ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਪਰਸ੍ਵਾਰਥ ਸਭਾ ਵਲੋਂ ਲਗਾਇਆ ਮੁਫ਼ਤ ਮੈਡੀਕਲ ਕੈਂਪ

Ad Position 21
No active advertisement
ਅਜੀਤ ਡੈਸਕ 29-06-2026
ਜਲਾਲਾਬਾਦ, 28 ਜੂਨ (ਕਰਨ ਚੁਚਰਾ)-ਸਮਾਜ ਸੇਵਾ ਦੇ ਕਾਰਜਾਂ ਵਿਚ ਹਮੇਸ਼ਾ ਮੋਹਰੀ ਰਹਿਣ ਵਾਲੀ ਸੰਸਥਾ ਪਰਸ੍ਵਾਰਥ ਸਭਾ ਵਲੋਂ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਇਲਾਕੇ ਦੇ ਲੋੜਵੰਦ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੈਡੀਕਲ ਕੈਂਪ ਦੌਰਾਨ ਮਾਹਿਰ ਡਾਕਟਰ ਡਾ.ਰਾਜੀਵ ਮਿੱਢਾ ਨੇ ਆਪਣੀਆਂ ਸੇਵਾਵਾਂ ਦਿੱਤੀਆਂ ਅਤੇ ਬੜੀ ਬਾਰੀਕੀ ਨਾਲ ਮਰੀਜ਼ਾਂ ਦੀ ਜਾਂਚ ਕੀਤੀ। ਕੈਂਪ ਵਿਚ ਲਗਭਗ 54 ਮਰੀਜ਼ਾਂ ਦੀ ਸਿਹਤ ਦਾ ਮੁਆਇਨਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਹੀ ਖ਼ੁਰਾਕ ’ਤੇ ਸਿਹਤ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ। ਕੈਂਪ ਨੂੰ ਸਫਲ ਬਣਾਉਣ ਵਿਚ ਵਿਜੇ ਬਾਘਲਾ, ਗੁਰਚਰਨ ਕਮੀਰੀਆ, ਰੌਬਿਨ ਵਾਟਸ, ਰਮੇਸ਼ ਰਾਠੀ, ਸੁਰੇਸ਼ ਚੌਹਾਨ, ਮੈਡਮ ਰਮਨ ਅਤੇ ਮਾਨਿਕ ਚੌਹਾਨ ਨੇ ਅਹਿਮ ਭੂਮਿਕਾ ਨਿਭਾਈ। ਸਭਾ ਦੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਭਵਿੱਖ ਵਿਚ ਵੀ ਮਨੁੱਖਤਾ ਦੀ ਸੇਵਾ ਲਈ ਅਜਿਹੇ ਕੈਂਪ ਲਗਾਉਂਦੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਸੁਭਾਸ਼ ਠਠਈ ਬਲਾਕ ਅਬੋਹਰ, ਵੇਦ ਪ੍ਰਕਾਸ਼ ਬਲਾਕ ਖੂਈਆਂ ਸਰਵਰ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਲੈਕਚਰਾਰ ਭਰਤੀ ਇਸ਼ਤਿਹਾਰ ’ਚ ਹੋਈਆਂ ਬੇਨਿਯਮੀਆਂ ਖਿਲਾਫ ਓ.ਬੀ.ਸੀ ਭਾਈਚਾਰੇ ਦਾ ਵਫ਼ਦ ਚੇਅਰਮੈਨ ਪੱਛੜੀਆਂ ਸ਼੍ਰੇਣੀਆਂ ਕਮਿ...
Ad Position 24
No active advertisement