08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਵਾਰਡ ਨੰਬਰ 5 ’ਚ ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮੁਹਿੰਮ ਨੇ ਫੜੀ ਰਫ਼ਤਾਰ, ਸ਼ਸ਼ੀ ਬਾਲਾ ਦੇ ਸਮਰਥਨ ’ਚ ਡੋਰ-ਟੂ-ਡੋਰ ਪ੍ਰਚਾਰ ਤੇਜ਼ ਲੋਕ ਵਿਕਾਸ ਅਤੇ ਇਮਾਨਦਾਰ ਪ੍ਰਤੀਨਿਧਤਾ ਚਾਹੁੰਦੇ ਹਨ, ਅਕਾਲੀ ਦਲ ਸ਼ਹਿਰ ਦੇ ਵਿਕਾਸ ਲਈ ਵਚਨਬੱਧ-ਅਸ਼ੋਕ ਅਨੇਜਾ

Ad Position 21
No active advertisement
ਅਜੀਤ ਡੈਸਕ 30-06-2026
ਜਲਾਲਾਬਾਦ, 29 ਜੂਨ(ਕਰਨ ਚੁਚਰਾ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਾਰਡ ਨੰਬਰ 5 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸ਼ਸ਼ੀ ਬਾਲਾ ਦੇ ਸਮਰਥਨ ਵਿਚ ਚੋਣ ਪ੍ਰਚਾਰ ਲਗਾਤਾਰ ਜ਼ੋਰ ਫੜਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਇਲਾਕੇ ਵਿਚ ਵੱਡੇ ਪੱਧਰ ’ਤੇ ਡੋਰ-ਟੂ-ਡੋਰ ਮੁਹਿੰਮ ਚਲਾਈ ਗਈ, ਜਿਸ ਦੌਰਾਨ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਸਾਧਿਆ ਅਤੇ ‘ਤੱਕੜੀ’ ਦੇ ਨਿਸ਼ਾਨ ’ਤੇ ਵੋਟਾਂ ਪਾ ਕੇ ਉਮੀਦਵਾਰ ਨੂੰ ਕਾਮਯਾਬ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਸੀਨੀਅਰ ਅਕਾਲੀ ਆਗੂ ਅਸ਼ੋਕ ਅਨੇਜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਾਰਡ ਨੰਬਰ 5 ਦੇ ਲੋਕ ਇਲਾਕੇ ਦਾ ਸਰਬਪੱਖੀ ਵਿਕਾਸ ਅਤੇ ਇਕ ਇਮਾਨਦਾਰ ਪ੍ਰਤੀਨਿਧਤਾ ਚਾਹੁੰਦੇ ਹਨ ਅਤੇ ਉਮੀਦਵਾਰ ਸ਼ਸ਼ੀ ਬਾਲਾ ਲੋਕਾਂ ਦੀ ਇਸ ਉਮੀਦ ’ਤੇ ਪੂਰੀ ਤਰ੍ਹਾਂ ਖਰੀ ਉੱਤਰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਜਨਤਾ ਦੀ ਭਲਾਈ ਅਤੇ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਇਹ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰੱਖੇ ਜਾਣਗੇ। ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕੀਮਤੀ ਵੋਟ ਦਾ ਸਹੀ ਇਸਤੇਮਾਲ ਕਰਦਿਆਂ ਤੱਕੜੀ ਦੇ ਨਿਸ਼ਾਨ ਨੂੰ ਭਾਰੀ ਬਹੁਮਤ ਨਾਲ ਜੇਤੂ ਬਣਾਉਣ, ਤਾਂ ਜੋ ਵਾਰਡ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਜਾ ਸਕੇ। ਇਸ ਦੌਰਾਨ ਉਮੀਦਵਾਰ ਸ਼ਸ਼ੀ ਬਾਲਾ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਵਾਰਡ ਦੀ ਜਨਤਾ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੀ ਹੈ ਤਾਂ ਉਹ ਵਾਰਡ ਦੀ ਹਰ ਛੋਟੀ-ਵੱਡੀ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨ ਲਈ ਉਹ ਪੂਰੀ ਨਿਸ਼ਠਾ ਅਤੇ ਤਨਦੇਹੀ ਨਾਲ ਸੇਵਾ ਕਰਨਗੇ। ਉਨ੍ਹਾਂ ਕਿਹਾ ਕਿ ਵਾਰਡ ਵਾਸੀਆਂ ਵੱਲੋਂ ਮਿਲ ਰਹੇ ਭਰਵੇਂ ਪਿਆਰ ਅਤੇ ਸਮਰਥਨ ਨੇ ਉਨ੍ਹਾਂ ਦੇ ਹੌਸਲੇ ਨੂੰ ਹੋਰ ਵੀ ਮਜ਼ਬੂਤ ਕੀਤਾ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਅਕਾਲੀ ਦਲ ਦੇ ਅਹੁਦੇਦਾਰ ਅਤੇ ਵਾਰਡ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਤਮ ਵੱਲਭ ਵਿਦਿਆਲਿਆ ਵਿਚ ’ਨਵ-ਚੇਤਨਾ’ ਸਮਰ ਕੈਂਪ ਸਮਾਪਤ, ਵਿਦਿਆਰਥੀਆਂ ਨੇ ਸਿੱਖੇ ਜੀਵਨ ਦੇ ਅਮਲੀ ਹੁਨਰ ਅਗਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਜਲਾਲਾਬਾਦ ਨੇ ਹਲਕਾ ਵਿਧਾਇਕ ਦੇ ਘਰ ਅੱਗੇ ਧਰਨੇ ਦਾ ਕੀਤਾ ਐਲਾਨ
Ad Position 24