ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸੁਭਾਸ਼ ਠਠਈ ਬਲਾਕ ਅਬੋਹਰ, ਵੇਦ ਪ੍ਰਕਾਸ਼ ਬਲਾਕ ਖੂਈਆਂ ਸਰਵਰ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 29-06-2026
ਅਬੋਹਰ, 28 ਜੂਨ (ਸੁਖਜੀਤ ਸਿੰਘ ਬਰਾੜ)-ਕਾਂਗਰਸ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਵਲੋਂ ਸੁਭਾਸ਼ ਠਠਈ ਨੂੰ ਬਲਾਕ ਅਬੋਹਰ ਦਾ ਅਤੇ ਵੇਦ ਪ੍ਰਕਾਸ਼ ਨੂੰ ਬਲਾਕ ਖੂਈਆਂ ਸਰਵਰ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਉਕਤ ਨਵੇਂ ਐਲਾਨੇ ਕਾਂਗਰਸ ਪ੍ਰਧਾਨਾਂ ਨੂੰ ਜ਼ਿੰਮੇਵਾਰੀ ਸੌਂਪਦਿਆਂ ਕਿਹਾ ਕਿ ਹੁਣ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਗਿਆ ਹੈ। ਇਸ ਵਾਰ ਸੂਬੇ ’ਚ ਭਾਰੀ ਬਹੁਮਤ ਨਾਲ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਤੁਸੀਂ ਵੀ ਅਬੋਹਰ ਹਲਕੇ ਤੋਂ ਕਾਂਗਰਸ ਪਾਰਟੀ ਨੂੰ ਜਿਤਾਉਣ ਲਈ ਵਰਕਰਾਂ ਨੂੰ ਨਾਲ ਲੈ ਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਦੇ ਪ੍ਰਚਾਰ ਲਈ ਜੁੱਟ ਜਾਓ। ਇਸ ਮੌਕੇ ਬੀ.ਸੀ.ਵਿੰਗ ਦੇ ਸੀਨੀਅਰ ਆਗੂ ਘਣ ਸ਼ਿਆਮ ਪੰਜਕੋਸੀ, ਸਾਹਿਬ ਸਿੰਘ ਦਲਮੀਰ ਖੇੜਾ, ਰਮੇਸ਼ ਕੁਮਾਰ, ਸ਼ਾਲੂ ਪੰਜਾਵਾ ਸਮੇਤ ਵੱਡੀ ਗਿਣਤੀ ਵਿਚ ਕਾਂਗਰਸ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਆਗੂ ਨਵਜੋਤ ਸਿੰਘ ਫੱਤੂਪੁਰ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ ਅਗਲੀ ਖ਼ਬਰ ਪਰਸ੍ਵਾਰਥ ਸਭਾ ਵਲੋਂ ਲਗਾਇਆ ਮੁਫ਼ਤ ਮੈਡੀਕਲ ਕੈਂਪ
Ad Position 24
No active advertisement