ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਲੈਕਚਰਾਰ ਭਰਤੀ ਇਸ਼ਤਿਹਾਰ ’ਚ ਹੋਈਆਂ ਬੇਨਿਯਮੀਆਂ ਖਿਲਾਫ ਓ.ਬੀ.ਸੀ ਭਾਈਚਾਰੇ ਦਾ ਵਫ਼ਦ ਚੇਅਰਮੈਨ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਪੰਜਾਬ ਨੂੰ ਮਿਲਿਆ

Ad Position 21
No active advertisement
ਅਜੀਤ ਡੈਸਕ 29-06-2026
ਮੁੱਦਕੀ, 28 ਜੂਨ (ਭਾਰਤ ਭੂਸ਼ਨ ਅਗਰਵਾਲ)- ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਅਤੇ ਪੰਥਕ ਪਾਰਟੀ ਹੈ, ਜਿਸ ਦਾ ਮੁੱਖ ਉਦੇਸ਼ ਪੰਜਾਬ ਦੇ ਹੱਕਾਂ, ਸਿੱਖ ਸਿਧਾਂਤਾਂ ਅਤੇ ਸੂਬੇ ਦੀ ਖੁਸ਼ਹਾਲੀ ਦੀ ਰਾਖੀ ਕਰਨਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਬਰਾੜ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੁੱਦਕੀ ਅਤੇ ਸੁਖਵਿੰਦਰ ਸਿੰਘ ਕਾਕਾ ਬਰਾੜ ਸਾਬਕਾ ਚੇਅਰਮੈਨ ਨੇ ਕੀਤਾ। ਉਨ੍ਹਾਂ ਕਿਹਾ ਕਿ ਮਹਿੰਗਾਈ, ਬੇਰੁਜ਼ਗਾਰੀ ਅਤੇ ਕਿਸਾਨੀ ਮੁੱਦਿਆਂ ’ਤੇ ਆਵਾਜ਼ ਉਠਾਉਣ ਕਾਰਨ ਆਮ ਲੋਕਾਂ ਦਾ ਇਸ ਖੇਤਰੀ ਪਾਰਟੀ ਪ੍ਰਤੀ ਰੁਝਾਨ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਅਸਲ ਖੇਤਰੀ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੇ ਹੱਕਾਂ ਲਈ ਆਵਾਜ਼ ਉਠਾਈ ਹੈ। ਗੁਰਮੀਤ ਸਿੰਘ ਬਰਾੜ ਅਤੇ ਸੁਖਵਿੰਦਰ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਪੰਜਾਬ ਦਾ ਹਰ ਵਰਗ ਚਿੰਤਤ ਹੈ ਅਤੇ ਲੋਕ ਇਕ ਮਜ਼ਬੂਤ ਅਤੇ ਤਜ਼ੁਰਬੇਕਾਰ ਨੇਤ੍ਰਿਤਵ ਦੀ ਭਾਲ ਵਿਚ ਹਨ। ਉਨ੍ਹਾਂ ਹੋਰ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਪਿੰਡ ਪੱਧਰ ਤੋਂ ਲੈ ਕੇ ਸ਼ਹਿਰਾਂ ਤੱਕ ਆਪਣੇ ਸੰਗਠਨ ਨੂੰ ਮਜ਼ਬੂਤ ਕਰ ਰਿਹਾ ਹੈ । ਉਨ੍ਹਾਂ ਦੱਸਿਆ ਕਿ 2027 ਦੀਆਂ ਚੋਣਾਂ ਲਈ ਪਾਰਟੀ ਨੇ ਹੁਣੇ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ । ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਮੁੜ ਤਰੱਕੀ ਅਤੇ ਖੁਸਹਾਲੀ ਲਈ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਕਹਿਣੀ ਅਤੇ ਕਰਨੀ ਵਿਚ ਜ਼ਮੀਨ ਅਸਮਾਨ ਦਾ ਫਰਕ ਹੈ, ਜਿਸ ਕਰਕੇ ਸੂਬੇ ਲੋਕ ਆਪ ਸਰਕਾਰ ਨੂੰ ਚੱਲਦਾ ਕਰਨ ਲਈ ਉਤਾਵਲੇ ਹਨ।
Ad Position 22
No active advertisement
ਪਿਛਲੀ ਖ਼ਬਰ ਪਰਸ੍ਵਾਰਥ ਸਭਾ ਵਲੋਂ ਲਗਾਇਆ ਮੁਫ਼ਤ ਮੈਡੀਕਲ ਕੈਂਪ ਅਗਲੀ ਖ਼ਬਰ ਲੈਕਚਰਾਰ ਭਰਤੀ ਇਸ਼ਤਿਹਾਰ ’ਚ ਹੋਈਆਂ ਬੇਨਿਯਮੀਆਂ ਖਿਲਾਫ ਓ.ਬੀ.ਸੀ ਭਾਈਚਾਰੇ ਦਾ ਵਫ਼ਦ ਚੇਅਰਮੈਨ ਪੱਛੜੀਆਂ ਸ਼੍ਰੇਣੀਆਂ ਕਮਿ...
Ad Position 24
No active advertisement