08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

aਮੋਟਰਾਂ ਵਾਲੀ ਬਿਜਲੀ 8 ਘੰਟੇ ਦੇਣ ਦੇ ਦਾਅਵੇ ਨਿਕਲੇ ਖੋਖਲੇ, ਝੋਨੇ ਦੀ ਲਵਾਈ ਦੇ ਸੀਜ਼ਨ ’ਚ ਕਿਸਾਨ ਪ੍ਰੇਸ਼ਾਨ ਪੰਜਾਬ ਸਰਕਾਰ ਦੇ 1912 ਨੰਬਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਐਡਵੋਕੇਟ ਕਰਮਜੀਤ ਸਿੰਘ ਸੰਧੂ ਨੇ ਚੁੱਕੇ ਸਵਾਲ

Ad Position 21
No active advertisement
ਅਜੀਤ ਡੈਸਕ 30-06-2026
ਮੰਡੀ ਘੁਬਾਇਆ, 29 ਜੂਨ (ਅਮਨ ਬਵੇਜਾ) ਪੰਜਾਬ ਸਰਕਾਰ ਵਲੋਂ ਖੇਤੀਬਾੜੀ ਲਈ ਮੋਟਰਾਂ ਨੂੰ ਰੋਜ਼ਾਨਾ ਅੱਠ ਘੰਟੇ ਬਿਜਲੀ ਸਪਲਾਈ ਦੇਣ ਦੇ ਕੀਤੇ ਜਾ ਰਹੇ ਦਾਅਵੇ ਕਈ ਇਲਾਕਿਆਂ ਵਿਚ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਨਜ਼ਰ ਆ ਰਹੇ ਹਨ। ਝੋਨੇ ਦੀ ਲਵਾਈ ਦੇ ਸਭ ਤੋਂ ਅਹਿਮ ਸੀਜ਼ਨ ਦੌਰਾਨ ਕਿਸਾਨਾਂ ਨੂੰ ਲੋੜੀਂਦੀ ਬਿਜਲੀ ਨਾ ਮਿਲਣ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਣ ਐਲਾਨੇ ਬਿਜਲੀ ਕੱਟਾਂ ਕਾਰਨ ਖੇਤਾਂ ਵਿਚ ਪਾਣੀ ਦੀ ਕਮੀ ਬਣੀ ਹੋਈ ਹੈ, ਜਿਸ ਨਾਲ ਝੋਨੇ ਦੀ ਲਵਾਈ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਭਾਵੇਂ ਅੱਠ ਘੰਟੇ ਬਿਜਲੀ ਦੇਣ ਦੀ ਗੱਲ ਕੀਤੀ ਜਾਂਦੀ ਹੈ, ਪਰ ਹਕੀਕਤ ਵਿਚ ਕਈ ਥਾਵਾਂ ਤੇ ਬਿਜਲੀ ਪੂਰੇ ਸਮੇਂ ਲਈ ਨਹੀਂ ਮਿਲਦੀ। ਕਈ ਵਾਰ ਬਿਜਲੀ ਦੇਰ ਨਾਲ ਆਉਂਦੀ ਹੈ ਜਾਂ ਵਿਚਕਾਰ ਹੀ ਬੰਦ ਹੋ ਜਾਂਦੀ ਹੈ, ਜਿਸ ਕਾਰਨ ਮੋਟਰਾਂ ਚਲਾਉਣ ਅਤੇ ਖੇਤਾਂ ਵਿਚ ਪਾਣੀ ਪਹੁੰਚਾਉਣ ਦਾ ਕੰਮ ਪ੍ਰਭਾਵਿਤ ਹੁੰਦਾ ਹੈ। ਕਿਸਾਨਾਂ ਨੇ ਦੱਸਿਆ ਕਿ ਝੋਨੇ ਦੀ ਲਵਾਈ ਦੌਰਾਨ ਪਾਣੀ ਦੀ ਲਗਾਤਾਰ ਲੋੜ ਹੁੰਦੀ ਹੈ। ਜੇਕਰ ਸਮੇਂ ਸਿਰ ਸਿੰਚਾਈ ਨਾ ਹੋਵੇ ਤਾਂ ਲਗਾਈ ਹੋਈ ਪਨੀਰੀ ਸੁੱਕਣ ਦਾ ਖ਼ਤਰਾ ਬਣ ਜਾਂਦਾ ਹੈ, ਜਿਸ ਨਾਲ ਫ਼ਸਲ ਦੇ ਝਾੜ ਤੇ ਵੀ ਮਾੜਾ ਅਸਰ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੀ ਅਨਿਯਮਿਤ ਸਪਲਾਈ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨੀ ਆ ਰਹੀ ਹੈ। ਕਿਸਾਨ ਜਥੇਬੰਦੀਆਂ ਅਤੇ ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਤੋਂ ਮੰਗ ਕੀਤੀ ਹੈ ਕਿ ਝੋਨੇ ਦੀ ਲਵਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਅਤੇ ਪੂਰੇ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਬਿਜਲੀ ਸਪਲਾਈ ਵਿਚ ਸੁਧਾਰ ਨਾ ਕੀਤਾ ਗਿਆ ਤਾਂ ਇਸ ਦਾ ਸਿੱਧਾ ਅਸਰ ਝੋਨੇ ਦੀ ਪੈਦਾਵਾਰ ਅਤੇ ਕਿਸਾਨਾਂ ਦੀ ਆਰਥਿਕ ਹਾਲਤ ਤੇ ਪਵੇਗਾ। ਉੱਧਰ ਕਿਸਾਨਾਂ ਨੇ ਕਿਹਾ ਕਿ ਜੇਕਰ ਬਿਜਲੀ ਦੀ ਸਪਲਾਈ ਵਿਚ ਸੁਧਾਰ ਨਾ ਕੀਤਾ ਗਿਆ ਤਾਂ 30 ਜੂਨ ਨੂੰ ਫ਼ਾਜ਼ਿਲਕਾ ਫ਼ਿਰੋਜ਼ਪੁਰ ਰੋਡ ਨੂੰ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉੱਧਰ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ 1912 ਹੈਲਪ ਲਾਈਨ ਨੰਬਰ ਤੇ ਸਵਾਲ ਚੁੱਕਦਿਆਂ ਇਲਾਕੇ ਦੇ ਐਡਵੋਕੇਟ ਕਰਮਜੀਤ ਸਿੰਘ ਸੰਧੂ ਨੇ ਕਿਹਾ ਕਿ ਇਸ ਹੈਲਪ ਲਾਈਨ ਨੰਬਰ ਦਾ ਵੀ ਕੋਈ ਵੱਡਾ ਫ਼ਾਇਦਾ ਨਹੀਂ ਹੈ। ਇਸ ਨੰਬਰ ਤੇ ਕੀਤੀ ਗਈ ਸ਼ਿਕਾਇਤ ਨੂੰ ਆਪਣੇ ਆਪ ਹੀ ਹੱਲ ਕਰ ਦਿੱਤਾ ਜਾਂਦਾ ਹੈ ਜਦ ਕਿ ਸਮੱਸਿਆ ਹੱਲ ਹੀ ਨਹੀਂ ਹੋਈ ਹੁੰਦੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਇਸ ਨੰਬਰ ਦਾ ਬੋਝ ਪਾਉਣ ਦੀ ਬਜਾਏ ਇਸ ਨੂੰ ਬੰਦ ਕਰ ਦੇਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਦੁਕਾਨ ਵਿਚੋਂ ਮੋਬਾਈਲ ਫੋਨ ਅਤੇ ਹੋਰ ਕੀਮਤੀ ਸਾਮਾਨ ਚੋਰੀ ਅਗਲੀ ਖ਼ਬਰ ਪਟਿਆਲਾ ਵਿਖੇ ਹੋਏ ਸੋਲੋ ਲੋਕ ਡਾਂਸ ਮੁਕਾਬਲਿਆਂ ’ਚ ਜਸਨੂਰ ਕੌਰ ਢਿੱਲੋਂ ਰਹੀ ਅੱਵਲ
Ad Position 24