯਮੀਆਂ ਖਿਲਾਫ ਓ.ਬੀ.ਸੀ ਭਾਈਚਾਰੇ ਦਾ ਵਫ਼ਦ ਚੇਅਰਮੈਨ ਪੱਛੜੀਆਂ ਸ਼੍ਰੇਣੀਆਂ ਕਮਿ... ਅਗਲੀ ਖ਼ਬਰ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਦੇਣ ’ਚ ‘ਆਪ’ ਸਰਕਾਰ ਦੀ ਦੋਗਲੀ ਨੀਤੀ ਆਈ ਸਾਹਮਣੇ-ਮਾਸਟਰ ਬੂਟਾ ਸਿੰਘ
Ad Position 24
No active advertisement